Friday, March 3, 2023

ਡਿਪਟੀ ਕਮਿਸ਼ਨਰ ਨੇ ਸਥਿਤੀ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ

ਐਸ.ਏ.ਐਸ. ਨਗਰ, 03 ਮਾਰਚ : ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਮੁਬਾਰਕਪੁਰ ਅੰਡਰ ਬ੍ਰਿਜ ਵਿਖੇ ਪਾਣੀ ਖੜਨ ਦੀ ਸਮੱਸਿਆ ਦਾ ਜਾਇਜ਼ਾ ਲਿਆ ਅਤੇ ਰੇਲਵੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਅੰਡਰ ਬ੍ਰਿਜ ਦੇ ਸ਼ੈੱਡ ਨੂੰ ਮੁਕੰਮਲ ਕੀਤਾ ਜਾਵੇ ਅਤੇ ਪਾਣੀ ਦੀ ਨਿਕਾਸੀ ਲਈ ਪੱਕੇ ਤੌਰ 'ਤੇ ਪੰਪ ਲਗਾਇਆ ਜਾਵੇ।


ਇਸ ਤੋਂ ਇਲਾਵਾ ਉਨ੍ਹਾਂ ਨਗਰ ਕੌਂਸਲ ਅਧਿਕਾਰੀਆਂ ਨੂੰ ਅੰਡਰ ਬ੍ਰਿਜ ਅਤੇ ਇਸ ਦੇ ਆਲੇ-ਦੁਆਲੇ ਦੀ ਸਫਾਈ ਰੱਖਣ ਲਈ ਕਿਹਾ। ਉਨ੍ਹਾਂ ਐਸ.ਡੀ.ਐਮ ਡੇਰਾਬਸੀ ਸ੍ਰੀ ਹਿਮਾਂਸ਼ੂ ਗੁਪਤਾ ਨੂੰ ਅੰਡਰ ਬ੍ਰਿਜ ਵੱਲ ਜਾਣ ਵਾਲੀ ਸੜਕ ਦੀ ਮੁਰੰਮਤ ਲਈ ਐਸਟੀਮੇਟ ਤਿਆਰ ਕਰਕੇ ਭੇਜਣ ਲਈ ਕਿਹਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਉਪਰੋਕਤ ਕੰਮਾਂ ਦੇ ਮੁਕੰਮਲ ਹੋਣ ਨਾਲ ਲੋਕਾਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਪੂਰੀ ਹੋ ਜਾਵੇਗੀ ਅਤੇ ਉਨ੍ਹਾਂ ਨੂੰ ਅੰਡਰ ਬ੍ਰਿਜ ਅਤੇ ਸੜਕ ਸਬੰਧੀ ਆ ਰਹੀਆਂ ਮੁਸ਼ਕਲਾਂ ਤੋਂ ਛੁਟਕਾਰਾ ਮਿਲੇਗਾ। ਸ੍ਰੀਮਤੀ ਜੈਨ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਲਗਾਤਾਰ ਯਤਨਸ਼ੀਲ ਹੈ।

No comments:

SBP GROUP

SBP GROUP

Search This Blog

Total Pageviews


Wikipedia

Search results

Powered By Blogger