ਐਸ. ਏ. ਐੱਸ. ਨਗਰ, 29 ਮਾਰਚ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਤੇ ਆਪ ਦੀ ਸਰਕਾਰ ਆਪ ਦੇ ਦੁਆਰ' ਪ੍ਰੋਗਰਾਮ ਤਹਿਤ ਆਧਾਰ ਕਾਰਡਾਂ ਨਾਲ ਜੁੜੀਆਂ ਸਾਰੀਆਂ ਸੇਵਾਵਾਂ ਅਤੇ ਅਪਡੇਸ਼ਨ ਵਾਸਤੇ ਵੱਖ ਵੱਖ ਪਿੰਡਾਂ ਵਿੱਚ ਵਿਸ਼ੇਸ਼ ਤੌਰ ਤੇ ਕੈਂਪ ਲਾਏ ਜਾ ਰਹੇ ਹਨ।
ਇਸ ਦੀ ਜਾਣਕਾਰੀ ਦਿੰਦੇ ਹੋਏ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ 11 ਮਾਰਚ ਤੋਂ ਇਹ ਕੈਂਪ ਸ਼ੁਰੂ ਕੀਤੇ ਗਏ ਸਨ ਅਤੇ ਹੁਣ ਤੱਕ ਡੇਢ ਦਰਜਨ ਤੋਂ ਵੱਧ ਕੈਂਪ ਪਿੰਡਾਂ ਵਿੱਚ ਲਾਏ ਜਾ ਚੁੱਕੇ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਜ਼ਿਲ੍ਹਾ ਐਸ.ਏ.ਐਸ. ਨਗਰ ਦੀਆਂ ਤਿੰਨੇ ਸਬ-ਡਵੀਜ਼ਨਾਂ ਖਰੜ,ਡੇਰਾ-ਬੱਸੀ ਅਤੇ ਮੋਹਾਲੀ ਅਧੀਨ ਤਰਤੀਬਵਾਰ ਹਰ ਪਿੰਡਾ ਵਿੱਚ ਨਿਯਤਮ ਤੌਰ 'ਤੇ ਕੈਂਪ ਲਗਾਏ ਜਾ ਰਹੇ ਹਨ।
ਬੁਲਾਰੇ ਨੇ ਅੱਗੇ ਦੱਸਿਆ ਕਿ ਜਿਨ੍ਹਾਂ ਨੇ ਪਿਛਲੇ 8 ਤੋਂ 10 ਸਾਲਾਂ ਦੌਰਾਨ ਅਧਾਰ ਕਾਰਡ ਵਿੱਚ ਅਪਡੇਸ਼ਨ ਨਹੀਂ ਕਰਵਾਈ ਉਨ੍ਹਾਂ ਨੂੰ ਅਧਾਰ ਕਾਰਡ ਵਿੱਚ ਬਾਇਓਮੈਟਰਿਕ ਅਤੇ ਪਤੇ ਦੀ ਅਪਡੇਸ਼ਨ ਕਰਵਾਉਣ ਦੀ ਲੋੜ ਹੁੰਦੀ ਹੈ। ਬੁਲਾਰੇ ਅਨੁਸਾਰ ਇਸ ਮੁਹਿੰਮ ਦੀ ਵਿਸ਼ੇਸ਼ਤਾ ਇਹ ਹੈ ਕਿ ਆਧਾਰ ਅੱਪਡੇਸ਼ਨ ਦੀ ਸ਼ੁਰੂਆਤ ਪਿੰਡ ਪੱਧਰ ਤੋਂ ਕੀਤੀ ਗਈ ਹੈ। ਜਿਸ ਵਿੱਚ ਆਮ ਲੋਕਾਂ ਵਲੋਂ ਚੰਗਾ ਹੁੰਗਾਰਾ ਮਿਲ ਰਿਹਾ ਹੈ।
ਉਨਾਂ ਕਿਹਾ ਕਿ ਇਹਨਾਂ ਕੈਂਪਾਂ ਰਾਹੀਂ ਲੋਕਾਂ ਦੇ ਦਰਾਂ 'ਤੇ ਪਹੁੰਚ ਕੇ ਸਰਕਾਰ ਵੱਲੋਂ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਉਹਨਾਂ ਕਿਹਾ ਕਿ ਨਵੇਂ ਆਧਾਰ ਕਾਰਡ ਬਣਵਾਉਣ ਜਾਂ ਇਹਨਾਂ ਦੀ ਅਪਡੇਸ਼ਨ ਕਰਵਾਉਣ ਲਈ ਆਮ ਨਾਗਰਿਕਾਂ ਨੂੰ ਸੇਵਾ ਕੇਂਦਰਾਂ ਵਿਖੇ ਆਪਣਾ ਕੰਮ ਛੱਡ ਕੇ ਅਤੇ ਕਿਰਾਇਆ ਖਰਚ ਕੇ ਜਾਣਾ ਪੈਂਦਾ ਹੈ। ਇਸ ਕਰਕੇ ਸਰਕਾਰ ਲੋਕਾਂ ਦੇ ਘਰਾਂ ਦੇ ਨੇੜੇ ਹੀ ਪੁੱਜੀ ਹੈ। ਸੋ ਇਹ ਅਪੀਲ ਕੀਤੀ ਜਾਂਦੀ ਹੈ ਕਿ ਆਮ ਨਾਗਿਰਕਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਹੋਵੇ ਤਾਂ ਜੋ ਆਮ ਲੋਕ ਲਗਾਏ ਜਾ ਰਹੇ ਇਹਨਾਂ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਲੈ ਸਕਣ।
No comments:
Post a Comment