Monday, March 13, 2023

PSTET ਪੇਪਰ ਦੀ ਜਾਂਚ ਦੇ ਹੁਕਮ ਜਾਰੀ, ਛੇਤੀ ਦੁਬਾਰਾ ਹੋਵੇਗਾ ਪੇਪਰ : ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ

 ਚੰਡੀਗੜ੍ਹ, 13 ਮਾਰਚ ; ਬੀਤੇ ਕੱਲ੍ਹ ਹੋਏ ਪੀਐਸਟੀਈਟੀ ਦੀ ਪ੍ਰੀਖਿਆ ਵਿੱਚ ਆਈਆਂ ਗੜਬੜੀ ਤੋਂ ਬਾਅਦ ਹੁਣ ਸਿੱਖਿਆ ਮੰਤਰੀ ਵੱਲੋਂ ਵੱਡਾ ਐਕਸ਼ਨ ਲਿਆ ਗਿਆ ਹੈ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਸ ਸਬੰਧੀ ਸਕੱਤਰੇਤ ਪੱਧਰ ਦੀ ਜਾਂਚ ਦੇ ਹੁਕਮ ਦਿੱਤੇ ਗਏ ਹਨ। ਉਨ੍ਹਾਂ ਇਹ ਵੀ ਕਿਹਾ ਕਿ ਇਸ ਦੁਬਾਰਾ ਤੋਂ ਪ੍ਰੀਖਿਆ ਦਾ ਆਯੋਜਨ ਕੀਤਾ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਇਸ ਸਬੰਧੀ ਜਾਂਚ ਕਰਕੇ ਮਾਮਲਾ ਵੀ ਦਰਜ ਕੀਤਾ ਜਾਵੇਗਾ।


ਟਵੀਟ ਕਰਕੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਪ੍ਰਸ਼ਨ ਪੱਤਰ ਲੀਕ ਮਾਮਲੇ ਸੰਬੰਧੀ ਕਿਹਾ ਕਿ ਪ੍ਰੀਖਿਆ ਪ੍ਰਕਿਰਿਆ ਵਿੱਚ ਪੂਰੀ ਨਿਰਪੱਖਤਾ ਬਣਾਈ ਰੱਖਣ ਲਈ, A++ NAAC ਗ੍ਰੇਡ ਯਾਨੀ GNDU ਵਾਲੀ ਥਰਡ ਪਾਰਟੀ ਦੁਆਰਾ ਆਯੋਜਿਤ PSTET ਪ੍ਰੀਖਿਆ ਨੂੰ ਦੇਖਣ ਲਈ ਇੱਕ PS ਪੱਧਰ ਦੀ ਜਾਂਚ ਦਾ ਹੁਕਮ ਦਿੱਤਾ ਗਿਆ ਹੈ।ਜਵਾਬਦੇਹੀ ਤੈਅ ਕੀਤੀ ਜਾਵੇਗੀ ਅਤੇ ਦੋਸ਼ੀ ਪਾਏ ਜਾਣ ਵਾਲਿਆਂ 'ਤੇ ਅਪਰਾਧਿਕ ਲਾਪਰਵਾਹੀ ਲਈ ਮੁਕੱਦਮਾ ਦਰਜ ਕੀਤਾ ਜਾਵੇਗਾ।ਉਨ੍ਹਾਂ ਅੱਗੇ ਕਿਹਾ ਕਿ ਇਸ ਮਾਮਲੇ ‘ਤੇ GNDU ਨੇ ਵੀ ਅਫਸੋਸ ਜਤਾਇਆ ਹੈ ਅਤੇ ਬਿਨਾਂ ਕਿਸੇ ਫੀਸ ਦੇ ਪ੍ਰੀਖਿਆ ਦੁਬਾਰਾ ਕਰਵਾਉਣ ਲਈ ਭਰੋਸਾ ਦਿੱਤਾ ਹੈ।ਉਨ੍ਹਾਂ ਅੱਗੇ ਕਿਹਾ ਕਿ ਭਵਿੱਖ ਵਿੱਚ, ਮੈਂ ਵਿਭਾਗ ਨੂੰ ਅਜਿਹੀ ਸਥਿਤੀ ਵਿੱਚ ਉਮੀਦਵਾਰਾਂ ਦੇ ਮੁਆਵਜ਼ੇ ਲਈ ਤੀਜੀ ਧਿਰ ਨਾਲ ਦਸਤਖਤ ਕੀਤੇ ਗਏ MOU ਵਿੱਚ ਮੁਆਵਜ਼ੇ ਲਈ ਇੱਕ ਢੁਕਵੀਂ ਧਾਰਾ ਰੱਖਣ ਦਾ ਹੁਕਮ ਦਿੱਤਾ ਹੈ।

ਜ਼ਿਕਰਯੋਗ ਹੈ ਕਿ ਬੀਤੇ ਕੱਲ੍ਹ ਹੋਏ ਟੈਟ ਦੀ ਪ੍ਰੀਖਿਆ ਉਤਰਾਂ ਨੂੰ ਹਾਈਲਾਈਟ ਕੀਤਾ ਗਿਆ ਸੀ। ਇਸ ਤੋਂ ਬਾਅਦ ਇਹ ਮਾਮਲਾ ਸਾਹਮਣੇ ਆਇਆ ਸੀ। ਮਾਸਟਰ ਕੇਡਰ ਦੇ ਸਮਾਜਿਕ ਸਿੱਖਿਆ ਵਿਸ਼ੇ ਦੀ ਪ੍ਰੀਖਿਆ ਲਈ ਚਾਰ ਪ੍ਰਕਾਰ ਦੇ ਪੇਪਰ ਪਾਏ ਗਏ। ਜਿੰਨਾ ਵਿੱਚ ਏ, ਬੀ , ਸੀ ਅਤੇ ਡੀ ਸੈੱਟ ਸਨ।ਕੁਲ 60 ਸਵਾਲਾਂ ਲਈ , ਹਰੇਕ ਸਵਾਲ ਦੇ ਉੱਤਰ ਲਈ ਚਾਰ ਚਾਰ ਵਿਕਲਪ ਦਿੱਤੇ ਗਏ ਸਨ। ਜਿਨ੍ਹਾਂ ਵਿੱਚੋ ਕੋਈ ਇਕ ਢੁਕਵਾਂ ਉੱਤਰ ਬਣਦਾ ਸੀ।ਪ੍ਰੰਤੂ ਸਹੀ ਉੱਤਰ ਨੂੰ ਪਹਿਲਾਂ ਹੀ ਗਾੜ੍ਹਾ ਕੀਤਾ ਹੋਇਆ ਸੀ। ਜਿਸ ਤੋ ਹਰੇਕ ਉਮੀਦਵਾਰ ਸਹਿਜੇ ਹੀ ਅੰਦਾਜ਼ਾ ਲਗਾ ਸਕਦਾ ਸੀ ਕਿ ਸਹੀ ਉੱਤਰ ਕਿਹੜਾ ਹੈ।

No comments:

SBP GROUP

SBP GROUP

Search This Blog

Total Pageviews


Wikipedia

Search results

Powered By Blogger