SBP GROUP

SBP GROUP

Search This Blog

Total Pageviews

ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਓਰੋ ਦੀ ਗਵਰਨਿੰਗ ਕੌਂਸਲ ਦੀ ਹੋਈ ਮੀਟਿੰਗ

 ਐਸ.ਏ.ਐਸ.ਨਗਰ, 10 ਮਾਰਚ : ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਓਰੋ, ਐਸ.ਏ.ਐਸ ਨਗਰ ਦੀ ਗਵਰਨਿੰਗ ਕੌਂਸਲ ਦੀ ਮੀਟਿੰਗ ਬੀਤੇ ਕੱਲ੍ਹ ਨੂੰ ਵਧੀਕ ਡਿਪਟੀ ਕਮਿਸ਼ਨਰ (ਵਿ)-ਕਮ-ਮੁੱਖ ਕਾਰਜਕਾਰੀ ਅਫਸਰ ਅਵਨੀਤ ਕੌਰ ਪੀ.ਸੀ.ਐਸ. ਦੀ ਪ੍ਰਧਾਨਗੀ ਹੇਠ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕੀਤੀ ਗਈ।  ਗਵਰਨਿੰਗ ਕੌਂਸਲ ਦੀ ਮੀਟਿੰਗ ਦੌਰਾਨ ਡੀ.ਬੀ.ਈ.ਈ. ਦੀ ਗਵਰਨਿੰਗ ਕੌਂਸਲ ਨਾਲ ਸਬੰਧਿਤ ਮੈਂਬਰਾਂ, ਕਾਲਜਾਂ, ਸਵੈ ਰੋਜ਼ਗਾਰ ਏਜੰਸੀਆਂ ਦੇ ਨੁਮਾਇੰਦਿਆਂ ਵਲੋਂ ਭਾਗ ਲਿਆ ਗਿਆ। ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ(ਵਿ) ਵਲੋਂ ਮੀਟਿੰਗ ਵਿੱਚ ਮੌਜੂਦ ਸਮੂਹ ਵਿਭਾਗਾਂ ਦੇ ਨੁਮਾਇੰਦਿਆਂ ਨੂੰ ਡੀ.ਬੀ.ਈ.ਈ. ਦੀ ਗਵਰਨਿੰਗ ਕੌਂਸਲ ਦੀ ਮੀਟਿੰਗ ਦੇ  ਏਜੰਡਾ ਪੁਆਇੰਟਾਂ ਬਾਰ ਵਿਸਥਾਰਪੂਰਵਕ ਜਾਣਕਾਰੀ ਦਿੱਤੀ ।


ਵਧੇਰੇ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ(ਵਿ) ਵਲੋਂ  ਮੀਟਿੰਗ ਵਿੱਚ ਮੌਜੂਦ ਕਾਲਜਾਂ ਦੇ ਨੁਮਾਇੰਦਿਆਂ ਨੂੰ ਵਿਸ਼ੇਸ ਤੌਰ ਤੇ ਹਦਾਇਤ ਕੀਤੀ ਗਈ ਕਿ ਆਪਣੇ ਕਾਲਜ ਦੇ ਵੱਧ ਤੋਂ ਵੱਧ ਵਿਦਿਆਰਥੀਆਂ ਨੂੰ ਡੀ.ਬੀ.ਈ.ਈ. ਵਲੋਂ ਸਮੇਂ ਸਮੇਂ ਸਿਰ ਲਗਾਏ ਜਾਂਦੇ ਪਲੇਸਮੈਂਟ ਕੈਂਪਾਂ ਵਿੱਚ ਸਮੂਲੀਅਤ ਕਰਨ ਲਈ ਪ੍ਰੇਰਿਤ ਕੀਤਾ ਜਾਵੇ ਅਤੇ ਡੀ.ਬੀ.ਈ.ਈ. ਵਲੋਂ ਦਿੱਤੀਆਂ ਜਾਂਦੀਆਂ ਸਹੂਲਤਾਂ ਬਾਰੇ ਜਾਣੂੰ ਕਰਵਾਇਆ ਜਾਵੇ। ਵਧੀਕ ਡਿਪਟੀ ਕਮਿਸ਼ਨਰ(ਵਿ) ਵਲੋਂ ਯੋਗ ਬੇਰੁਜ਼ਗਾਰ ਪ੍ਰਾਰਥੀਆਂ ਨੂੰ  ਡੀ.ਬੀ.ਈ.ਈ. ਵਲੋਂ ਹਰ ਵੀਰਵਾਰ ਆਯੋਜਿਤ ਕੀਤੇ ਜਾਂਦੇ ਪਲੇਸਮੈਂਟ ਕੈਂਪ ਵਿੱਚ ਲੋੜੀਂਦੇ ਦਸਤਾਵੇਜ ਨਾਲ ਲੈ ਕੇ ਵੱਧ ਤੋਂ ਵੱਧ ਭਾਗ ਲੈਣ ਦੀ ਅਪੀਲ ਕੀਤੀ ਗਈ।

ਇਸ ਤੋਂ ਇਲਾਵਾ ਡੀ.ਬੀ.ਈ.ਈ. ਦੇ ਪੋਰਟਲ ਪੀ.ਜੀ.ਆਰ.ਕੈਮ. ਦੀ ਵੱਧ ਤੋਂ ਵੱਧ ਪ੍ਰਾਰਥੀਆਂ ਵਿੱਚ ਜਾਗਰੂਕਤਾ ਪੈਦਾ ਕਰਨ ਅਤੇ ਸਕੂਲਾਂ-ਕਾਲਜਾਂ ਵਿੱਚ ਪਾਸ ਆਊਟ ਹੋਣ ਵਾਲੇ ਪ੍ਰਾਰਥੀਆਂ ਨੂੰ ਵੱਧ ਤੋਂ ਵੱਧ ਰਜਿਸਟਰ ਕਰਨ ਲਈ ਪ੍ਰੇਰਿਤ ਕੀਤਾ ਜਾਵੇ ਅਤੇ ਸਕੂਲਾਂ ਕਾਲਜਾਂ ਵਿੱਚ ਡੀ.ਬੀ.ਈ.ਈ. ਵਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਪ੍ਰਾਰਥੀਆਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ ਦੀ ਅਪੀਲ ਕੀਤੀ ਤਾਂ ਜੋ ਵਿਦਿਆਰਥੀ ਵੱਧ ਤੋਂ ਵੱਧ ਇਨ੍ਹਾਂ ਸਹੂਲਤਾਂ ਦਾ ਲਾਭ ਲੈ ਸਕਣ। ਉਨ੍ਹਾਂ ਡੀ.ਬੀ.ਈ.ਈ. ਦੇ ਸੋਸ਼ਲ ਮੀਡੀਆ ਪਲੇਟਫਾਰਮ  FACEBOOK ID: @DBEESAS, INSTAGRAM ID:@dbeesasnagar TWITTER ID: @dbee_sasnagar , YOUTUBE CHANNEL: dbeesasnagar6494 ਨੂੰ ਵੱਧ ਤੋਂ ਵੱਧ ਸਬਸਕਰਾਈਬ ਅਤੇ ਸ਼ੇਅਰ ਕਰਨ ਦੀ ਅਪੀਲ ਵੀ ਕੀਤੀ ਤਾਂ ਜੋ ਬੇਰੁਜ਼ਗਾਰ ਪ੍ਰਾਰਥੀਆਂ ਨੂੰ ਰੋਜ਼ਗਾਰ/ ਸਵੈ ਰੋਜ਼ਗਾਰ ਕੈਂਪਾਂ ਸਬੰਧੀ ਸਮੇਂ ਸਿਰ ਲੋੜੀਂਦੀ ਸੂਚਨਾ ਉਪਲਬੱਧ ਕਰਵਾਈ ਜਾ ਸਕੇ।

No comments:


Wikipedia

Search results

Powered By Blogger