ਸਭਿਆਚਾਰਕ ਸਮਾਗਮ ਅਤੇ ਐਸ.ਸੀ ਲੜਕੀਆਂ ਨੂੰ ਸਿਲਾਈ ਮਸ਼ੀਨਾਂ ਵੰਡੀਆਂ
ਐਸ.ਏ.ਐਸ.ਨਗਰ 17 ਮਾਰਚ : ਪੰਜਾਬ ਸਰਕਾਰ ਵੱਲੋਂ ਇਲਾਕੇ ਦੀਆਂ ਲੜਕੀਆਂ ਲਈ ਸਵੈ-ਰੋਜ਼ਗਾਰ ਦੇ ਵਸੀਲੇ ਪੈਦਾ ਕਰਨ ਅਤੇ ਤਕਨੀਕੀ ਸਿੱਖਿਆ ਦੇ ਕੇ ਉਨ੍ਹਾਂ ਨੂੰ ਆਤਮ ਨਿਰਭਰ ਬਣਾਉਣ ਦੀਆਂ ਕੋਸ਼ਿਸ਼ਾਂ ਵੱਜੋਂ ਸਰਕਾਰੀ ਆਈ.ਟੀ.ਆਈ (ਇ) ਮੁਹਾਲੀ ਵਿਖੇ ਇੱਕ ਸਮਾਗਮ ਆਯੋਜਿਤ ਕਰਵਾਇਆ ਗਿਆ ਜਿਸ ਦੌਰਾਨ ਸਵਰਾਜ ਇੰਜਣਜ਼ ਲਿ. ਮੁਹਾਲੀ ਨਾਲ ਐਮਓਯੂ ਕਰਕੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਪੰਜਾਬ ਚੰਡੀਗੜ੍ਹ ਦੇ ਡਾਇਰੈਕਟਰ ਸ਼੍ਰੀ ਡੀ.ਪੀ.ਐਸ ਖਰਬੰਦਾ ਵੱਲੋਂ ਡੀਜਲ ਮਕੈਨਿਕ ਦੀ ਟਰੇਡ ਸ਼ੁਰੂ ਕਰਨ ਲਈ ਹਰੀ ਝੰਡੀ ਦਿੱਤੀ ਗਈ।
ਇਸ ਸਮਾਗਮ ਦੌਰਾਨ ਸ਼੍ਰੀ ਡੀ.ਪੀ.ਐਸ ਖਰਬੰਦਾ(ਆਈ.ਏ.ਐਸ), ਡਾਇਰੈਕਟਰ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਪੰਜਾਬ ਚੰਡੀਗੜ੍ਹ ਅਤੇ ਸ਼੍ਰੀ ਜਗਰ ਕੁਰੀਅਨ, ਡਾਇਰੈਕਟਰ ਐਂਡ ਸੀ.ਈ.ਓ ਸਵਰਾਜ ਇੰਜਣਜ਼ ਲਿ. ਮੁਹਾਲੀ ਵੱਲੋਂ ਸਾਂਝੇ ਤੌਰ ਤੇ ਡੀਜਲ ਮਕੈਨਿਕ ਟਰੇਡ ਦੀ ਵਰਕਸ਼ਾਪ ਦਾ ਉਦਘਾਟਨ ਕੀਤਾ ਗਿਆ, ਐਸ.ਸੀ ਵਰਗ ਨਾਲ ਸੰਬੰਧਿਤ ਸਿਖਿਆਰਥਣਾਂ ਨੂੰ ਸਿਲਾਈ ਮਸ਼ੀਨਾਂ ਦੀ ਵੰਡ ਕੀਤੀ ਗਈ ਅਤੇ ਮੁਫਤ ਬਲੱਡ ਟੈਸਟ ਕੀਤੇ ਗਏ। ਇਸ ਮੌਕੇ ਵਿਸ਼ੇਸ਼ ਤੌਰ ਤੇ ਡਿਪਟੀ ਡਾਇਰੈਕਟਰ ਸ਼੍ਰੀ ਮਨਿੰਦਰਪਾਲ ਸਿੰਘ ਭਾਟੀਆ, ਸ਼੍ਰੀਮਤੀ ਸਵਾਤੀ ਸੇਠੀ ਰੀਜਨਲ ਡਾਇਰੈਕਟਰ ਆਰ.ਡੀ.ਏ.ਟੀ., ਸ਼੍ਰੀਮਤੀ ਗੁਰਪ੍ਰੀਤ ਕੌਰ ਡੀ.ਜੀ.ਐਮ ਸਵਰਾਜ ਇੰਜਣਜ਼, ਸ਼੍ਰੀ ਰਵਿੰਦਰਪਾਲ ਸਿੰਘ ਜਿਲ੍ਹਾ ਭਲਾਈ ਅਫਸਰ ਮੁਹਾਲੀ ਅਤੇ ਸ਼੍ਰੀ ਹਰਵਿੰਦਰ ਸਿੰਘ ਪ੍ਰਿੰਸੀਪਲ ਸਰਕਾਰੀ ਆਈ.ਟੀ.ਆਈ ਤ੍ਰਿਪੜੀ ਵਿਸ਼ੇਸ਼ ਤੌਰ ਤੇ ਹਾਜਰ ਹੋਏ।
ਬਾਹਰੋਂ ਆਏ ਪਤਵੰਤੇ ਸੱਜਣਾਂ ਨੂੰ ਖੁਸ਼ਆਮਦੀਦ ਆਖਦਿਆਂ ਸੰਸਥਾ ਦੇ ਪ੍ਰਿੰਸੀਪਲ ਸ਼੍ਰੀ ਗੁਰਮੀਤ ਸਿੰਘ ਨੇ ਕਿਹਾ ਕਿ ਸਿਹਤਮੰਦ ਸਮਾਜ ਦੀ ਸਿਰਜਣਾ ਲਈ ਲੜਕੀਆਂ ਦਾ ਸਿੱਖਿਅਤ ਹੋਣਾ ਅਤਿ ਲਾਜਮੀ ਹੈ ਜਿਸ ਦੀ ਪੂਰਤੀ ਲਈ ਸੰਸਥਾ ਆਪਣਾ ਰੋਲ ਬਾਖੂਬੀ ਨਿਭਾਉਣ ਦੇ ਯਤਨਾਂ ਵਿੱਚ ਲੱਗੀ ਹੋਈ ਹੈ ਇਸ ਸਮਾਗਮ ਦੇ ਮੁੱਖ ਮਹਿਮਾਨ ਸ਼੍ਰੀ ਡੀ.ਪੀ.ਐਸ ਖਰਬੰਦਾ ਨੇ ਸੰਸਥਾ ਦੇ ਸਮਾਜ ਪੱਖੀ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਸਮੁੱਚੇ ਸਟਾਫ ਨੂੰ ਵਧਾਈ ਦਿੱਤੀ। ਇਸ ਸਮਾਗਮ ਵਿੱਚ ਸੰਸਥਾ ਦੀਆਂ ਸਿਖਿਆਰਥਣਾਂ ਵੱਲੋਂ ਇੱਕ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਜਿਸ ਨੂੰ ਸਭ ਵੱਲੋਂ ਖੂਬ ਸਰਾਹਿਆ ਗਿਆ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸੰਸਥਾ ਦੇ ਸ਼੍ਰੀ ਸਤਨਾਮ ਬਟਾਲਵੀ ਗਰੁੱਪ ਇੰਸਟਰਕਟਰ, ਸ਼੍ਰੀ ਕੁਲਦੀਪ ਸਿੰਘ ਇੰਚਾਰਜ ਆਰ.ਆਈ.ਸੀ ਤੋਂ ਇਲਾਵਾ ਸੰਸਥਾ ਦਾ ਸਮੂਹ ਸਟਾਫ ਅਤੇ ਸਿਖਿਆਰਥਣਾਂ ਹਾਜਰ ਸਨ।
No comments:
Post a Comment