SBP GROUP

SBP GROUP

Search This Blog

Total Pageviews

ਕਰੋਨਾ ਵੈਕਸੀਨ ਦਾ ਪ੍ਰਬੰਧ ਨਾ ਕਰ ਕੇ ਸਰਕਾਰ ਲੋਕਾਂ ਦੀਆਂ ਜਾਨਾਂ ਨਾਲ ਖੇਡ ਰਹੀ ਹੈ-ਬਲਬੀਰ ਸਿੱਧੂ

ਐਸ.ਏ.ਐਸ. ਨਗਰ, 06 ਅਪ੍ਰੈਲ : ਪੰਜਾਬ ਭਾਜਪਾ ਦੇ ਮੀਤ ਪ੍ਰਧਾਨ ਅਤੇ ਸੂਬੇ ਦੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਪੰਜਾਬ ਵਿਚ ਕਰੋਨਾ ਰੋਕੂ ਵੈਕਸੀਨ ਦੀ ਘਾਟ ਦੀਆਂ ਖ਼ਬਰਾਂ ਦਾ ਗੰਭੀਰ ਨੋਟਿਸ ਲੈਂਦਿਆਂ ਕਿਹਾ ਹੈ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਜਾਨਾਂ ਨਾਲ ਖੇਡ ਰਹੀ ਹੈ। ਉਹਨਾਂ ਕਿਹਾ ਕਿ ਸਰਕਾਰ ਨੂੰ ਤੁਰੰਤ ਲੋਂੜੀਦੀ ਵੈਕਸੀਨ ਦੇ ਨਾਲ ਨਾਲ ਆਕਸੀਜਨ ਸਿਲੰਡਰ,  ਕਿੱਟਾਂ,  ਆਈ ਸੀ ਯੂ ਬੈਡ ਅਤੇ ਦਵਾਈਆਂ ਦਾ ਢੁਕਵਾਂ ਪ੍ਰਬੰਧ ਵੀ ਕਰਨਾ ਚਾਹੀਦਾ ਹੈ ਤਾਂ ਕਿ ਸੰਭਾਵਤ ਸੰਕਟ ਦਾ ਅਸਰਦਾਰ ਢੰਗ ਨਾਲ ਟਾਕਰਾ ਕੀਤਾ ਜਾ ਸਕੇ।



ਸ਼੍ਰੀ ਸਿੱਧੂ ਨੇ ਅੱਕ ਇਥੇ ਜਾਰੀ ਇਕ ਪ੍ਰੈਸ ਬਿਆਨ ਵਿਚ ਕਿਹਾ ਕਿ ਸੂਬੇ ਦੇ ਕਿਸੇ ਵੀ ਜ਼ਿਲੇ ਵਿਚ ਕਰੋਨਾ ਵੈਕਸੀਨ ਨਹੀਂ ਮਿਲ ਰਹੀ ਜਿਸ ਕਾਰਨ ਲੋਕਾਂ ਵਿਚ ਸਹਿਮ ਤੇ ਡਰ ਫੈਲ ਗਿਆ ਹੈ ਕਿਉਂਕਿ ਦਿੱਲੀ ਅਤੇ ਹਰਿਆਣਾ ਵਿਚ ਕਰੋਨਾ ਦੇ ਫੈਲਾਉ ਦੀ ਦਰ ਤੇਜ਼ੀ ਨਾਲ ਵੱਧ ਰਹੀ ਹੈ। ਉਹਨਾਂ ਕਿਹਾ ਕਿ ਪੰਜਾਬ ਤੇ ਚੰਡੀਗੜ੍ਹ ਵਿਚ ਰੋਜ਼ਾਨਾ ਨਵੇਂ ਆਉਣ ਵਾਲੇ ਕੇਸਾਂ ਦੀ ਗਿਣਤੀ ਵਧੀ ਹੈ। ਇਸ ਲਈ ਸੂਬੇ ਵਿਚ ਵੱਢੇ ਪੱਧਰ ਉਤੇ ਕਰੋਨਾ ਵੈਕਸੀਨ ਦੀ ਬੂਸਟਰ ਡੋਜ਼ ਲਾਉਣ ਦੀ ਮੁਹਿੰਮ ਵਿੱਢਣੀ ਚਾਹੀਦੀ ਹੈ। 

ਉਹਨਾਂ ਕਿਹਾ ਕਿ ਵੈਕਸੀਨ ਦੀ ਘਾਟ ਕਾਰਨ ਵਿਦੇਸ਼ਾਂ ਵਿਚ ਜਾਣ ਵਾਲੇ ਵਿਦਿਆਰਥੀਆਂ ਅਤੇ ਯਾਤਰੀਆਂ ਨੂੰ ਵੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਉਹਨਾਂ ਕਿਹਾ ਕਿ  ਹਰਿਆਣਾ ਸਰਕਾਰ ਨੇ 100 ਤੋਂ ਵੱਧ ਵਿਅਕਤੀਆਂ ਦੇ ਇਕੱਠ ਵਾਲੀਆਂ ਥਾਵਾਂ ਉਤੇ ਮਾਸਕ ਪਾਉਣਾ  ਜ਼ਰੂਰੀ ਕਰ ਦਿਤਾ ਹੈ ਅਤੇ ਹਸਪਤਾਲਾਂ ਲਈ ਐਕਸ਼ਨ ਪਲਾਨ ਵੀ ਤਿਆਰ ਕਰ ਦਿਤਾ ਹੈ, ਪਰ ਇੰਜ ਜਾਪਦਾ ਹੈ ਜਿਵੇਂ ਪੰਜਾਬ ਸਰਕਾਰ ਨੇ ਲੋਕਾਂ ਦੀਆਂ ਜਾਨਾਂ ਨਾਲ ਜੁੜੇ ਇਸ ਅਤਿ ਗੰਭੀਰ ਮਾਮਲੇ ਨੂੰ ਅਜੇ ਤੱਕ ਸੰਜੀਦਗੀ ਨਾਲ ਨਹੀਂ ਲਿਆ।

ਸ਼੍ਰੀ ਸਿੱਧੂ ਨੇ ਕਿਹਾ ਕਿ ਸਰਕਾਰ ਨੂੰ ਢੁਕਵੇਂ ਪ੍ਰਬੰਧ ਕਰ ਕੇ ਲੋਕਾਂ ਨੂੰ ਸੂਚਿਤ ਕਰਨਾ ਚਾਹੀਦਾ ਹੈ ਤਾਂ ਕਿ ਉਹਨਾਂ ਵਿਚ ਡਰ ਅਤੇ ਸਹਿਮ ਦਾ ਮਾਹੌਲ ਨਾ ਬਣੇ। ਉਹਨਾਂ ਕਿਹਾ ਕਿ ਸਿਹਤ ਵਿਭਾਗ ਨੂੰ ਇਕ ਮੌਕ ਡਰਿੱਲ ਵੀ ਕਰਾਉਣੀ ਚਾਹੀਦੀ ਹੈ ਤਾਂ ਕਿ  ਵਿਭਾਗ ਅਤੇ ਸਿਸਟਮ ਦੀਆ ਖਾਮੀਆਂ ਪਤਾ ਲੱਗ ਸਕੇ ਅਤੇ ਉਹਨਾਂ ਨੂੰ ਸਮੇਂ ਸਿਰ ਦੂਰ ਕੀਤਾ ਜਾ ਸਕੇ।

No comments:


Wikipedia

Search results

Powered By Blogger