SBP GROUP

SBP GROUP

Search This Blog

Total Pageviews

ਆਪ ਨੇ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਸਾਬਕਾ ਵਿਧਾਇਕ ਸ਼ੁਸ਼ੀਲ ਕੁਮਾਰ ਰਿੰਕੂ ਨੂੰ ਬਣਾਇਆ ਉਮੀਦਵਾਰ

ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਸ਼ੁਸ਼ੀਲ ਕੁਮਾਰ ਰਿੰਕੂ ਦੇ ਨਾਂ ਦਾ ਕੀਤਾ ਐਲਾਨ

 

 ਚੰਡੀਗੜ੍ਹ,06 ਅਪ੍ਰੈਲ:  ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ (ਆਪਨੇ ਸਾਬਕਾ ਵਿਧਾਇਕ ਸ਼ੁਸ਼ੀਲ ਕੁਮਾਰ ਰਿੰਕੂ ਨੂੰ ਉਮੀਦਵਾਰ ਬਣਾਇਆ ਹੈ ਰਿੰਕੂ ਚੰਗੇ ਅਕਸ ਅਤੇ ਸਾਫ਼-ਸੁਥਰੇ ਆਚਰਣ ਵਾਲਾ ਆਗੂ ਹੈ ਅਤੇ ਜਲੰਧਰ ਦੇ ਲੋਕਾਂ ਵਿੱਚ ਉਸ ਦੀ ਮਜ਼ਬੂਤ ​​ਪਕੜ ਹੈ


 ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਟਵੀਟ ਕਰਕੇ ਸ਼ੁਸ਼ੀਲ ਕੁਮਾਰ ਰਿੰਕੂ ਦੇ ਨਾਮ ਦਾ ਐਲਾਨ ਕੀਤਾ ਹੈ ਮੁੱਖ ਮੰਤਰੀ ਨੇ ਟਵੀਟ ਕਰਕੇ ਕਿਹਾ, "ਆਮ ਆਦਮੀ ਪਾਰਟੀ ਨੇ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਸੁਸ਼ੀਲ ਕੁਮਾਰ ਰਿੰਕੂ ਜੀ ਦੀ ਉਮੀਦਵਾਰੀ 'ਤੇ ਮੋਹਰ ਲਗਾ ਦਿੱਤੀ ਹੈ.. ਸ਼ੁਭਕਾਮਨਾਵਾਂ"ਦੱਸ ਦਈਏ ਕਿ ਜਲੰਧਰ ਲੋਕ ਸਭਾ ਸੀਟ ਮਰਹੂਮ ਸੰਸਦ ਮੈਂਬਰ ਸੰਤੋਖ ਚੌਧਰੀ ਦੀ ਮੌਤ ਤੋਂ ਬਾਅਦ ਖਾਲੀ ਹੋਈ ਸੀਇਸ ਸੀਟ ਲਈ 10 ਮਈ ਨੂੰ ਵੋਟਿੰਗ ਹੋਣੀ ਹੈ ਨਤੀਜਾ 13 ਮਈ ਨੂੰ ਆਵੇਗਾ 20 ਅਪ੍ਰੈਲ ਨਾਮਜ਼ਦਗੀ ਦਾਖ਼ਲ ਕਰਨ ਦੀ ਆਖ਼ਰੀ ਤਰੀਕ ਹੈ। ਸ਼ੁਸ਼ੀਲ ਕੁਮਾਰ ਰਿੰਕੂ ਨੇ ਪਹਿਲੀ ਵਾਰ 2017 ਵਿੱਚ ਜਲੰਧਰ ਪੱਛਮੀ ਤੋਂ ਚੋਣ ਲੜੀ ਸੀ। ਉਹ ਆਪਣੇ ਵਿਰੋਧੀ ਨੂੰ 17334 ਵੋਟਾਂ ਨਾਲ ਹਰਾ ਕੇ ਵਿਧਾਨ ਸਭਾ ਵਿੱਚ ਪੁੱਜੇ ਸਨ

 ਧਿਆਨ ਯੋਗ ਹੈ ਕਿ ਸੁਸ਼ੀਲ ਕੁਮਾਰ ਰਿੰਕੂ ਪਿਛਲੇ ਬੁੱਧਵਾਰ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ ਸਨ ਪਾਰਟੀ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਖੁਦ ਉਨ੍ਹਾਂ ਦਾ ਪਾਰਟੀ ' ਆਉਣ ਤੇ ਸਵਾਗਤ ਕੀਤਾ ਇਸ ਦੌਰਾਨ ਉਨ੍ਹਾਂ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਮੌਜੂਦ ਸਨ

No comments:


Wikipedia

Search results

Powered By Blogger