ਐਸ.ਏ.ਐਸ. ਨਗਰ, 12 ਮਾਰਚ : ਐਡੀਸ਼ਨਲ ਡਿਪਟੀ ਕਮਿਸ਼ਨਰ (ਜ) ਅਮਨਿੰਦਰ ਕੌਰ ਬਰਾੜ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਮੀਂਹ ਕਾਰਨ ਕਣਕ ਦੀ ਫਸਲ ਨੂੰ ਹੋਏ ਨੁਕਸਾਨ ਦੀ ਗਿਰਦਾਵਰੀ ਦਾ ਕੰਮ ਮੁਕੰਮਲ ਹੋ ਚੁੱਕਾ ਹੈ ਅਤੇ ਮੁਆਵਜ਼ੇ ਦੇ ਭੁਗਤਾਨ ਦਾ ਕੰਮ ਭਲਕ ਤੋਂ ਸ਼ੁਰੂ ਹੋ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਨੇ ਮਾਲ ਵਿਭਾਗ ਦੇ ਲੰਬਿਤ ਪਏ ਕੇਸਾਂ ਦੇ ਜਲਦੀ ਨਿਪਟਾਰੇ ਲਈ ਅਧਿਕਾਰੀਆਂ ਨੂੰ ਹਦਾਇਤ ਜਾਰੀ ਕੀਤੀ ਹੈ।
ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਇੱਕ ਮੀਟਿੰਗ ਦੌਰਾਨ ਸ੍ਰੀਮਤੀ ਬਰਾੜ ਨੇ ਜ਼ਿਲ੍ਹੇ ਦੇ ਮਾਲ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਲੰਬਿਤ ਪਏ ਕੇਸਾਂ ਨੂੰ ਗੰਭੀਰਤਾ ਨਾਲ ਲੈਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਬਕਾਇਆ ਕੇਸਾਂ ਦਾ ਨਿਬੇੜਾ ਨਿਰਧਾਰ ਸਮੇਂ ਵਿੱਚ ਕਰਨ ਅਧਿਕਾਰੀਆਂ ਨੂੰ ਆਖਿਆ।
ਏ.ਡੀ.ਸੀ. ਨੇ ਕਿਹਾ ਕਿ ਮਾਲ ਵਿਭਾਗ ਸਾਰੇ ਕੰਮ ਮਿੱਥੇ ਸਮੇਂ ਵਿੱਚ ਹੋਣੇ ਚਾਹੀਦੇ ਹਨ ਅਤੇ ਇਸ ਸਬੰਧ ਵਿੱਚ ਲੋਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਨਹੀਂ ਆਉਣੀ ਚਾਹੀਦੀ। ਉਨ੍ਹਾਂ ਨੇ ਨਿਸ਼ਾਨਦੇਹੀਆਂ, ਤਕਸੀਮ, ਫ਼ੌਜਦਾਰੀ ਕੇਸਾਂ, ਝਗੜੇ ਰਹਿਤ ਇੰਤਕਾਲਾਂ, ਝਗੜੇ ਵਾਲੇ ਇੰਤਕਾਲਾਂ, ਆਦਿ ਕੇਸਾਂ ਦਾ ਨਿਪਟਾਰਾ ਛੇਤੀਂ ਕਰਨ ਲਈ ਆਖਿਆ। ਉਨ੍ਹਾਂ ਨੇ ਇੰਤਕਾਲਾਂ ਸਬੰਧੀ ਵੈਰੀਫਿਕੇਸ਼ਨ ਤੇ ਹੋਰ ਬਕਾਇਆ ਕਾਰਜ ਜਲਦ ਤੋਂ ਜਲਦ ਪੂਰੇ ਕਰਨ ਲਈ ਵੀ ਕਿਹਾ । ਇਸ ਤੋਂ ਇਲਾਵਾ ਉਨ੍ਹਾਂ ਨੇ ਪਿੰਡਾਂ ਦੇ ਲਾਲ ਲਕੀਰ ਦੇ ਅੰਦਰ ਆਉਦੇ ਮਕਾਨਾਂ ਦੀਆਂ ਰਜਿਸਟਰੀਆਂ ਸਬੰਧੀ ਨਕਸ਼ੇ ਪੂਰੀ ਮਰ੍ਹਾਂ ਦਰੁਸਤ ਕਰਨ ਲਈ ਵੀ ਹਦਾਇਤਾਂ ਜਾਰੀ ਕੀਤੀਆਂ। ਸ੍ਰੀਮਤੀ ਬਰਾੜ ਨੇ ਪਟਵਾਰੀਆਂ ਦੇ ਰਿਕਾਰਡ ਦੀ ਵੀ ਸਮੇਂ-ਸਮੇਂ ’ਤੇ ਚੈਕਿੰਗ ਕਰਨ ਲਈ ਵੀ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ।
ਇਸ ਮੌਕੇ ਐਸ.ਡੀ.ਐਮ.ਖਰੜ ਸ੍ਰੀ ਰਵਿੰਦਰ ਸਿੰਘ ਅਤੇ ਐਸ.ਡੀ.ਐਮ ਡੇਰਾਬਸੀ ਸ੍ਰੀ ਹਿਮਾਂਸ਼ੂ ਗੁਪਤਾ ਤੋਂ ਇਲਾਵਾ ਮਾਲ ਵਿਭਾਗ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।
No comments:
Post a Comment