Saturday, March 4, 2023

ਪੰਜਾਬ ਦੀ ਮੇਰੇ ਕੋਲ ਪਲ ਪਲ ਦੀ ਜਾਣਕਾਰੀ ਹੈ : ਭਗਵੰਤ ਮਾਨ

 ਚੰਡੀਗੜ੍ਹ, 4 ਮਾਰਚ : ਪੰਜਾਬ ਵਿੱਚ ਕਾਨੂੰਨ ਵਿਵਸਥਾ ਖਰਾਬ ਹੋਣ ਦਾ ਦੋਸ਼ ਲਗਾਉਂਦੇ ਹੋਏ ਵਿਰੋਧੀ ਧਿਰਾਂ ਵੱਲੋਂ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਘੇਰਿਆ ਜਾ ਰਿਹਾ ਹੈ। ਹੁਣ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਵਿਰੋਧੀ ਧਿਰਾਂ ਨੂੰ ਜਵਾਬ ਦਿੱਤਾ ਹੈ।


ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ, ‘ਪੰਜਾਬ ਦੀ ਮੇਰੇ ਕੋਲ ਪਲ ਪਲ ਦੀ ਜਾਣਕਾਰੀ ਹੈ। ਵਿਰੋਧੀਆਂ ਦਾ ਪੰਜਾਬ ਨੂੰ ਫ਼ਿਰਕੂ ਅੱਗ ਦਾ ਤੰਦੂਰ ਬਣਾ ਕੇ ਆਪਣੀਆਂ ਰੋਟੀਆਂ ਸੇਕਣ ਦਾ ਸੁਪਨਾ ਕਦੇ ਪੂਰਾ ਨਹੀਂ ਹੋਣ ਦਿੱਤਾ ਜਾਵੇਗਾ। ਪੰਜਾਬ ਦੇ 3 ਕਰੋੜ ਸ਼ਾਂਤੀ ਪਸੰਦ ਲੋਕਾਂ ਨੂੰ ਮੈਂ ਯਕੀਨ ਦਿਵਾਉਂਦਾ ਹਾਂ ਕਿ ਕਿਸੇ ਦੀ ਹਿੰਮਤ ਨਹੀਂ ਕਿ ਪੰਜਾਬ ਦੇ ਆਪਸੀ ਭਾਈਚਾਰੇ ਵੱਲ ਬੁਰੀ ਨਜ਼ਰ ਨਾਲ ਦੇਖੇ।

No comments:

SBP GROUP

SBP GROUP

Search This Blog

Total Pageviews


Wikipedia

Search results

Powered By Blogger