Wednesday, March 1, 2023

ਹੁਣ ਵਿਧਾਨ ਸਭਾ ਦਾ ਸੈਸ਼ਨ ਬਿਨਾਂ ਕਿਸੇ ਰੋਕ ਟੋਕ ਤੋਂ ਚੱਲੇਗਾ : ਮੁੱਖ ਮੰਤਰੀ ਭਗਵੰਤ ਮਾਨ

 ਚੰਡੀਗੜ੍ਹ, 1 ਮਾਰਚ : ਪੰਜਾਬ ਦੇ ਰਾਜਪਾਲ ਦੇ ਵਕੀਲ ਨੇ ਸੁਪਰੀਮ ਕੋਰਟ ਵਿੱਚ ਦੱਸਿਆ ਕਿ ਪੰਜਾਬ ਵਿਧਾਨ ਸਭਾ ਬਜਟ ਸੈਸ਼ਨ ਲਈ ਮਨਜ਼ੂਰੀ ਦੇ ਦਿੱਤੀ ਹੈ। ਪੰਜਾਬ ਵਿਧਾਨ ਸਭਾ ਦਾ ਬਜਟ 3 ਮਾਰਚ ਤੋਂ ਸ਼ੁਰੂ ਹੋਵੇਗਾ। ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਸੁਪਰੀਮ ਕੋਰਟ ਦਾ ਧੰਨਵਾਦ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ ਕਿ, ‘ਪੰਜਾਬ ਵਿੱਚ ਲੋਕਤੰਤਰ ਦੀ ਹੋਂਦ ਨੂੰ ਬਚਾਉਣ ਲਈ ਮਾਣਯੋਗ ਸੁਪਰੀਮ ਕੋਰਟ ਦੇ ਇਤਿਹਾਸਕ ਫੈਸਲੇ ਦਾ ਧੰਨਵਾਦ। ਹੁਣ 3 ਕਰੋੜ ਪੰਜਾਬੀਆਂ ਦੀ ਆਵਾਜ਼ "ਵਿਧਾਨ ਸਭਾ ਦਾ ਸੈਸ਼ਨ" ਬਿਨਾਂ ਕਿਸੇ ਰੋਕ ਟੋਕ ਤੋਂ ਚੱਲੇਗਾ।


ਜ਼ਿਕਰਯੋਗ ਹੈ ਕਿ ਪਿਛਲੇ ਪੰਜਾਬ ਮੰਤਰੀ ਦੀ ਮੀਟਿੰਗ ਵਿੱਚ 3 ਮਾਰਚ ਤੋਂ ਵਿਧਾਨ ਸਭਾ ਬਜਟ ਸੈਸ਼ਨ ਬਲਾਉਣ ਦਾ ਫੈਸਲਾ ਕੀਤਾ ਗਿਆ ਸੀ। ਜਿਸ ਸਬੰਧੀ ਮਨਜ਼ੂਰੀ ਵਾਸਤੇ ਪੰਜਾਬ ਦੇ ਰਾਜਪਾਲ ਨੂੰ ਭੇਜਿਆ ਗਿਆ ਸੀ। ਪ੍ਰੰਤੂ ਪੰਜਾਬ ਦੇ ਰਾਜਪਾਲ ਨੇ ਮਨਜ਼ੂਰੀ ਦੇਣ ਤੋਂ ਮਨ੍ਹਾਂ ਕਰ ਦਿੱਤਾ ਸੀ। ਜਿਸ ਤੋਂ ਬਾਅਦ ਆਮ ਆਦਮੀ ਪਾਰਟੀ ਦੀ ਸਰਵਾਰ ਵੱਲੋਂ ਸੁਪਰੀਮ ਕੋਰਟ ਵਿੱਚ ਪਹੁੰਚ ਕੀਤੀ ਗਈ ਸੀ। ਜਿਸ ਦੀ ਬੀਤੇ ਕੱਲ੍ਹ ਸੁਪਰੀਮ ਕੋਰਟ ਵੱਲੋਂ ਸੁਣਵਾਈ ਕੀਤੀ ਗਈ। ਇਸ ਦੌਰਾਨ ਰਾਜਪਾਲ ਦੇ ਵਕੀਲ ਨੇ ਕਿਹਾ ਸੀ ਕਿ ਰਾਜਪਾਲ ਵੱਲੋਂ ਸੈਸ਼ਨ ਬਲਾਉਣ ਲਈ ਮਨਜ਼ੂਰੀ ਦੇ ਦਿੱਤੀ ਹੈ।

No comments:

SBP GROUP

SBP GROUP

Search This Blog

Total Pageviews


Wikipedia

Search results

Powered By Blogger