SBP GROUP

SBP GROUP

Search This Blog

Total Pageviews

ਆਸ਼ਿਕਾ ਜੈਨ ਵੱਲੋਂ ਨਿਰਧਾਰਤ ਸਮੇਂ ’ਤੇ ਵਿਕਾਸ ਕਾਰਜ ਮੁਕੰਮਲ ਕਰਨ ਦੇ ਨਿਰਦੇਸ਼

ਐਸ.ਏ.ਐਸ ਨਗਰ, 1 ਮਾਰਚ : ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਵੱਖ ਵੱਖ ਥਾਵਾਂ ’ਤ ਚੱਲ ਰਹੇ ਸ਼ਹਿਰੀ ਵਿਕਾਸ ਕਾਰਜ ਨਿਰਧਾਰਤ ਸਮੇਂ ’ਤੇ ਮੁਕੰਮਲ ਕਰਨ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ।

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹੇ ਦੇ ਸ਼ਹਿਰੀ ਵਿਕਾਸ ਕਾਰਜਾਂ ਸਬੰਧੀ ਵੱਖ- ਵੱਖ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਡਿਪਟੀ ਕਮਿਸ਼ਨਰ ਨੇ ਚੱਲ ਰਹੇ ਵੱਖ ਵੱਖ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਅਤੇ ਇਨ੍ਹਾਂ ਕਾਰਜਾਂ ਵਿੱਚ ਹੋਰ ਤੇਜ਼ੀ ਲਿਆਉਣ ਲਈ ਕਿਹਾ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੀਆਂ ਨਗਰ ਕੌਸਲਾਂ ਦੇ ਕਾਰਜ ਸਾਧਕ ਅਫ਼ਸਰਾਂ ਨੂੰ ਆਪਣੇ-ਆਪਣੇ ਖੇਤਰ ਵਿੱਚ ਸੀਵਰੇਜ ਅਤੇ ਪੀਣ ਵਾਲੇ ਪਾਣੀ ਦੀ ਸਪਲਾਈ ਵੱਲ ਖ਼ਾਸ ਧਿਆਨ ਦੇਣ ਲਈ ਨਿਰਦੇਸ਼ ਦਿੱਤੇ ਤਾਂ ਜੋ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਸ੍ਰੀਮਤੀ ਜੈਨ ਨੇ ਗਰਮੀ ਦੇ ਆਉਂਦੇ ਮੌਸਮ ਨੂੰ ਦੇਖਦੇ ਹੋਏ ਸ਼ਹਿਰਾਂ ਦੀ ਸਾਫ਼ ਸਫ਼ਾਈ ’ਤੇ ਵਿਸ਼ੇਸ ਧਿਆਨ ਦੇਣ ਲਈ ਆਖਿਆ ਤਾਂ ਜੋ ਮੱਛਰਾਂ ਅਤੇ ਗੰਦਗੀ ਨਾਲ ਫੈਲਣ ਵਾਲੀਆਂ ਬਿਮਾਰੀਆਂ ਤੋਂ ਬਚਿਆ ਜਾ ਸਕੇ।


ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਸ਼ਹਿਰੀ ਖੇਤਰਾਂ ਵਿਚ ਘਰ- ਘਰ ਤੋਂ ਕੂੜਾ ਇਕੱਠਾ ਕਰਨ ਦੇ ਘੇਰੇ ਨੂੰ ਵਸੀਹ ਕਰਨ ਦਾ ਨਿਰਦੇਸ਼ ਦਿੱਤਾ। ਉਨਾਂ ਨੇ ਘਰਾਂ ਵਿਚ ਹੀ ਗਿੱਲਾ ਤੇ ਸੁੱਕਾ ਕੂੜਾ ਵੱਖੋ ਵੱਖ ਕਰਨ ਲਈ ਲੋਕਾਂ ਨੂੰ ਵੱਧ ਤੋਂ ਵੱਧ ਪ੍ਰੇਰਿਤ ਕਰਨ ਲਈ ਆਖਿਆ। ਉਨ੍ਹਾਂ ਕਿਹਾ ਕਿ ਇਸ ਕਾਰਜ ਵਿਚ ਰੈਜ਼ੀਡੈਂਟ ਵੈਲਫੇਅਰ ਐਸੋਸ਼ੀਏਸ਼ਨਾਂ ਅਹਿਮ ਭੂਮਿਕਾ ਨਿਭਾਅ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਐਸੋਸ਼ੀਏਸ਼ਨਾਂ ਦਾ ਕੂੜੇ ਦੇ ਸੁਚੱਜੇ ਪ੍ਰਬੰਧਨ ਅਤੇ ਕੂੜੇ ਦੇ ਪ੍ਰਬੰਧਨ ਬਾਰੇ ਜਾਗਰੂਕ ਕਰਨ ਲਈ ਯੋਗਦਾਨ ਲਿਆ ਜਾਵੇ। ਇਸ ਦੇ ਨਾਲ ਨਾਲ ਉਹਨਾਂ ਨੇ ਸੌਲਿਡ ਵੇਸਟ ਮੈਨੇਜਮੈਂਟ ਦੇ ਪ੍ਰੋਜੈਕਟਾਂ ਦੀ ਸਮੀਖਿਆ ਕਰਨ ਦੇ ਨਾਲ ਨਾਲ ਬਲਕ ਵੇਸਟ ਜਨਰੇਟਰਜ਼ ਸਬੰਧੀ ਵੀ ਦਿਸ਼ਾ ਨਿਰਦੇਸ਼ ਦਿੱਤੇ।

ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਲੰਬਿਤ ਪਏ ਕੰਮਾਂ ਨੂੰ ਮਿੱਥੇ ਸਮੇਂ ਵਿਚ ਨਿਪਟਾਉਣ ਦੇ ਵੀ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਇਨ੍ਹਾਂ ਕਾਰਜਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ-ਮੱਠ ਸਹਿਣ ਨੇ ਕੀਤੀ ਜਾਵੇਗੀ। ਉਨ੍ਹਾਂ ਨੇ ਸਬੰਧਿਤ ਅਧਿਕਾਰੀਆਂ ਨੂੰ ਕਿਹਾ ਕਿ ਜੇਕਰ ਉਨ੍ਹਾਂ ਨੂੰ ਕੰਮ ਕਰਨ ਵਿੱਚ ਕਿਸੇ ਤਰ੍ਹਾਂ ਦੀ ਮੁਸ਼ਕਿਲ ਆ ਰਹੀ ਹੈ ਤਾਂ ਉਹਨਾਂ ਦੇ ਧਿਆਨ ਵਿੱਚ ਲਿਆਂਦੀ ਜਾਵੇ। ਵਿਕਾਸ ਕਾਰਜਾਂ ਦੀ ਗੁਣਵੱਤਾ ’ਤੇ ਵਿਸ਼ੇਸ਼ ਤੌਰ ’ਤੇ ਜ਼ੋਰ ਦਿੰਦੇ ਹੋਏ ਸ੍ਰੀਮਤੀ ਆਸ਼ਿਕਾ ਜੈਨ ਨੇ ਕਿਹਾ ਕਿ ਸਾਰੇ ਕਾਰਜ ਨਿਰਧਾਰਤ ਮਾਪਦੰਡਾਂ ਨਾਲ ਹੋਣੇ ਚਾਹੀਦੇ ਹਨ ਅਤੇ ਇਨ੍ਹਾਂ ਵਿੱਚ ਕੋਈ ਵੀ ਊਣਤਾਈ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਡਿਪਟੀ ਕਮਿਸ਼ਨਰ ਨੇ ਮੁਕੰਮਲ ਕੀਤੇ ਜਾ ਚੁੱਕੇ ਕੰਮਾਂ ਦੇ ਵਰਤੋਂ ਸਰਟੀਫਿਕੇਟ ਜਮ੍ਹਾ ਕਰਵਾਉਣ ਦੀਆਂ ਵੀ ਸਬੰਧਤ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ। ਇਸ ਤੋਂ ਇਲਾਵਾ ਅਲਾਟ ਕੀਤੇ ਗਏ ਕੰਮਾਂ ਨੂੰ ਸ਼ੁਰੂ ਕਰਨ ਦੇ ਨਿਰਦੇਸ਼ ਵੀ ਦਿੱਤੇ ।

ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਦਮਨਜੀਤ ਸਿੰਘ ਮਾਨ, ਕਮਿਸ਼ਨਰ ਨਗਰ ਨਿਗਮ ਨਵਜੋਤ ਕੌਰ, ਐੱਸ.ਡੀ.ਐੱਮ. ਮੋਹਾਲੀ ਸਰਬਜੀਤ ਕੌਰ, ਐੱਸ.ਡੀ.ਐੱਮ. ਡੇਰਾਬਸੀ ਹਿਮਾਂਸ਼ੂ ਗੁਪਤਾ, ਐੱਸ.ਡੀ.ਐੱਮ. ਖਰੜ ਰਵਿੰਦਰ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਵੀ ਮੌਜੂਦ ਸਨ।

No comments:


Wikipedia

Search results

Powered By Blogger