SBP GROUP

SBP GROUP

Search This Blog

Total Pageviews

ਨਾਚੀਕੇਤਾ ਪੇਪਰ ਮਿੱਲ ਵਿਚ ਲੱਗਿਆ ਪਰਾਲੀ ਨਾਲ ਚੱਲਣ ਵਾਲਾ ਬੋਆਏਲਰ

ਐੱਸ. ਏ. ਐੱਸ. ਨਗਰ, 02 ਮਾਰਚ : ਡੇਰਾਬਸੀ ਖੇਤਰ ਵਿਚ ਪਰਾਲੀ ਨੂੰ ਅੱਗ ਲਾਉਣ ਦੀ ਮੁਸ਼ਕਲ ਹੁਣ ਹੱਲ ਹੋ ਜਾਵੇਗੀ ਕਿਉਂਕਿ ਇਥੇ ਨਾਚੀਕੇਤਾ ਪੇਪਰ ਮਿੱਲ ਵਿਚ ਪਰਾਲੀ ਨਾਲ ਚੱਲਣ ਵਾਲਾ ਬੋਆਏਲਰ ਲੱਗਿਆ ਹੈ। ਮਿਲ ਵੱਲੋਂ ਕਿਸਾਨਾਂ ਨੂੰ ਪਰਾਲੀ ਦੀਆਂ ਗੱਠਾਂ ਲਈ ਅਦਾਇਗੀ ਵੀ ਕੀਤੀ ਜਾਵੇਗੀ। ਇਸ ਲਈ ਕਿਸਾਨ ਫਸਲਾਂ ਦੀ ਰਹਿੰਦ ਖੂਹੰਦ ਫੂਕਣ ਦੀ ਥਾਂ ਇਸ ਦੀਆਂ ਗਠਾਂ ਬਣਾ ਕੇ ਇਸ ਨੂੰ ਆਮਦਨ ਦਾ ਸਾਧਨ ਬਨਾਉਣ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਨਾਚੀਕੇਤਾ ਪੇਪਰ ਮਿੱਲ ਦਾ ਦੌਰਾ ਕਰਨ ਮੌਕੇ ਕੀਤਾ। ਇਸ ਮੌਕੇ ਉਹਨਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਤੇ ਪੇਪਰ ਮਿਲ ਦੇ ਅਧਿਕਾਰੀਆਂ ਨਾਲ ਮੀਟਿੰਗ ਵੀ ਕੀਤੀ। 



ਸ਼੍ਰੀਮਤੀ ਜੈਨ ਨੇ ਅਧਿਕਾਰੀਆਂ ਨੂੰ ਕਿਹਾ ਕਿ ਕਿਸਾਨਾਂ ਨੂੰ ਪਰਾਲੀ ਦੀਆਂ ਗਠਾਂ ਬਨਾਉਣ ਦੇ ਲਾਭ ਬਾਰੇ ਜਾਗਰੂਕ ਕੀਤਾ ਜਾਵੇ। ਉਹਨਾਂ ਨੂੰ ਇਹ ਦਸਿਆ ਜਾਵੇ ਕਿ ਉਹ ਵੱਧ ਤੋਂ ਵੱਧ ਬੇਲਰ ਮਸ਼ੀਨਾਂ ਲੈਣ। ਕਿਸਾਨ ਗਰੁੱਪਾਂ ਨੂੰ ਇਹ ਮਸ਼ੀਨਾਂ 80 ਫ਼ੀਸਦ ਸਬਸਿਡੀ ਅਤੇ ਵਿਅਕਤੀਗਤ ਕਿਸਾਨਾਂ ਨੂੰ ਇਹ 50 ਫ਼ੀਸਦ ਸਬਸਿਡੀ ਉੱਤੇ ਦਿੱਤੀਆਂ ਜਾਂਦੀਆਂ ਹਨ। 


ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅਗਲੇ ਹਫਤੇ ਇਲਾਕੇ ਦੇ ਮੋਹਤਬਰ ਕਿਸਾਨਾਂ, ਕੋਆਪਰੇਟਿਵ ਸੁਸਾਇਟੀਆਂ ਅਤੇ ਹੋਰ ਸਬੰਧਤ ਧਿਰਾਂ ਦੀ ਮੀਟਿੰਗ ਕਰਵਾਈ ਜਾਵੇਗੀ ਤੇ ਕਿਸਾਨਾਂ ਨੂੰ ਪਰਾਲੀ ਦੇ ਸੁਚੱਜੇ ਪ੍ਰਬੰਧਨ ਬਾਰੇ ਜਾਗਰੂਕ ਕੀਤਾ ਜਾਵੇਗਾ। 


ਕਿਸਾਨਾਂ ਨੂੰ ਇਹ ਅਪੀਲ ਕੀਤੀ ਗਈ ਕਿ ਉਹ ਪਰਾਲੀ ਨੂੰ ਅੱਗ ਨਾ ਲਗਾਉਣ ਤਾਂ ਜੋ ਪੰਜਾਬ ਦੇ ਵਾਤਾਵਰਣ ਨੂੰ ਸਾਫ ਸੁਥਰਾ ਅਤੇ ਪ੍ਰਦੂਸ਼ਿਤ ਰਹਿਤ ਬਣਾਇਆ ਜਾ ਸਕੇ। ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਨਾਲ ਮਿੱਟੀ ਦੀ ਉਪਰਲੀ ਪਰਤ ਵਿੱਚ ਮੌਜੂਦ ਹੋਰ ਸੂਖਮ ਜੀਵਾਂ ਦੇ ਨਾਲ-ਨਾਲ ਇਸ ਦੀ ਜੈਵਿਕ ਗੁਣਵੱਤਾ ਦਾ ਵੀ ਨੁਕਸਾਨ ਹੁੰਦਾ ਹੈ। ਦੋਸਤਾਨਾਂ ਕੀੜੀਆਂ ਦੇ ਨੁਕਸਾਲ ਕਾਰਨ ਦੁਸ਼ਮਣ ਕੀੜੀਆਂ ਦਾ ਪ੍ਰਕੋਪ ਵੱਧਿਆ ਹੈ ਅਤੇ ਨਤੀਜੇ ਵਜੋਂ ਫਸਲਾਂ ਨੂੰ ਬਿਮਾਰੀਆਂ ਦਾ ਵਧੇਰੇ ਖਤਰਾ ਹੈ।


ਪਰਾਲੀ ਨੂੰ ਅੱਗ ਲਾਉਣ ਦੇ ਕਾਰਨ ਹੋਣ ਵਾਲੇ ਧੂੰਏਂ ਦਾ ਸਭ ਤੋਂ ਪਹਿਲਾਂ ਨੁਕਸਾਨ ਕਿਸਾਨਾਂ ਦੇ ਅਪਣੇ ਪਰਿਵਾਰਾਂ ਨੂੰ ਪਹੁੰਚਦਾ ਹੈ। ਉਨ੍ਹਾਂ ਦੱਸਿਆ ਕਿ ਪ੍ਰਦੂਸ਼ਣ ਕਾਰਨ ਸਿਰਫ ਫੇਫੜਿਆਂ ਨੂੰ ਨੁਕਸਾਨ ਹੀ ਨਹੀਂ ਪਹੁੰਚਦਾ ਸਗੋਂ ਸਿਹਤ ਦੀਆਂ ਹੋਰ ਕਈ ਤਰ੍ਹਾਂ ਦੀਆਂ ਬੀਮਾਰੀਆਂ ਮਨੁੱਖ ਨੂੰ ਚਿੰਬੜ ਜਾਂਦੀਆਂ ਹਨ। 


ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀਮਤੀ ਅਵਨੀਤ ਕੌਰ, ਐੱਸ ਡੀ ਐਮ ਡੇਰਾਬਸੀ ਸ਼੍ਰੀ ਹਿਮਾਂਸ਼ੂ ਗੁਪਤਾ, ਐਕਸੀਅਨ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਸ਼੍ਰੀ ਗੁਰਦਰਸ਼ਨ ਗੁਪਤਾ, ਮੁੱਖ ਖੇਤੀਬਾੜੀ ਅਫ਼ਸਰ ਸ. ਗੁਰਬਚਨ ਸਿੰਘ , ਨਾਚੀਕੇਤਾ ਮਿਲ ਦੇ ਮਾਲਕ ਸ੍ਰੀ ਵਿਜੈ ਮਿੱਤਲ ਤੇ ਉਹਨਾਂ ਦੇ ਪੁੱਤਰ ਸ਼੍ਰੀ ਰੋਹਿਤ ਮਿੱਤਲ ਅਤੇ ਮਿਲ ਦੇ ਅਧਿਕਾਰੀਆਂ ਸਮੇਤ ਵੱਖੋ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

No comments:


Wikipedia

Search results

Powered By Blogger