ਖਰੜ, 13 ਅਪ੍ਰੈਲ : ਖਰੜ ਵਾਸੀਆਂ ਨੂੰ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਵਾਉਣ ਲਈ 7.29 ਕਰੋੜ ਰੁਪਏ ਦਾ ਪ੍ਰੋਜੈਕਟ ਕੀਤਾ ਗਿਆ ਹੈ ਇਹ ਜਾਣਕਾਰੀ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਦਿੱਤੀ।ਉਨ੍ਹਾਂ ਦੱਸਿਆ ਕਿ ਖਰੜ ਕਸਬੇ ਵਿੱਚ ਧਰਤੀ ਹੇਠਲੇ ਪਾਣੀ ਦੇ ਲਗਾਤਾਰ ਡਿੱਗਣ ਕਾਰਨ ਪੀਣ ਵਾਲੇ ਪਾਣੀ ਦੀ ਕਮੀ ਦਰਪੇਸ਼ ਹੈ ਅਤੇ ਇਸ ਨੂੰ ਦੂਰ ਕਰਨ ਲਈ ਕਜੌਲੀ ਵਾਟਰ ਵਰਕਸ ਤੋਂ ਸਰਫੇਸ ਵਾਟਰ ਪ੍ਰੋਜੈਕਟ ਤਿਆਰ ਕੀਤਾ ਗਿਆ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਪ੍ਰੋਜੈਕਟ ਦੇ ਫੇਜ਼-1 ਵਿੱਚ ਪਿੰਡ ਜੰਡਪੁਰ ਦੇ ਨੇੜੇ ਗਮਾਡਾ ਵੱਲੋਂ ਬਣਾਏ ਜਾ ਰਹੇ ਮੌਜੂਦਾ ਵਾਟਰ ਟਰੀਟਮੈਂਟ ਪਲਾਂਟ ਤੋਂ 5 ਐਮ.ਜੀ.ਡੀ. ਟਰੀਟਡ ਸਤਹੀ ਪਾਣੀ ਜੰਡਪੁਰ, ਹਲਾਲਪੁਰ ਅਤੇ ਝੁੰਗੀਆਂ ਰੋਡ ਦੇ ਨਾਲ ਲੱਗਦੇ ਖੇਤਰ ਨੂੰ ਸਪਲਾਈ ਕੀਤਾ ਜਾਵੇਗਾ। ਸ੍ਰੀਮਤੀ ਆਸ਼ਿਕਾ ਜੈਨ ਨੇ ਅੱਗੇ ਦੱਸਿਆ ਕਿ 7.29 ਕਰੋੜ ਰੁਪਏ ਦੀ ਕੁੱਲ ਲਾਗਤ ਵਾਲੇ ਇਸ ਪ੍ਰੋਜੈਕਟ ਲਈ ਫੰਡ ਨਗਰ ਕੌਂਸਲ ਖਰੜ ਵੱਲੋਂ ਮੁਹੱਈਆ ਕਰਵਾਏ ਜਾਣਗੇ। ਇਸ ਪ੍ਰੋਜੈਕਟ ਵਿੱਚ ਪੀ.ਆਰ.-7 ਸੜਕ ਦੇ ਨਾਲ ਝੁੰਗੀਆਂ ਰੋਡ ਤੱਕ 600/400 ਮਿਲੀਮੀਟਰ ਦੀ ਟਰਾਂਸਮਿਸ਼ਨ ਲਾਈਨ ਵਿਛਾਉਣਾ ਅਤੇ ਮੌਜੂਦਾ ਡਿਸਟਰੀਬਿਊਸ਼ਨ ਨੈੱਟਵਰਕ ਨਾਲ ਜੋੜਨਾ ਸ਼ਾਮਲ ਹੈ।
No comments:
Post a Comment