SBP GROUP

SBP GROUP

Search This Blog

Total Pageviews

ਨੈਸ਼ਨਲ ਲਾਈਵਸਟਾਕ ਮਿਸ਼ਨ ਸਕੀਮ ਤਹਿਤ ਨਾਈਪਰ ਵਿਖੇ ਸੈਮੀਨਾਰ

 ਐਸ.ਏ.ਐਸ ਨਗਰ, 20 ਅਪ੍ਰੈਲ : ਭਾਰਤ ਸਰਕਾਰ ਵੱਲੋਂ ਚਲਾਈ ਜਾ ਰਹੀ ਨੈਸ਼ਨਲ ਲਾਈਵਸਟਾਕ ਮਿਸ਼ਨ ਸਕੀਮ ਤਹਿਤ 20 ਅਪ੍ਰੈਲ ਨੂੰ ਨੈਸ਼ਨਲ ਇੰਸਟੀਚਿਊਟ ਆਫ਼ ਫਾਰਮਾਸਿਊਟੀਕਲ ਐਜੂਕੇਸ਼ਨ ਐਂਡ ਰਿਸਰਚ (ਨਾਈਪਰ) ਸੈਕਟਰ 67, ਮੋਹਾਲੀ ਵਿਖੇ ਡੇਅਰੀ ਵਿਕਾਸ ਵਿਭਾਗ ਪੰਜਾਬ ਵੱਲੋਂ ਇੱਕ ਸੈਮੀਨਾਰ ਕਰਵਾਇਆ ਗਿਆ। ਇਸ ਸੈਮੀਨਾਰ ਵਿੱਚ ਸ਼੍ਰੀ ਸਕੱਤਰ ਸਿੰਘ ਬੱਲ, ਸੰਯੁਕਤ ਸਕੱਤਰ ਪਸ਼ੂ ਪਾਲਣ ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਵੱਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਭਾਰਤ ਸਰਕਾਰ ਦੇ ਪਸ਼ੂ ਪਾਲਣ ਅਤੇ ਡੇਅਰੀ ਵਿਭਾਗ ਵੱਲੋਂ ਸ਼੍ਰੀ ਸੁਜਿਤ ਕੇ. ਦੱਤਾ ਸੰਯੁਕਤ ਕਮਿਸ਼ਨਰ ਵੱਲੋਂ ਇਸ ਸੈਮੀਨਾਰ ਵਿੱਚ ਭਾਗ ਲਿਆ ਗਿਆ। 



ਇਸ ਮੌਕੇ ਸ਼੍ਰੀ ਸਕੱਤਰ ਸਿੰਘ ਬੱਲ, ਸੰਯੁਕਤ ਸਕੱਤਰ ਪਸ਼ੂ ਪਾਲਣ ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਵੱਲੋਂ ਦੁੱਧ ਉਤਪਾਦਕਾਂ/ਉੱਦਮੀਆਂ ਨੂੰ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲਾਹੇਵੰਦ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਕਿਹਾ ਗਿਆ ਅਤੇ ਦੱਸਿਆ ਗਿਆ ਕਿ ਪ੍ਰਧਾਨ ਮੰਤਰੀ ਦੇ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦੇ ਟੀਚੇ ਨੂੰ ਪੂਰਾ ਕਰਨ ਲਈ ਵੱਖੋ ਵੱਖੋ ਸਕੀਮਾਂ ਬਹੁਤ ਮਹੱਤਵਪੂਰਨ ਭੂਮਿਕਾ ਨਿਭਾਉਣਗੀਆਂ। ਇਸ ਮੌਕੇ ਸ਼੍ਰੀ ਸੁਜਿਤ ਕੇ. ਦੱਤਾ ਵੱਲੋਂ ਨੈਸ਼ਨਲ ਲਾਈਵਸਟਾਕ ਮਿਸ਼ਨ ਸਕੀਮ ਅਧੀਨ ਚਲਾਏ ਜਾ ਰਹੇ ਸਬ-ਮਿਸ਼ਨਾਂ ਬਾਰੇ ਵਿਸਤ੍ਰਿਤ ਜਾਣਕਾਰੀ ਦਿੱਤੀ ਗਈ ਅਤੇ ਦੁੱਧ ਉਤਪਾਦਕਾਂ/ਉੱਦਮੀਆਂ ਨੂੰ ਆਨਲਾਈਨ ਪੋਰਟਲ www.udyamimitra.in ਪੋਰਟਲ ਸਬੰਧੀ ਵੀ ਵਿਸਤਾਰ ਪੂਰਵਕ ਜਾਣਕਾਰੀ ਦਿੱਤੀ ਗਈ। ਉਨ੍ਹਾਂ ਵੱਲੋਂ ਦੱਸਿਆ ਗਿਆ ਕਿ ਇਸ ਸਕੀਮ ਅਧੀਨ ਇੱਕ ਕਰੋੜ ਦੇ ਫੀਡ ਅਤੇ ਫੋਡਰ ਦੇ ਪ੍ਰੋਜੈਕਟ ਤਿਆਰ ਕਰਨ ਤੇ ਭਾਰਤ ਸਰਕਾਰ ਵੱਲੋਂ 50ਫੀਸਦੀ, ਵੱਧ ਤੋਂ ਵੱਧ 50 ਲੱਖ ਰੁਪਏ ਸਬਸਿਡੀ ਦਿੱਤੀ ਜਾਵੇਗੀ। 


ਡਾਇਰੈਕਟਰ, ਡੇਅਰੀ ਵਿਕਾਸ ਵਿਭਾਗ ਪੰਜਾਬ ਵੱਲੋਂ ਇਸ ਰਾਜ ਪੱਧਰੀ ਸੈਮੀਨਾਰ ਵਿੱਚ ਭਾਗ ਲੈਣ 'ਤੇ ਸ਼੍ਰੀ ਸਕੱਤਰ ਸਿੰਘ ਬੱਲ, ਸੰਯੁਕਤ ਸਕੱਤਰ ਪਸ਼ੂ ਪਾਲਣ ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ, ਸ਼੍ਰੀ ਸੁਜਿਤ ਕੇ. ਦੱਤਾ ਸੰਯੁਕਤ ਕਮਿਸ਼ਨਰ, ਪਸ਼ੂ ਪਾਲਣ ਅਤੇ ਡੇਅਰੀ ਵਿਭਾਗ, ਭਾਰਤ ਸਰਕਾਰ ਅਤੇ ਸਾਰੇ ਉੱਦਮੀਆਂ ਅਤੇ ਹੋਰ ਸਹਿਯੋਗੀ ਅਦਾਰਿਆਂ ਤੋਂ ਆਏ ਅਧਿਕਾਰੀਆਂ/ਕਰਮਚਾਰੀਆਂ ਦਾ ਧਨਵਾਦ ਕੀਤਾ ਅਤੇ ਉਨ੍ਹਾਂ ਵੱਲੋਂ ਭਰੋਸਾ ਦਿੱਤਾ ਗਿਆ ਕਿ ਨੈਸ਼ਨਲ ਲਾਈਵਸਟਾਕ ਮਿਸ਼ਨ ਸਕੀਮ ਅਧੀਨ ਪੰਜਾਬ ਰਾਜ ਦੇ ਉਦਮੀਆਂ ਨੂੰ ਵੱਧ ਤੋਂ ਵੱਧ ਲਾਭ ਦੇਣ ਲਈ ਜ਼ਿਲ੍ਹਾ ਅਧਿਕਾਰੀ ਪੂਰੀ ਤਨਦੇਹੀ ਨਾਲ ਦੁੱਧ ਉਤਪਾਦਕਾਂ ਅਤੇ ਉੱਦਮੀਆਂ ਦਾ ਸਮਰਥਨ ਕਰਨਗੇ।


ਇਸ ਸੈਮੀਨਾਰ ਵਿੱਚ ਪੰਜਾਬ ਰਾਜ ਦੇ ਦੁੱਧ ਉਤਪਾਦਕ/ਉੱਦਮੀਆਂ, ਮਸ਼ੀਨਰੀ ਬਣਾਉਣ ਵਾਲੇ ਨਿਰਮਾਤਾਵਾਂ ਅਤੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਭਾਗ ਲਿਆ ਗਿਆ।

No comments:


Wikipedia

Search results

Powered By Blogger