SBP GROUP

SBP GROUP

Search This Blog

Total Pageviews

ਸ੍ਰੀ ਆਨੰਦਪੁਰ ਸਾਹਿਬ ਵਿਖੇ NRI ਨਿਹੰਗ ਸਿੰਘ ਦੇ ਕਤਲ ਦਾ ਮਾਮਲਾ : ਪਰਿਵਾਰ ਵੱਲੋਂ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਤੱਕ ਸਸਕਾਰ ਨਾ ਕਰਨ ਦਾ ਫੈਸਲਾ

 ਗੁਰਦਾਸਪੁਰ, 8 ਮਾਰਚ : ਸ੍ਰੀ ਆਨੰਦਪੁਰ ਸਾਹਿਬ ਵਿੱਚ ਹੋਲਾ ਮੁਹੱਲਾ ਦੇਖਣ ਗਏ ਐਨਆਰਆਈ ਸਿੰਘ ਦੇ ਕਤਲ ਦੇ ਮਾਮਲੇ ਵਿੱਚ ਪਰਿਵਾਰਕ ਮੈਂਬਰਾਂ ਨੇ ਉਸ ਦਾ ਅੰਤਿਮ ਸਸਕਾਰ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਗੁਰਦਾਸਪੁਰ ਦੇ ਪਿੰਡ ਗਾਜ਼ੀਕੋਟ ਦੇ ਰਹਿਣ ਵਾਲੇ ਨਿਹੰਗ ਪ੍ਰਦੀਪ ਸਿੰਘ (24) 'ਤੇ ਕੁਝ ਵਿਅਕਤੀਆਂ ਨੇ ਤਲਵਾਰਾਂ ਨਾਲ ਹਮਲਾ ਕਰ ਦਿੱਤਾ ਸੀ, ਜਿਸ 'ਚ ਉਸ ਦੀ ਮੌਤ ਹੋ ਗਈ ਸੀ। ਉਹ ਕੁਝ ਦਿਨ ਪਹਿਲਾਂ ਹੀ ਕੈਨੇਡਾ ਤੋਂ ਵਾਪਸ ਆਇਆ ਸੀ ਅਤੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ।ਮ੍ਰਿਤਕ ਨਿਹੰਗ ਪ੍ਰਦੀਪ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਪ੍ਰਦੀਪ 5 ਮਾਰਚ ਨੂੰ ਹੋਲਾ-ਮੁਹੱਲਾ ਦੇਖਣ ਲਈ ਸ੍ਰੀ ਆਨੰਦਪੁਰ ਸਾਹਿਬ ਗਿਆ ਸੀ।


ਰਸਤੇ ਵਿੱਚ ਕੁਝ ਲੋਕ ਆਪਣੀ ਕਾਰ ਵਿੱਚ ਅਸ਼ਲੀਲ ਗੀਤ ਵਜਾ ਰਹੇ ਸਨ। ਪ੍ਰਦੀਪ ਨੇ ਉਨ੍ਹਾਂ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ। ਇਸ 'ਤੇ ਕਾਰ ਸਵਾਰਾਂ ਨੇ ਗੁੱਸੇ 'ਚ ਆ ਕੇ ਪ੍ਰਦੀਪ 'ਤੇ ਤਲਵਾਰਾਂ ਨਾਲ ਹਮਲਾ ਕਰ ਦਿੱਤਾ।ਬੇਟੇ ਦੇ ਕਤਲ ਤੋਂ ਬਾਅਦ ਪਰਿਵਾਰ 'ਤੇ ਦੁੱਖਾਂ ਦਾ ਪਹਾੜ ਟੁੱਟ ਗਿਆ ਹੈ। ਮਾਤਾ ਬਲਵਿੰਦਰ ਕੌਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਉਹ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਅਤੇ ਉਸ ਦੀ ਇੱਕ ਭੈਣ ਵਿਦੇਸ਼ ਵਿੱਚ ਰਹਿੰਦੀ ਹੈ। ਰਿਸ਼ਤੇਦਾਰਾਂ ਦੀ ਮੰਗ ਹੈ ਕਿ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।ਪਰਿਵਾਰ ਨੇ ਮੁਲਜ਼ਮਾਂ ਦੇ ਫੜੇ ਜਾਣ ਤੱਕ ਪ੍ਰਦੀਪ ਦਾ ਅੰਤਿਮ ਸਸਕਾਰ ਕਰਨ ਤੋਂ ਇਨਕਾਰ ਕਰ ਦਿੱਤਾ।

No comments:


Wikipedia

Search results

Powered By Blogger