SBP GROUP

SBP GROUP

Search This Blog

Total Pageviews

ਏ.ਡੀ.ਜੀ.ਪੀ ਅਰਪਿਤ ਸ਼ੁਕਲਾ ਵੱਲੋਂ ਆਈ.ਪੀ.ਐਲ ਮੈਚਾਂ ਲਈ ਸੁਰੱਖਿਆ ਪ੍ਰਬੰਧਾ ਦਾ ਜਾਇਜਾ

ਲੋਕਾਂ ਦੀ ਸਹੂਲਤ ਲਈ ਟਰੈਫਿਕ ਦੇ ਬਦਲਵੇਂ ਪ੍ਰਬੰਧ

ਐਸ.ਏ.ਐਸ ਨਗਰ 31 ਮਾਰਚ : ਏ.ਡੀ.ਜੀ.ਪੀ ਅਰਪਿਤ ਸ਼ੁਕਲਾ (ਅਮਨ ਤੇ ਕਾਨੂੰਨ )ਵੱਲੋਂ ਜਿਲ੍ਹੇ ਵਿੱਚ ਖੇਡੇ ਜਾ ਰਹੇ ਆਈ.ਪੀ.ਐਲ ਮੈਚਾਂ ਦੇ ਸੁਰੱਖਿਆ ਪ੍ਰਬੰਧਾ ਦਾ ਜਾਇਜਾ ਲਿਆ । ਸ੍ਰੀ ਸ਼ੁਕਲਾ ਨੇ ਇੱਕ ਪ੍ਰੈਸ ਵਾਰਤਾ ਦੌਰਾਨ ਦੱਸਿਆ ਕਿ ਆਈ.ਪੀ.ਐਲ ਮੈਚ ਪਹਿਲੀ ਅਪ੍ਰੈਲ ਤੋਂ ਬਿੰਦਰਾ ਸਟੇਡੀਅਮ, ਪੀ.ਸੀ.ਏ, ਵਿਖੇ ਹੋ ਰਹੇ ਹਨ । ਉਨ੍ਹਾਂ ਦੱਸਿਆ ਕਿ ਸੁਰੱਖਿਆ ਦੇ ਪੁਖਤਾ ਇੰਤਜਾਮ ਕਰ ਲਏ ਗਏ ਹਨ । ਉਨ੍ਹਾਂ ਦੱਸਿਆ ਕਿ ਇਨ੍ਹਾਂ ਮੈਂਚਾਂ ਦੀ ਸੁਰੱਖਿਆ ਲਈ ਪੁਲਿਸ ਮੁਲਾਜਮਾਂ ਦੀ ਤਾਇਨਾਤੀ ਕੀਤੀ ਗਈ ਹੈ ।  



ਉਨ੍ਹਾਂ ਅੱਗੇ ਦੱਸਿਆ ਕਿ ਇਸ ਦੌਰਾਨ ਮੈਚਾਂ ਦੀ ਇਲੈਕਟ੍ਰੋਨਿਕ ਸਕਿਉਰਟੀ ਵੀ ਕੀਤੀ ਜਾਵੇਗੀ । ਉਨ੍ਹਾਂ ਦੱਸਿਆ ਕਿ ਸੁਰੱਖਿਆ ਪੱਖੋ ਸੀ.ਸੀ.ਟੀ.ਵੀ ਕੈਮਰੇ ਲਾਏ ਗਏ ਹਨ ।  ਉਨ੍ਹਾਂ ਕਿਹਾ ਕਿ ਸਟੇਡੀਅਮ ਅੰਦਰ ਕਿਸੇ ਤਰ੍ਹਾਂ ਦੀ ਵੀ ਇਤਰਾਜ ਯੋਗ ਸਮੱਗਰੀ ਦੀ ਐਂਟਰੀ ਤੇ ਪੂਰਨ ਰੋਕ ਹੋਵੇਗੀ ।
ਉਨ੍ਹਾਂ ਦੱਸਿਆ ਕਿ ਸਟੇਡੀਅਮ ਦੇ ਨੇੜਲੇ ਸਥਾਨ ਦਾ ਟ੍ਰੈਫਿਕ ਪਲੈਨ ਸ਼ੋਸਲ ਮੀਡੀਆ ਤੇ ਸ਼ੇਅਰ ਕੀਤਾ ਜਾਵੇਗਾ । ਉਨ੍ਹਾਂ ਦੱਸਿਆ ਕਿ ਦਰਸ਼ਕਾ ਦੀਆਂ ਗੱਡੀਆਂ ਲਈ ਪਾਰਕਿੰਗ ਦਾ ਪ੍ਰਬੰਧ ਵੀ ਪੁੱਖਤਾ ਕਰ ਲਿਆ ਗਿਆ ਹੈ । ਉਨ੍ਹਾਂ ਨੇ ਕਿਹਾ ਕਿ ਸਟੇਡੀਅਮ ਦੇ ਨਜਦੀਕ ਰਹਿੰਦੇ ਲੋਕਾ ਦੀ ਪਾਰਕਿੰਗ ਲਈ ਵੀ ਪੁਲਿਸ ਪ੍ਰਸ਼ਾਸਨ ਵੱਲੋਂ ਢੁੱਕਵਾ ਪ੍ਰਬੰਧ ਕੀਤਾ ਗਿਆ ਹੈ । ਉਨ੍ਹਾਂ ਕਿਹਾ ਕਿ ਇਸ ਮੌਕੇ ਕਿਸੇ ਵੀ ਵਿਅਕਤੀ ਨੂੰ ਕੋਈ ਦਿੱਕਤ ਆਉਂਦੀ ਹੈ ਤਾਂ ਪੁਲਿਸ ਪ੍ਰਸ਼ਾਸਨ ਨਾਲ ਸੰਪਰਕ ਕੀਤਾ ਜਾ ਸਕਦਾ ਹੈ ਜਿਸ ਤੇ ਹਰ ਵੇਲੇ ਲੋੜੀਂਦੀ ਸਹਾਇਤਾ ਉਪਲੱਬਧ ਹੋਵੇਗੀ

No comments:


Wikipedia

Search results

Powered By Blogger