ਐੱਸ.ਏ.ਐੱਸ. ਨਗਰ, 02 ਮਾਰਚ : ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਮੁਬਾਰਕਪੁਰ ਅੰਡਰ ਬ੍ਰਿਜ ਵਿਖੇ ਪਾਣੀ ਖੜ੍ਹਨ ਦੀ ਮੁਸ਼ਕਲ ਦਾ ਜਾਇਜ਼ਾ ਲਿਆ ਤੇ ਮੌਕੇ ਉੱਤੇ ਹੀ ਰੇਲਵੇ ਦੇ ਅਧਿਕਾਰੀਆਂ ਨੂੰ ਅੰਡਰ ਬ੍ਰਿਜ ਵਿਖੇ ਬਣਾਇਆ ਸ਼ੈੱਡ ਪੂਰਾ ਕਰਨ ਅਤੇ ਪਾਣੀ ਦੀ ਬੇਰੋਕ ਨਿਕਾਸੀ ਲਈ ਪੱਕੇ ਤੌਰ ਉੱਤੇ ਪੰਪ ਲਾਉਣ ਦੇ ਨਿਰਦੇਸ਼ ਦਿੱਤੇ।
ਇਸ ਦੇ ਨਾਲ-ਨਾਲ ਉਹਨਾਂ ਨੇ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਅੰਡਰ ਬ੍ਰਿਜ ਤੇ ਇਸ ਦੇ ਆਲੇ ਦੁਆਲੇ ਦੇ ਖੇਤਰ ਨੂੰ ਸਾਫ ਸੁਥਰਾ ਰੱਖਣ ਅਤੇ ਐੱਸ.ਡੀ.ਐਮ ਡੇਰਾਬਸੀ ਸ਼੍ਰੀ ਹਿਮਾਂਸ਼ੂ ਜੈਨ ਨੂੰ ਅੰਡਰ ਬ੍ਰਿਜ ਵਾਲੀ ਸੜਕ ਦੀ ਕਾਇਆ ਕਲਪ ਵਾਸਤੇ ਐਸਟੀਮੇਟ ਤਿਆਰ ਕਰ ਕੇ ਭੇਜਣ ਦੇ ਨਿਰਦੇਸ਼ ਦਿੱਤੇ ਤਾਂ ਜ਼ੋ ਇਸ ਸੜਕ ਦਾ ਕੰਮ ਜਲਦੀ ਕਰਵਾਇਆ ਜਾ ਸਕੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਉਪਰੋਕਤ ਕਾਰਜ ਹੋਣ ਨਾਲ ਲੋਕਾਂ ਦੀ ਚਿਰੋਕਣੀ ਮੰਗ ਪੂਰੀ ਹੋਵੇਗੀ ਤੇ ਉਹਨਾਂ ਨੂੰ ਅੰਡਰ ਬ੍ਰਿਜ ਅਤੇ ਖਸਤਾ ਹਾਲ ਸੜਕ ਸਬੰਧੀ ਮੁਸ਼ਕਲਾਂ ਤੋਂ ਨਿਜਾਤ ਮਿਲੇਗੀ।
ਸ਼੍ਰੀਮਤੀ ਜੈਨ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਲਗਾਤਾਰ ਯਤਨਸ਼ੀਲ ਹੈ ਤੇ ਲੋਕਾਂ ਦੀਆਂ ਸਾਰੀਆਂ ਦਿੱਕਤਾਂ ਦੂਰ ਕੀਤੀਆਂ ਜਾਣਗੀਆਂ।
No comments:
Post a Comment