ਐਸ.ਏ.ਐਸ.ਨਗਰ, 16 ਮਾਰਚ : ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਓਰੋ, ਵਲੋਂ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ,ਡੀ.ਬੀ.ਈ.ਈ. ਦੇ ਹੁਕਮਾਂ ਤਹਿਤ ਜਿਲ੍ਹੇ ਦੇ ਬੇਰੁਜ਼ਗਾਰ ਨੋਜਵਾਨਾਂ ਨੂੰ ਰੋਜ਼ਗਾਰ ਦੇ ਅਵਸਰ ਮੁਹੱਈਆ ਕਰਵਾਉਣ ਲਈ ਮਿਤੀ 16 ਫਰਵਰੀ 2023 ਤੋਂ ਹਰ ਵੀਰਵਾਰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਕਮਰਾ ਨੰ. 461 ਤੀਜੀ ਮੰਜਿਲ ਡੀ.ਸੀ.ਕੰਪਲੈਕਸ ਵਿਖੇ ਪਲੇਸਮੈਂਟ ਕੈਂਪ ਲਗਾਉਣੇ ਸ਼ੁਰੂ ਕੀਤੇ ਗਏ ਸੀ। ਜਿਸ ਵਿੱਚ ਪ੍ਰਾਰਥੀਆਂ ਦੀ ਵੱਧਦੀ ਸਮੂਲੀਅਤ ਨੂੰ ਵੇਖਦੇ ਹੋਏ ਅਤੇ ਪ੍ਰਾਰਥੀਆਂ ਦੀ ਵਿਦਿਅਕ ਯੋਗਤਾ ਅਨੁਸਾਰ ਲੋੜੀਂਦੇ ਨਿਯੋਜਕਾਂ ਤਹਿਤ ਮਿਤੀ 16 ਮਾਰਚ 2023 ਨੂੰ ਪਲੇਸਮੈਂਟ ਕੈਂਪ ਨੂੰ ਰੋਜ਼ਗਾਰ ਮੇਲੇ ਦੇ ਰੂਪ ਵਿੱਚ ਆਯੋਜਿਤ ਕੀਤਾ ਗਿਆ।
ਜਿਸ ਵਿੱਚ ਡੀ.ਬੀ.ਈ.ਈ. ਵਲੋਂ ਕੁੱਲ 5 ਨਿਯੋਜਕਾਂ ਸ਼ੋਪ ਐਂਡ ਸਰਵਿਸਿਜ਼, ਇੰਡਸਿੰਡ ਬੈਂਕ, ਜੇ.ਸੀ.ਬੀ.ਐਲ., ਨੈਟਸਮਾਰਟਜ਼, ਏਅਰਟੈਲ ਨੂੰ ਡੀ.ਬੀ.ਈ.ਈ. ਵਿਖੇ ਇਕੱਠੇ ਕਰਕੇ ਅਕਾਊਂਟਸ ਮੈਨੇਜਰ, ਕਸਟਮਰ ਰਿਲੇਸ਼ਨਸ਼ਿਪ ਅਫਸਰ, ਐਗਜੈਗਟਿਵ ਅਫਸਰ, ਕਸਟਮਰ ਕੇਅਰ ਐਗਜੈਗਟਿਵ, ਸੀ.ਐਨ.ਸੀ.ਓਪਰੇਟਰ, ਟਰਨਰ, ਫਿਟਰ, ਕੰਪਿਊਟਰ ਆਪਰੇਸ਼ਨ ਅਫਸਰ, ਜੂਨੀਅਰ ਅਫਸਰ ਆਦਿ ਸੈਕਟਰਾਂ ਵਿੱਚ ਆਸਾਮੀਆਂ ਲਈ ਰੋਜ਼ਗਾਰ ਮੇਲੇ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਮੈਟ੍ਰਿਕ, ਬਾਰਵੀਂ, ਆਈ.ਟੀ.ਆਈ./ਡਿਪਲੋਮਾ, ਗ੍ਰੈਜੂਏਟ ਅਤੇ ਪੋਸਟ ਗ੍ਰੈਜੂਏਟ ਪਾਸ ਡੀ.ਬੀ.ਈ.ਈ. ਵਿੱਚ ਰਜਿਸਟਰਡ ਪ੍ਰਾਰਥੀਆਂ ਤੋਂ ਇਲਾਵਾ ਐਸ.ਏ.ਐਸ.ਨਗਰ ਅਤੇ ਚੰਡੀਗੜ੍ਹ ਦੇ ਵੱਖ ਵੱਖ ਕਾਲਜਾਂ ਜਿਵੇਂ ਯੂ.ਐਸ.ਓ.ਐਲ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ, ਯੂਨੀਵਰਸਲ ਕਾਲਜ ਲਾਲੜੂ, ਸਰਕਾਰੀ ਪੋਲੀਟੈਕਨੀਕ ਕਾਲਜ ਖੂਨੀਮਾਜਰਾ, ਪੋਸਟ ਗ੍ਰੈਜੂਏਟ ਗਰਲਜ਼ ਕਾਲਜ ਸੈਕਟਰ 46, ਚੰਡੀਗੜ੍ਹ, ਗਿਆਨ ਜੋਤੀ ਇੰਸਟੀਚਿਊਟ ਆਫ ਮੈਨੇਜਮੈਂਟ ਐਂਡ ਟੈਕਨਾਲੋਜੀ, ਐਸ.ਏ.ਐਸ. ਨਗਰ, ਸਰਕਾਰੀ ਕਾਲਜ ਫੇਜ਼-6 ਦੇ ਵਿਦਿਆਰਥੀਆਂ ਵਲੋਂ ਭਾਗ ਲਿਆ ਅਤੇ ਨੇੜਲੇ ਇਲਾਕਿਆਂ ਦੇ ਪੜ੍ਹੇ ਲਿਖੇ ਨੌਜਵਾਨ ਆਪਣੀ ਕਿਸਮਤ ਅਜਮਾਉਣ ਲਈ ਪਹੁੰਚੇ। ਉਕਤ ਰੋਜ਼ਗਾਰ ਮੇਲੇ ਵਿੱਚ ਕੁੱਲ 107 ਪ੍ਰਾਰਥੀਆਂ ਵਲੋਂ ਭਾਗ ਲਿਆ ਗਿਆ ਅਤੇ ਨਿਯੋਜਕਾਂ ਵਲੋਂ 45 ਪ੍ਰਾਰਥੀਆਂ ਦੀ ਇੰਟਰਵਿਊ ਉਪਰੰਤ ਸ਼ਾਰਟਲਿਸਟਿੰਗ ਕੀਤੀ ਗਈ।
ਵਧੇਰੇ ਜਾਣਕਾਰੀ ਦਿੰਦਿਆਂ ਮੀਨਾਕਸ਼ੀ ਗੋਇਲ, ਡਿਪਟੀ ਡਾਇਰੈਕਟਰ ਡੀ.ਬੀ.ਈ.ਈ. ਨੇ ਦੱਸਿਆ ਕਿ ਡੀ.ਬੀ.ਈ.ਈ. ਵਲੋਂ ਆਯੋਜਿਤ ਕੀਤਾ ਰੋਜ਼਼ਗਾਰ ਮੇਲਾ ਸਫਲਤਾਪੂਰਵਕ ਸਮਾਪਤ ਹੋਇਆ ਅਤੇ ਅੱਗੇ ਵੀ ਆਉਂਦੇ ਹਰ ਵੀਰਵਾਰ (ਸਰਕਾਰੀ ਛੁੱਟੀ ਦੀ ਸੂਰਤ ਵਿੱਚ ਇਕ ਦਿਨ ਪਹਿਲਾਂ) ਨੂੰ ਵੱਧ ਤੋਂ ਵੱਧ ਨਿਯੋਜਕਾਂ ਦੀ ਸਮੂਲੀਅਤ ਕਰਵਾਉਂਦੇ ਹੋਏ ਵੱਡੇ ਪੱਧਰ ਤੇ ਰੋਜ਼ਗਾਰ ਮੇਲਿਆਂ/ਪਲੇਸਮੈਂਟ ਕੈਂਪਾਂ ਦਾ ਆਯੋਜਨ ਕੀਤਾ ਜਾਵੇਗਾ ਅਤੇ ਬੇਰੁਜ਼ਗਾਰ ਪ੍ਰਾਰਥੀਆਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਮੁਹੱਈਆ ਕਰਵਾਉਣ ਦੇ ਪੁਰਜੌਰ ਯਤਨ ਜਾਰੀ ਰਹਿਣਗੇ।
ਮੀਨਾਕਸ਼ੀ ਗੋਇਲ, ਡਿਪਟੀ ਡਾਇਰੈਕਟਰ ਡੀ.ਬੀ.ਈ.ਈ. ਵਲੋਂ ਅੱਗੇ ਹੋਰ ਦੱਸਦਿਆਂ ਕਿਹਾ ਗਿਆ ਕਿ ਡਾਇਰੈਕਟਰ ਜਨਰਲ ਆਫ ਰੋਜ਼ਗਾਰ ਅਤੇ ਸਿਖਲਾਈ, ਭਾਰਤ ਸਰਕਾਰ ਵਲੋਂ ਡੀ.ਬੀ.ਈ.ਈ., ਐਸ.ਏ.ਐਸ. ਨਗਰ ਵਿਖੇ ਮਾਡਲ ਕੈਰੀਅਰ ਸੈਂਟਰ ਦੀ ਸਥਾਪਨਾ ਕੀਤੀ ਗਈ ਹੈ ਅਤੇ ਵਿਭਾਗ ਵਲੋਂ ਇਸ ਸੈਂਟਰ ਵਿੱਚ ਯੰਗ ਪ੍ਰੋਫੈਸ਼ਨਲ ਦੀ ਨਿਯੁਕਤੀ ਕੀਤੀ ਗਈ ਹੈ। ਡੀ.ਬੀ.ਈ.ਈ. ਵਿੱਚ ਖੁੱਲੇ ਮਾਡਲ ਕੈਰੀਅਰ ਸੈਂਟਰ ਵਲੋਂ ਭਾਰਤ ਸਰਕਾਰ ਵਲੋਂ ਆਯੋਜਿਤ ਕੀਤੇ ਜਾਂਦੇ ਰੋਜ਼ਗਾਰ ਮੇਲਿਆਂ, ਸਵੈ ਰੋਜ਼ਗਾਰ ਕੈਂਪ ਅਤੇ ਭਾਰਤ ਅਤੇ ਵਿਦੇਸ਼ਾਂ ਵਿੱਚ ਨੌਕਰੀਆਂ ਦੀ ਜਾਣਕਾਰੀ ਮੁਹੱਈਆ ਕਰਵਾਉਣ ਹਿੱਤ ਪ੍ਰਾਰਥੀਆਂ ਦੀ ਮੁਫਤ ਰਜਿਸਟ੍ਰੇਸ਼ਨ ਕੀਤੀ ਜਾਂਦੀ ਹੈ । ਜਿਸ ਉਪਰੰਤ ਪ੍ਰਾਰਥੀ ਨੂੰ ਆਪਣੇ ਮੋਬਾਇਲ ਤੇ ਆਸਾਮੀਆਂ ਦੀ ਜਾਣਕਾਰੀ ਪ੍ਰਾਪਤ ਹੁੰਦੀ ਰਹਿੰਦੀ ਹੈ। ਯੰਗ ਪ੍ਰੋਫੈਸ਼ਨਲ ਵਲੋਂ ਭਾਰਤ ਸਰਕਾਰ ਵਲੋਂ ਚਲਾਈਆਂ ਜਾਂਦੀਆਂ ਰੋਜ਼ਗਾਰ ਸਬੰਧੀ ਸਕੀਮਾਂ ਬਾਰੇ ਜਾਣਕਾਰੀ ਉਪਲਬੱਧ ਕਰਵਾਈ ਜਾਂਦੀ ਹੈ।
No comments:
Post a Comment