ਚੰਡੀਗੜ੍ਹ, ਮਾਰਚ 7 : ਆਮ ਆਦਮੀ ਪਾਰਟੀ (ਆਪ) ਦੇ ਪੰਜਾਬ ਜਨਰਲ ਸਕੱਤਰ ਅਤੇ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਅੱਜ ਸੱਚ ਖੰਡ ਬੱਲਾਂ ਵਿਖੇ ਨਤਮਸਤਕ ਹੋ ਕੇ ਗੱਦੀ ਨਸ਼ੀਨ ਸੰਤ ਨਰੰਜਣ ਦਾਸ ਜੀ ਦਾ ਅਸ਼ੀਰਵਾਦ ਲਿਆ।
ਇਸ ਮੌਕੇ ਸੰਤ ਜੀ ਨੇ ਸਮਾਜਿਕ ਬੁਰਾਈਆਂ ਨੂੰ ਦੂਰ ਕਰਨ ਲਈ ਬਰਸਟ ਜੀ ਨਾਲ ਵਿਚਾਰਾਂ ਕੀਤੀਆਂ ਅਤੇ ਹਰਚੰਦ ਬਰਸਟ ਨੇ ਵੀ ਭਗਵੰਤ ਮਾਨ ਸਰਾਕਰ ਵੱਲੋਂ ਕੀਤੇ ਜਾ ਰਹੇ ਲੋਕ ਭਲਾਈ ਦੇ ਕੰਮਾਂ ਦੀ ਚਰਚਾ ਕੀਤੀ। ਸੰਤ ਨਰੰਜਣ ਦਾਸ ਜੀ ਨੇ ਸਰਕਾਰ ਦੇ ਕੰਮਾਂ ਦੀ ਪ੍ਰਸ਼ੰਸਾ ਕੀਤੀ।
ਹਰਚੰਦ ਸਿੰਘ ਬਰਸਟ ਨਾਲ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਜਲੰਧਰ ਇਮਰੂਵਮੈਂਟ ਟਰੱਸਟ ਦੇ ਚੇਅਰਮੈਨ ਜਗਤਾਰ ਸਿੰਘ ਸੰਘੇੜਾ, ਆਤਮ ਪ੍ਰਕਾਸ਼ ਸਿੰਘ ਬੱਬਲੂ ਅਤੇ ਹਰਿੰਦਰ ਸਿੰਘ ਵੀ ਮੌਜੂਦ ਰਹੇ।
No comments:
Post a Comment