ਜਲੰਧਰ 12 ਅਪ੍ਰੈਲ : ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਜਲੰਧਰ ਵਿੱਚ ਹੋਣ ਜਾ ਰਹੀਆਂ ਜ਼ਿਮਨੀ ਚੋਣਾਂ ਨੂੰ ਲੈ ਕੇ ਆਪਣੀਆਂ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਜਲੰਧਰ ਲੋਕ ਸਭਾ ਜ਼ਿਮਨੀ ਚੋਣ ਤੋਂ ਪਹਿਲਾਂ ਬੁੱਧਵਾਰ ਨੂੰ ਆਦਮਪੁਰ ਵਿਧਾਨ ਸਭਾ ਹਲਕੇ ਤੋਂ ਸ਼ਾਹਕੋਟ, ਨਕੋਦਰ ਦੀਆਂ ਪੰਚਾਇਤਾਂ, ਬੋਪਾਰਾਏ ਕਲਾਂ, ਬਸਤੀ ਕੰਗ ਕਲਾਂ, ਕੰਗ ਖੁਰਦ ਅਤੇ ਆਦਮਪੁਰ ਤੋਂ ਮੁਰਾਦਪੁਰ ਦੇ ਸੈਂਕੜੇ ਨਿਵਾਸੀ ਸਰਕਾਰ ਅਤੇ 'ਆਪ' ਦੀਆਂ ਲੋਕ ਹਿਤੈਸ਼ੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ 'ਚ ਸ਼ਾਮਲ ਹੋ ਗਏ।ਗ੍ਰਾਮ ਬੋਪਾਰਾਏ ਕਲਾਂ ਦੀ ਸਮੁੱਚੀ ਪੰਚਾਇਾ ਆਮ ਆਦਮੀ ਪਾਰਟੀ ਵਿੱਚ ਹੋਈ ਸ਼ਾਮਲ
ਹਲਕਾ ਨਕੋਦਰ ਤੋਂ ਵਿਧਾਇਕਾ ਇੰਦਰਜੀਤ ਕੌਰ ਮਾਨ ਦੀ ਅਗਵਾਈ ਹੇਠ ਪਿੰਡ ਬੋਪਾਰਾਏ ਕਲਾਂ ਦੀ ਸਮੁੱਚੀ ਪੰਚਾਇਤ ਅੱਜ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਈ। ਹਰ ਕਿਸੇ ਨੇ ‘ਆਪ’ ਉਮੀਦਵਾਰ ਸ਼ੁਸ਼ੀਲ ਕੁਮਾਰ ਰਿੰਕੂ ਨੂੰ ਭਾਰੀ ਬਹੁਮਤ ਨਾਲ ਜਿਤਾਉਣ ਦਾ ਪ੍ਰਣ ਕੀਤਾ।
ਇਸ ਮੌਕੇ ਲੋਕਾਂ ਨੇ ਕਿਹਾ ਕਿ ਕਾਂਗਰਸ ਅਤੇ ਅਕਾਲੀਆਂ ਨੇ ਕਈ ਸਾਲ ਪੰਜਾਬ 'ਤੇ ਵਾਰ-ਵਾਰ ਰਾਜ ਕੀਤਾ ਪਰ ਸਾਡੇ ਪਿੰਡ ਦੇ ਵਿਕਾਸ ਲਈ ਕਿਸੇ ਵੀ ਪਾਰਟੀ ਨੇ ਪਹਿਲਕਦਮੀ ਨਹੀਂ ਕੀਤੀ, ਜਿਸ ਕਾਰਨ ਉਨ੍ਹਾਂ ਦੇ ਪਿੰਡ ਦਾ ਵਿਕਾਸ ਨਹੀਂ ਹੋ ਸਕਿਆ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਚੋਣਾਂ ਦੌਰਾਨ ਵੱਖ-ਵੱਖ ਪਾਰਟੀਆਂ ਦੇ ਆਗੂਆਂ ਨੇ ਪਿੰਡ ਦਾ ਦੌਰਾ ਕੀਤਾ ਪਰ ਚੋਣਾਂ ਤੋਂ ਬਾਅਦ ਕਿਸੇ ਨੇ ਪਿੰਡ ਵੱਲ ਤੱਕਿਆ ਤੱਕ ਨਹੀਂ। ਹੁਣ ਪੰਜਾਬ ਵਿੱਚ ਇੱਕ ਅਜਿਹੀ ਪਾਰਟੀ ਹੈ ਜਿਸ ਨੇ ਸਾਡਾ ਦਰਦ ਸਮਝਿਆ ਅਤੇ ਪਿੰਡ ਦੇ ਵਿਕਾਸ ਲਈ ਕੰਮ ਕੀਤਾ।
ਇਸ ਮੌਕੇ ਵਿਧਾਇਕ ਇੰਦਰਜੀਤ ਕੌਰ ਮਾਨ ਨੇ ਕਿਹਾ ਕਿ ‘ਆਮ ਆਦਮੀ ਪਾਰਟੀ ਪੰਜਾਬ ਦੇ ਹਰ ਨਾਗਰਿਕ ਦਾ ਪੂਰਾ ਸਤਿਕਾਰ ਕਰਦੀ ਹੈ। ਉਨ੍ਹਾਂ ਕਿਹਾ ਕਿ ਹੁਣ ਬਿਨਾਂ ਕਿਸੇ ਭੇਦਭਾਵ ਦੇ ਪਿੰਡਾਂ ਦਾ ਵਿਕਾਸ ਕੀਤਾ ਜਾ ਰਿਹਾ ਹੈ। ਮੈਂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਸਾਰਿਆਂ ਦਾ ਸੁਆਗਤ ਕਰਦੀ ਹਾਂ। ਪਾਰਟੀ ਵਿੱਚ ਉਨ੍ਹਾਂ ਨੂੰ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ।’ ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਿੱਖਿਆ ਦੇ ਖੇਤਰ ਵਿੱਚ ਬੇਮਿਸਾਲ ਕਦਮ ਚੁੱਕੇ ਹਨ ਅਤੇ ਸਿੱਖਿਆ ਖੇਤਰ ਵਿੱਚ ਸੁਧਾਰ ਲਈ ਦਿਨ-ਰਾਤ ਕੰਮ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਦਿੱਲੀ ਦੀ ਤਰਜ਼ ’ਤੇ ਪੰਜਾਬ ਦੇ ਸਕੂਲਾਂ ਵਿੱਚ ਸਾਰੇ ਬੱਚਿਆਂ ਨੂੰ ਉੱਚ ਪੱਧਰੀ ਸਿੱਖਿਆ ਮੁਹੱਈਆ ਕਰਵਾਈ ਜਾਵੇਗੀ। ਪੰਜਾਬ ਸਰਕਾਰ ਲੋਕਾਂ ਨੂੰ ਮੁਫਤ ਬਿਜਲੀ ਦੇਣ ਦਾ ਆਪਣਾ ਵਾਅਦਾ ਪੂਰਾ ਕਰ ਚੁੱਕੀ ਹੈ।
ਪਾਰਟੀ ਵਿੱਚ ਸ਼ਾਮਲ ਹੋਣ ਵਾਲਿਆਂ ਵਿੱਚ ਮੁੱਖ ਤੌਰ ’ਤੇ ਦਵਿੰਦਰ ਸਿੰਘ ਸਰਪੰਚ, ਅੱਛਰ ਸਿੰਘ ਪੰਚ, ਜੀਤ ਸਿੰਘ ਪੰਚ, ਕੇਵਲ ਕੁਮਾਰ ਪੰਚ, ਆਸ਼ਾ ਰਾਣੀ ਪੰਚ, ਕਰਮਜੀਤ ਕੌਰ ਪੰਚ, ਜੋਗਿੰਦਰ ਸਿੰਘ, ਰੌਣਕੀ ਰਾਮ ਸਾਬਕਾ ਪੰਚ, ਮਨਜੀਤ ਸਿੰਘ, ਹਰਦੀਪ ਸਿੰਘ, ਸੁਖਰਾਜ ਸਿੰਘ, ਰਾਮ ਸਿੰਘ, ਸੁਖਜੀਤ ਸਿੰਘ, ਗੁਰਬੀਰ ਸਿੰਘ, ਪਲਵਿੰਦਰ ਸਿੰਘ, ਤਰਨਵੀਰ ਸਿੰਘ, ਗਗਨਦੀਪ ਸਿੰਘ, ਬਲਜੀਤ ਸਿੰਘ, ਕਰਮ ਚੰਦ, ਸੁਖਵੀਰ ਸਿੰਘ ਸ਼ਾਮਲ ਹੋਏ ਹਨ।
ਵਿਧਾਨ ਸਭਾ ਹਲਕਾ ਆਦਮਪੁਰ ਦੇ ਪਿੰਡ ਮੁਰਾਦਪੁਰ ਵਿੱਚ ਹਲਕਾ ਇੰਚਾਰਜ ਜੀਤ ਲਾਲ ਭੱਟੀ ਦੀ ਅਗਵਾਈ ਵਿੱਚ ਹੋਈ ਮੀਟਿੰਗ ਵਿੱਚ ਸਰਪੰਚ ਬੀਬੀ ਕੁਲਵਿੰਦਰ ਕੌਰ, ਪੰਚ ਦਿਲਬਾਗ ਸਿੰਘ, ਪੰਚ ਸਿੰਗਾਰਾ ਰਾਮ, ਬਲਵਿੰਦਰ ਕੌਰ ਤੇ ਹੋਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ। ਇਸ ਮੌਕੇ ਬਲਾਕ ਪ੍ਰਧਾਨ ਭੁਪਿੰਦਰ ਸਿੰਘ ਦੇਵ, ਸਤਨਾਮ ਸਿੰਘ ਮਨਕੋਟੀਆ, ਵਿਸ਼ਾਲ ਭੱਟੀ, ਤਰਲੋਕ ਸਿੰਘ ਚੇਅਰਮੈਨ ਤੇ ਚੰਨਣ ਸਿੰਘ ਖਾਲਸਾ ਹਾਜ਼ਰ ਸਨ।
ਬਸਤੀ ਕੰਗ ਕਲਾਂ ਅਤੇ ਕੰਗ ਖੁਰਦ ਦੀਆਂ ਪੰਚਾਇਤਾਂ ਆਪ ਵਿੱਚ ਹੋਈਆਂ ਸ਼ਾਮਲ!
ਵਿਧਾਨ ਸਭਾ ਹਲਕਾ ਸ਼ਾਹਕੋਟ ਵਿਖੇ ਰਤਨ ਸਿੰਘ ਕੱਕੜ ਕਲਾਂ ਦੀ ਅਗਵਾਈ ਵਿੱਚ ਅੱਜ ਬਸਤੀ ਕੰਗ ਕਲਾਂ ਅਤੇ ਕੰਗ ਖੁਰਦ ਦੀਆਂ ਪੰਚਾਇਤਾਂ ਸਮੇਤ ਸੈਂਕੜੇ ਲੋਕਾਂ ਨੇ ਆਮ ਆਦਮੀ ਪਾਰਟੀ ਵਿੱਚ ਸ਼ਮੂਲੀਅਤ ਕੀਤੀ।
ਰਤਨ ਸਿੰਘ ਨੇ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਸਾਰੇ ਲੋਕਾਂ ਨੂੰ ‘ਆਪ’ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਦੇ ਹੱਕ ਵਿੱਚ ਘਰ-ਘਰ ਜਾ ਕੇ ਚੋਣ ਪ੍ਰਚਾਰ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਮਾਣਯੋਗ ਸਰਕਾਰ ਦੀਆਂ ਪ੍ਰਾਪਤੀਆਂ ਅਤੇ ਇਸ ਦੀਆਂ ਲੋਕ ਭਲਾਈ ਨੀਤੀਆਂ ਤੋਂ ਲੋਕਾਂ ਨੂੰ ਜਾਣੂ ਕਰਵਾਉਣਾ ਹਰ ਆਗੂ ਤੇ ਵਰਕਰ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਕਿਵੇਂ ਰਵਾਇਤੀ ਸਿਆਸੀ ਪਾਰਟੀਆਂ ਅਤੇ ਉਨ੍ਹਾਂ ਦੇ ਆਗੂਆਂ ਨੇ ਪੰਜਾਬ ਨੂੰ ਲੁੱਟਿਆ ਹੈ। ਉਨ੍ਹਾਂ ਜ਼ੋਰ ਦੇਕੇ ਕਿਹਾ ਕਿ ਅਸੀਂ ਹੁਣ ਰਵਾਇਤੀ ਪਾਰਟੀਆਂ ਦੇ ਆਗੂਆਂ ਨੂੰ ਲੋਕਾਂ ਨੂੰ ਹੋਰ ਗੁੰਮਰਾਹ ਕਰਨ ਦੀ ਕੋਸ਼ਿਸ਼ ਹਰਗਿਜ਼ ਨਹੀਂ ਕਰਨ ਦੇਵਾਂਗੇ । ਉਨ੍ਹਾਂ ਪਾਰਟੀ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਆਮ ਆਦਮੀ ਪਾਰਟੀ ਦੇ ਉਮੀਦਵਾਰ ਦੀ ਵੱਡੇ ਫਰਕ ਨਾਲ ਜਿੱਤ ਯਕੀਨੀ ਬਣਾਉਣ ਲਈ ਤਨਦੇਹੀ ਨਾਲ ਕੰਮ ਕਰਨ ਤਾਂ ਜੋ ਉਹ ਸੰਸਦ ਵਿੱਚ ਲੋਕ ਪੱਖੀ ਅਤੇ ਪੰਜਾਬ ਪੱਖੀ ਆਵਾਜ਼ ਬਣ ਸਕਣ।
ਰਤਨ ਸਿੰਘ ਕੱਕੜ ਕਲਾਂ ਨੇ ਕਿਹਾ ਕਿ ਸਰਕਾਰ ਨੇ ਕਰਦਾਤਾਵਾਂ ਦੇ ਪੈਸੇ ਨੂੰ ਬਚਾਉਣ ਅਤੇ ਸਾਡੇ ਰਾਜ ਦੇ ਨੌਜਵਾਨਾਂ 'ਤੇ ਖਰਚ ਕਰਨ ਲਈ ਇਕ ਵਿਧਾਇਕ-ਇਕ ਪੈਨਸ਼ਨ ਸਕੀਮ ਲਾਗੂ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹੁਣ ਤੱਕ 9 ਟੋਲ ਪਲਾਜ਼ੇ ਬੰਦ ਕਰ ਚੁੱਕੀ ਹੈ। ਰੇਤ ਮਾਫੀਆ 'ਤੇ ਸ਼ਿਕੰਜਾ ਕੱਸਣ ਲਈ ਸੂਬੇ 'ਚ 50 ਸਰਕਾਰੀ ਰੇਤ ਦੀਆਂ ਖੱਡਾਂ ਚੱਲ ਰਹੀਆਂ ਹਨ ਅਤੇ ਲੋਕਾਂ ਨੂੰ 5.50 ਰੁਪਏ ਪ੍ਰਤੀ ਕਿਊਬਿਕ ਫੁੱਟ ਦੇ ਹਿਸਾਬ ਨਾਲ ਬੇਰੋਕ ਰੇਤਾ ਮਿਲ ਰਿਹਾ ਹੈ। ਸਰਕਾਰੀ ਸਕੂਲਾਂ ਵਿੱਚ ਸੁਧਾਰ ਕੀਤਾ ਜਾ ਰਿਹਾ ਹੈ ਅਤੇ ਜਲਦੀ ਹੀ UPSC ਕੋਚਿੰਗ ਸੈਂਟਰ ਖੋਲ੍ਹੇ ਜਾਣਗੇ ਤਾਂ ਜੋ ਸਾਡੇ ਬੱਚੇ ਚੰਗੀ ਸਿੱਖਿਆ ਪ੍ਰਾਪਤ ਕਰਕੇ ਅਧਿਕਾਰੀ ਬਣ ਸਕਣ। ਉਨ੍ਹਾਂ ਕਿਹਾ ਕਿ ‘ਆਪ ਸਰਕਾਰ ਵਿੱਚ ਸਰਕਾਰੀ ਨੌਕਰੀਆਂ ਪੂਰੀ ਤਰ੍ਹਾਂ ਸਿਰਫ਼ ਯੋਗਤਾ ਦੇ ਆਧਾਰ 'ਤੇ ਦਿੱਤੀਆਂ ਜਾਂਦੀਆਂ ਹਨ। ਉਨ੍ਹਾਂ ਦੱਸਿਆ ਕਿ ਪੁਲਿਸ ਵਿਭਾਗ ਵਿੱਚ ਹਰ ਸਾਲ 2100 ਨੌਕਰੀਆਂ ਦਿੱਤੀਆਂ ਜਾਣਗੀਆਂ, ਜਿੱਥੇ ਇਹ ਅਸਾਮੀਆਂ ਜਨਵਰੀ ਵਿੱਚ ਨੋਟੀਫਾਈ ਕੀਤੀਆਂ ਜਾਣਗੀਆਂ, ਮਈ-ਜੂਨ ਵਿੱਚ ਪ੍ਰੀਖਿਆ, ਜੁਲਾਈ-ਅਗਸਤ ਵਿੱਚ ਨਤੀਜਾ, ਅਕਤੂਬਰ ਵਿੱਚ ਫਿਜ਼ੀਕਲ ਅਤੇ ਨਵੰਬਰ ਵਿੱਚ ਜੁਆਇਨਿੰਗ ਲੈਟਰ ਦਿੱਤੇ ਜਾਣਗੇ।
ਇਸ ਮੌਕੇ ਪਾਰਟੀ ਵਿੱਚ ਸ਼ਾਮਲ ਹੋਣ ਵਾਲਿਆਂ ਵਿੱਚ ਕੰਗ ਖੁਰਦ ਦੀ ਪੰਚਾਇਤ ਦੇ ਸਰਪੰਚ ਜਿੰਦਰ ਕੌਰ, ਜਗੀਰ ਕੌਰ ਪੰਚ, ਸਿਮਰੋ ਪੰਚ, ਅਮਰਜੀਤ ਕੌਰ ਪੰਚ, ਸਰਬਜੀਤ ਕੌਰ ਪੰਚ, ਰਾਜ ਕੁਮਾਰ ਪੰਚ, ਗੁਰਦੇਵ ਸਿੰਘ ਪੰਚ, ਹਰਜਿੰਦਰ ਸਿੰਘ, ਬਲਵੀਰ ਸਿੰਘ, ਅਮਰਜੀਤ ਸਿੰਘ, ਹੰਸਰਾਜ, ਹਰਪ੍ਰੀਤ ਸਿੰਘ, ਵਿੱਕੀ, ਆਸ਼ਾ, ਪ੍ਰਭਜੀਤ ਕੌਰ, ਪ੍ਰੀਤੋ, ਜਸਪਾਲ ਸਿੰਘ ਕੋਠੇ, ਕੁਲਵਿੰਦਰ ਕੌਰ, ਆਸ਼ਾ, ਮਨਜੀਤ ਸਿੰਘ ਸਾਬਕਾ ਸਰਪੰਚ, ਰਾਮ ਦਾਸ, ਦਰਸੋ, ਸ਼ਿੰਗਾਰਾ ਅਤੇ ਸੁੱਖਾ ਸ਼ਾਮਲ ਹਨ।
ਇਸੇ ਤਰ੍ਹਾਂ ਪੰਚਾਇਤ ਬਸਤੀ ਕੰਗ ਕਲਾਂ ਤੋਂ ਸਾਬਕਾ ਸਰਪੰਚ ਬਲਵਿੰਦਰ ਸਿੰਘ, ਗੁਰਨੇਕ ਸਿੰਘ ਸਕੱਤਰ, ਮਲਕੀਤ ਸਿੰਘ ਪੰਚ, ਮਨਜੀਤ ਸਿੰਘ ਮਨੀ ਪੰਚ, ਜਰਨੈਲ ਸਿੰਘ, ਲਖਵਿੰਦਰ ਸਿੰਘ ਲੱਖਾ, ਜਗਦੇਵ ਸਿੰਘ ਜੱਗਾ, ਭੁਪਿੰਦਰ ਸਿੰਘ ਜਲਾਲਪੁਰ ਅਤੇ ਨਿਰਮਲ ਸਿੰਘ, ਬਲਕਾਰ ਸਿੰਘ ਲਵਲੀ, ਸਰਬਜੀਤ ਸਿੰਘ ਨਿੱਝਰ, ਜਸਵਿੰਦਰ ਸਿੰਘ ਛਿੰਝ, ਮਲਕੀਤ ਸਿੰਘ ਨੰਬਰਦਾਰ, ਸਾਬਕਾ ਸਰਪੰਚ ਮਨਜੀਤ ਸਿੰਘ ਗਿੱਲ, ਪ੍ਰਤਾਪ ਸਿੰਘ, ਪ੍ਰੇਮ ਲਾਲ, ਡਾ: ਤਰਸੇਮ ਸਿੰਘ, ਗੁਰਮੇਲ ਸਿੰਘ, ਬਲਵਿੰਦਰ ਸਿੰਘ, ਮਨਜੀਤ ਸਿੰਘ, ਰਾਮ ਸਿੰਘ, ਗੋਰਾ ਯੂ.ਕੇ, ਹਰਜੀਤ ਸਿੰਘ ਫੌਜੀ ਕੋਠੇ, ਸੁਰਜੀਤ ਸਿੰਘ, ਜਗਤਾਰ ਸਿੰਘ ਸੁਖਵਿੰਦਰ ਸਿੰਘ ਚਰਨਜੀਤ ਸਿੰਘ ਵਾਈਸ ਚੇਅਰਮੈਨ ਬਲਾਕ ਸੰਮਤੀ, ਬਲਜੀਤ ਸਿੰਘ ਬਲਾਕ ਪ੍ਰਧਾਨ ਅਤੇ ਜਸਵੀਰ ਸਿੰਘ ਜਲਾਲਪੁਰ ਪਾਰਟੀ ਵਿੱਚ ਸ਼ਾਮਲ ਹੋਏ।
No comments:
Post a Comment