SBP GROUP

SBP GROUP

Search This Blog

Total Pageviews

ਪਾਣੀ ਦੀ ਬਰਬਾਦੀ ਕਰਨ 'ਤੇ ਹੋਵੇਗੀ ਸਖ਼ਤ ਕਾਰਵਾਈ: ਵਧੀਕ ਡਿਪਟੀ ਕਮਿਸ਼ਨਰ

ਐੱਸ. ਏ. ਐੱਸ ਨਗਰ, 17 ਅਪ੍ਰੈਲ : ਗਰਮੀਆਂ ਦੀ ਸ਼ੁਰੂਆਤ ਹੁੰਦਿਆਂ ਹੀ ਜ਼ਿਲ੍ਹੇ ਦੇ ਸ਼ਹਿਰੀ ਖੇਤਰਾਂ ਵਿਚ ਪਾਣੀ ਦੀ ਮੰਗ ਵਧ ਗਈ ਹੈ। ਇਸੇ ਤਹਿਤ ਪਾਣੀ ਦੀ ਦੁਰਵਰਤੋਂ ਨੂੰ ਰੋਕਣ ਦੇ ਸਬੰਧ ਵਿੱਚ ਅੱਜ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ ) ਸ੍ਰੀ ਦਮਨਜੀਤ ਸਿੰਘ ਮਾਨ ਵੱਲੋਂ ਸਥਾਨਕ ਸਰਕਾਰਾਂ ਵਿਭਾਗ ਦੇ ਅਧਿਕਾਰੀਆਂ ਅਤੇ ਹੋਰ ਪ੍ਰਸ਼ਾਸਿਨਕ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ । ਇਸ ਦੌਰਾਨ ਉਨ੍ਹਾਂ ਅਧਿਕਾਰੀਆਂ ਨੂੰ ਪਾਣੀ ਦੀ ਦੁਰਵਰਤੋਂ ਸਬੰਧੀ ਚੈਕਿੰਗਾਂ ਕਰਨ ਦੀ ਹਦਾਇਤ ਕੀਤੀ ।


ਵਧੇਰੇ ਜਾਣਕਾਰੀ ਦਿੰਦੇ ਹੋਏ ਸ੍ਰੀ ਦਮਨਜੀਤ ਸਿੰਘ ਮਾਨ ਨੇ ਦੱਸਿਆ ਕਿ ਉਨ੍ਹਾਂ ਨੇ ਵੱਖ-ਵੱਖ ਟੀਮਾਂ ਬਣਾ ਕੇ ਰੋਜ਼ਾਨਾਂ ਪੱਧਰ 'ਤੇ ਪਾਣੀ ਦੀ ਦੁਰਵਰਤੋਂ ਸਬੰਧੀ ਚੈਕਿੰਗਾਂ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਚੈਕਿੰਗ ਦੌਰਾਨ ਜੇਕਰ ਕੋਈ ਵਿਅਕਤੀ ਪਾਣੀ ਦੀ ਬਰਬਾਦੀ ਕਰਦਾ ਪਾਇਆ ਜਾਂਦਾ ਹੈ ਤਾਂ ਉਸ ਤੇ ਬਣਦੀ ਕਾਰਵਾਈ ਤਹਿਤ ਉਸਦਾ ਚਲਾਨ ਕੱਟਿਆ ਜਾਵੇ ।


ਇਸੇ ਦੌਰਾਨ ਉਹਨਾਂ ਨੇ ਲੋਕਾਂ ਨੂੰ ਗਰਮੀ ਤੋਂ ਬਚਾਅ ਸਬੰਧੀ ਅਪੀਲ ਵੀ ਕੀਤੀ। ਉਹਨਾਂ ਕਿਹਾ ਕਿ ਲੂ ਤੋਂ ਬਚਣ ਲਈ ਧੁੱਪ ਵਿੱਚ ਬਾਹਰ ਨਹੀਂ ਜਾਣਾ ਚਾਹੀਦਾ ਅਤੇ ਠੰਡੀ ਜਗ੍ਹਾ 'ਤੇ ਬੈਠਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਗਰਮੀ ਤੋਂ ਬਚਣ ਲਈ ਵੱਧ ਤੋਂ ਵੱਧ ਪਾਣੀ ਜਾਂ ਹੋਰ ਤਰਲ ਪਦਾਰਥ ਪੀਣੇ ਚਾਹੀਦੇ ਹਨ।

ਗਰਮੀ ਤੋਂ ਬਚਣ ਲਈ ਹਲਕੇ ਰੰਗ ਦੇ ਕੱਪੜੇ ਪਾਉਣੇ ਚਾਹੀਦੇ ਹਨ। ਗਰਮੀ ਨਾਲ ਚੱਕਰ ਆਉਣੇ, ਬਹੁਤ ਪਸੀਨਾ ਆਉਣਾ ਤੇ ਥਕਾਨ ਹੋਣਾ,ਸਿਰ ਦਰਦ ਹੋਣਾ,ਉਲਟੀਆਂ ਲੱਗਣਾ,ਚਮੜੀ ਦਾ ਲਾਲ ਗਰਮ ਤੇ ਖੁਸ਼ਕ ਹੋਣਾ ਗਰਮ ਲੂ ਲੱਗਣ ਦੀਆਂ ਨਿਸ਼ਾਨੀਆਂ ਹਨ। ਉਹਨਾਂ ਕਿਹਾ ਕਿ ਅਜਿਹੀ ਹਾਲਤ ਹੋਣ ਤੇ ਤੁਰੰਤ ਨੇੜੇ ਦੀ ਸਰਕਾਰੀ ਸਿਹਤ ਸੰਸਥਾ ਵਿਖੇ ਜਾ ਕੇ ਡਾਕਟਰੀ ਸਹਾਇਤਾ ਲਈ ਜਾਵੇ।

No comments:


Wikipedia

Search results

Powered By Blogger