ਚੰਡੀਗੜ੍ਹ, 13 ਮਾਰਚ : ਆਮ ਆਦਮੀ ਪਾਰਟੀ ਦੀ ਸਰਕਾਰ ਭ੍ਰਿਸ਼ਟਾਚਾਰ ਮੁਤਕ ਪੰਜਾਬ ਬਣਾਉਣ ਲਈ ਜਿੱਥੇ ਸਰਗਰਮ ਹੈ, ਉਥੇ ਸਾਬਕਾ ਵਿਧਾਇਕਾਂ, ਮੰਤਰੀਆਂ ਤੇ ਹੋਰਨਾਂ ਅਹੁਦੇਦਾਰਾਂ ਦੀਆਂ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੀ ਜਾਂਚ ਨੂੰ ਲੈ ਕੇ ਐਕਸ਼ਨ ਵਿੱਚ ਦਿਖਾਈ ਦੇ ਰਹੇ ਹਨ।
ਵਿਜੀਲੈਂਸ ਵਿਭਾਗ ਵੱਲੋਂ ਅੱਜ ਤੜਕੇ ਲੁਧਿਆਣਾ ਦੇ ਸਾਬਕਾ ਵਿਧਾਇਕ ਕੁਲਦੀਪ ਸਿੰਘ ਵੈਦ ਦੇ ਘਰ ਛਾਪਾ ਮਾਰਿਆ ਗਿਆ। ਚੰਡੀਗੜ੍ਹ ਤੋਂ ਤਕਨੀਕੀ ਟੀਮਾਂ ਜਾਂਚ ਲਈ ਪਹੁੰਚੀਆਂ ਹਨ। ਇਸ ਦੀ ਪੁਸ਼ਟੀ ਲੁਧਿਆਣਾ ਦੇ ਐੱਸਐੱਸਪੀ ਵਿਜੀਲੈਂਸ ਰਵਿੰਦਰਪਾਲ ਸਿੰਘ ਸਿੱਧੂ ਨੇ ਕਰਦਿਆਂ ਕਿਹਾ ਕਿ ਸਾਬਕਾ ਵਿਧਾਇਕ ਕੁਲਦੀਪ ਸਿੰਘ ਵੈਦ ਦੀ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੀ ਜਾਂਚ ਚੱਲ ਰਹੀ ਹੈ। ਜਿਸ ਲਈ ਅੱਜ ਚੰਡੀਗੜ੍ਹ ਤੋਂ ਤਕਨੀਕੀ ਟੀਮਾਂ ਲੁਧਿਆਣਾ ਪਹੁੰਚ ਗਈਆਂ ਹਨ। ਇਕ ਤਕਨੀਕੀ ਟੀਮ ਨੇ ਲੁਧਿਆਣਾ ਦਫਤਰ ਅਤੇ ਘਰ ਤੇ ਛਾਪਾ ਮਾਰਿਆ ਹੈ।
ਜ਼ਿਕਰਯੋਗ ਹੈ ਕਿ ਵਿਜੀਲੈਂਸ ਹੁਣ ਤੱਕ ਕਈ ਮੰਤਰੀਆਂ ਤੇ ਵਿਧਾਇਕਾਂ ਦੀ ਜਾਂਚ ਸ਼ੁਰੂ ਕਰ ਚੁੱਕੀ ਹੈ।


No comments:
Post a Comment