ਐਸ.ਏ.ਐਸ. ਨਗਰ, 22 ਮਾਰਚ : ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਸੜਕ ਸੁਰੱਖਿਆ ਦੇ ਮੁੱਦੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਸੜਕ ਹਾਦਸੇ ਘਟਾਉਣ ਵਾਸਤੇ ਅਧਿਕਾਰੀਆਂ ਨੂੰ ਉਚੇਚੇ ਯਤਨ ਕਰਨ ਦੇ ਨਿਰਦੇਸ਼ ਦਿੱਤੇ ਹਨ।ਅੱਜ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਸੜਕ ਸੁਰੱਖਿਆ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੀਆਂ ਮੁੱਖ ਸੜਕਾਂ ਉੱਪਰ ਨਿਸ਼ਾਨਦੇਹੀ ਕੀਤੀਆਂ ਗਈਆਂ ਹਾਦਸਿਆਂ ਵਾਲੀਆਂ 80 ਥਾਵਾਂ (ਬਲੈਕ ਸਪੋਟਸ) ਦੀ ਸਮੀਖਿਆ ਕੀਤੀ।
ਡਿਪਟੀ ਕਮਿਸ਼ਨਰ ਨੇ ਐਨ.ਐਚ.ਏ.ਆਈ., ਗਮਾਡਾ, ਬੀ.ਐਡ.ਆਰ. ਅਤੇ ਮਿਊਂਸੀਪਲ ਕਾਰਪੋਰੇਸ਼ਨ ਆਦਿ ਵਰਗੇ ਸੜਕਾਂ ਨਾਲ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਦੁਰਘਟਨਾਵਾਂ ਵਾਲੀਆਂ ਇਨ੍ਹਾਂ ਥਾਵਾਂ ਨੂੰ ਦਰੁਸਤ ਕਰਨ ਵਾਸਤੇ ਰੋਡ ਸੇਫਟੀ ਨਾਲ ਸਬੰਧਤ ਮਾਹਿਰਾਂ ਦੀ ਸਲਾਹ ਲੈਣ ਦੇ ਨਿਰਦੇਸ਼ ਵੀ ਦਿੱਤੇ ਹਨ। ਇਸ ਦੇ ਨਾਲ ਹੀ ਮੀਟਿੰਗ ਵਿੱਚ ਆਸ਼ਿਕਾ ਜੈਨ ਵੱਲੋਂ ਸੇਫ ਸਕੂਲ ਵਾਹਨ ਸਕੀਮ ਤਹਿਤ ਬਣੀ ਜ਼ਿਲ੍ਹਾ ਪੱਧਰੀ ਕਮੇਟੀ ਵੱਲੋਂ ਕੀਤੀ ਕਾਰਵਾਈ ਦੀ ਸਮੀਖਿਆ ਵੀ ਕੀਤੀ ਗਈ ਹੈ। ਇਸ ਸਕੀਮ ਤਹਿਤ ਗਠਿਤ ਕੀਤੀ ਗਈ ਇੰਸਪੈਕਸ਼ਨ ਕਮੇਟੀ ਨੂੰ ਵੱਖ ਵੱਖ ਸਕੂਲਾਂ ਵੱਲੋਂ ਬੱਚਿਆ ਨੂੰ ਸਕੂਲ ਲੈ ਕੇ ਜਾਣ ਲਈ ਚਲਾਈਆਂ ਜਾ ਰਹੀਆਂ ਬੱਸਾਂ ਦੀ ਸਕੂਲਾਂ ਵਿੱਚ ਜਾ ਕੇ ਅਚਨਚੇਤ ਚੈਕਿੰਗ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਨੇ ਇਨ੍ਹਾਂ ਬੱਸਾਂ ਵਿੱਚ ਬੱਚਿਆਂ ਦੀ ਸੁਰਖਿਆ ਸਬੰਧੀ ਸਮੇਂ ਸਮੇਂ ਤੇ ਜਾਰੀ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਕਰਨ ਦੇ ਵੀ ਨਿਰਦੇਸ਼ ਦਿੱਤੇ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਵਿੱਚ ਕੌਮੀ ਮਾਰਗਾਂ ਦੇ ਆਲੇ ਦੁਆਲੇ ਕੱਟੀਆਂ ਕਲੋਨੀਆਂ ਦੇ ਨਾਲ ਨਾਲ ਸਰਵਿਸ ਲਾਇਨ ਬਣਾਉਣ ਨੂੰ ਯਕੀਨੀ ਬਣਾਉਣ ਲਈ ਵੀ ਆਖਿਆ। ਉਨ੍ਹਾਂ ਨੇ ਜ਼ਿਲ੍ਹੇ ਵਿੱਚ ਟ੍ਰੈਫਿਕ ਲਾਈਟਾਂ ਦੀਆਂ ਜ਼ਰੂਰਤ ਵਾਲੀਆਂ ਥਾਵਾਂ ਤੇ ਇਹ ਲਾਇਟਾਂ ਲਗਾਉਣ ਲਈ ਵੀ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਜ਼ਿਲ੍ਹੇ ਵਿੱਚ ਹਾਦਸੇ ਵਾਲੀਆਂ ਥਾਵਾਂ ਠੀਕ ਕਰਨ ਤੋਂ ਬਾਅਦ ਅਤੇ ਪਹਿਲਾਂ ਹੋਏ ਹਾਦਸਿਆ ਦਾ ਮੁਲਾਕਣ ਕਰਨ ਲਈ ਵੀ ਆਖਿਆ।ਉਨ੍ਹਾਂ ਨੇ ਖਰੜ ਦੇ ਗੋਪਾਲ ਸਵੀਟਸ, ਬੱਸ ਸਟੈਂਡ ਖਰੜ, ਸਹੌੜਾ ਕੱਟ, ਜਗਤਪੁਰਾ ਆਇ ਵਰਗੀਆਂ ਥਾਵਾਂ ਉੱਤੇ ਲਾਈਟਾਂ ਲਗਾਉਣ ਸਬੰਧੀ ਅਧਿਕਾਰੀਆਂ ਨੂੰ ਹਦਾਇਤ ਕੀਤੀ। ਉਨ੍ਹਾਂ ਨੇ ਰਫ਼ਤਾਰ ਨੂੰ ਕੰਟਰੋਲ ਰੱਖਣ ਲਈ ਉੱਚੇਚੇ ਯਤਨ ਕਰਨ, ਫੁਟਪਥ ਦੀ ਮੁਰੰਮਤ ਯਕੀਨੀ ਬਣਾਉਣ, ਸਪੀਡ ਲਿਮਟ ਬਾਬਤ ਬੋਰਡ ਲਗਾਏ ਜਾਣ ਲਈ ਵੀ ਨਿਰਦੇਸ਼ ਦਿੱਤੇ।
ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨਾਲ ਗੈਰਕਾਨੂੰਨੀ ਇਸ਼ਤਿਹਾਰ ਬੋਰਡ ਹਟਾਉਣ, ਲੋਕਾਂ ਨੂੰ ਜਾਗਰੂਕ ਕਰਨ ਵਾਸਤੇ ਵੱਧ ਤੋਂ ਵੱਧ ਕੈਂਪ ਲਗਾਉਣ, ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਕਾਰਵਾਈ ਕਰਨ ਅਤੇ ਰੋਡ ਸੁਰਖਿਆ ਪਲਾਨ ਤਿਆਰ ਕਰਨ ਤੇ ਜ਼ੋਰ ਦਿੱਤਾ। ਮੀਟਿੰਗ ਵਿੱਚ ਸ੍ਰੀ ਦਮਨਜੀਤ ਸਿੰਘ ਮਾਨ ਵਧੀਕ ਡਿਪਟੀ ਕਮਿਸ਼ਨਰ(ਯੂ.ਡੀ.), ਸ੍ਰੀ ਰਵਿੰਦਰ ਸਿੰਘ ਐਸ.ਡੀ.ਐਮ. ਖਰੜ, ਸ੍ਰੀ ਹਿਮਾਂਸ਼ੂ ਗੁਪਤਾ ਐਸ.ਡੀ.ਐਮ. ਡੇਰਾਬੱਸੀ, ਸ੍ਰੀਮਤੀ ਸਰਬਜੀਤ ਕੌਰ ਐਸ.ਡੀ.ਐਮ., ਸ੍ਰੀ ਜਗਜੀਤ ਸਿੰਘ ਜੱਲਾ ਐਸ.ਪੀ., ਸ੍ਰੀ ਤਰਸੇਮ ਚੰਦ ਸਹਾਇਕ ਕਮਿਸ਼ਨਰ ਤੋਂ ਇਲਵਾ ਹੋਰਨਾਂ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਹਾਜ਼ਰ ਸਨ।
No comments:
Post a Comment