SBP GROUP

SBP GROUP

Search This Blog

Total Pageviews

ਜਨ ਸੁਰੱਖਿਆ ਮੁਹਿੰਮ ਤਹਿਤ ਜਾਗਰੂਕਤਾ ਲਹਿਰ ਜ਼ੋਰਾਂ 'ਤੇ: ਵਧੀਕ ਡਿਪਟੀ ਕਮਿਸ਼ਨਰ ਵੱਖੋ-ਵੱਖ ਪਿੰਡਾਂ ਵਿੱਚ ਲਗਾਤਾਰ ਲਾਏ ਜਾ ਰਹੇ ਨੇ ਕੈਂਪ ਬੀਮਾ ਸਕੀਮਾਂ ਬਾਬਤ ਕੀਤਾ ਜਾ ਰਿਹੈ ਜਾਗਰੂਕ ਲੋਕਾਂ ਨੂੰ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ

ਐੱਸ.ਏ.ਐੱਸ. ਨਗਰ, 16 ਅਪ੍ਰੈਲ : ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਦੇ ਨਿਰਦੇਸ਼ਾਂ ਮੁਤਾਬਕ ਜ਼ਿਲ੍ਹੇ ਵਿੱਚ ਜਨ ਸੁਰੱਖਿਆ ਮੁਹਿੰਮ ਤਹਿਤ ਜਾਗਰੂਕਤਾ ਲਹਿਰ ਜ਼ੋਰਾਂ ਉਤੇ ਹੈ, ਜਿਸ ਤਹਿਤ ਜ਼ਿਲ੍ਹੇ ਦੇ ਵੱਖੋ-ਵੱਖ ਪਿੰਡਾਂ ਵਿੱਚ ਲਾਗਤਾਰ ਕੈਂਪ ਲਾ ਕੇ ਲੋਕਾਂ ਨੂੰ ਪ੍ਰਧਾਨ ਮੰਤਰੀ ਸੁਰੱਖਿਆ ਬੀਮਾ ਯੋਜਨਾ ਅਤੇ ਪ੍ਰਧਾਨ ਮੰਤਰੀ ਜੀਵਨ ਜਯੋਤੀ ਬੀਮਾ ਯੋਜਨਾ ਬਾਰੇ ਜਾਗਰੂਕ ਕਰ ਕੇ ਲਾਭ ਲੈਣ ਲਈ ਪ੍ਰੇਰਿਆ ਜਾ ਰਿਹਾ ਹੈ। ਇਸ ਬਾਬਤ ਹੁਣ ਤੱਕ ਜ਼ਿਲ੍ਹੇ ਦੇ ਕਰੀਬ 50 ਪਿੰਡਾਂ ਵਿੱਚ ਕੈਂਪ ਲਾਏ ਜਾ ਚੁੱਕੇ ਹਨ ਤੇ ਬਾਕੀ ਪਿੰਡਾਂ ਵਿੱਚ ਲਾਗਾਤਾਰ ਕੈਂਪ ਲਾਏ ਜਾ ਰਹੇ ਹਨ।



ਇਹ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀਮਤੀ ਅਵਨੀਤ ਕੌਰ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਸੁਰੱਖਿਆ ਬੀਮਾ ਯੋਜਨਾ ਤਹਿਤ ਸਾਲਾਨਾ 20 ਰੁਪਏ ਪ੍ਰੀਮੀਅਮ ਵਿੱਚ 02 ਲੱਖ ਰੁਪਏ ਦਾ ਦੁਰਘਟਨਾ ਬੀਮਾ ਕੀਤਾ ਜਾਂਦਾ ਹੈ। ਇਹ ਉਨ੍ਹਾਂ ਸਾਰੇ ਬੈਂਕ ਖਾਤਾ ਧਾਰਕਾਂ ਲਈ ਹੈ, ਜਿਨ੍ਹਾਂ ਦੀ ਉਮਰ 18 ਤੋਂ 70 ਸਾਲ ਹੈ ਤੇ ਦੁਰਘਟਨਾ ਤਹਿਤ ਸਥਾਈ ਅਪਾਹਜ ਹੋਣਾ ਵੀ ਬੀਮਾ ਕਵਰ ਵਿੱਚ ਸ਼ਾਮਲ ਹੈ। ਪ੍ਰੀਮੀਅਮ ਰਾਸ਼ੀ ਸਬੰਧੀ ਖਾਤਾਧਾਰਕ ਦੇ ਬੱਚਤ ਖਾਤੇ ਵਿੱਚੋਂ ਆਟੋ ਡੈਬਿਟ ਦੀ ਸਹੂਲਤ ਹੈ ਤੇ ਕੋਈ ਵੀ ਵਿਅਕਤੀ ਕੇਵਲ ਇੱਕ ਬੈਂਕ ਖਾਤੇ ਵਿੱਚ ਇਹ ਸਹੂਲਤ ਲੈ ਸਕਦਾ ਹੈ।


ਇਸ ਤੋਂ ਇਲਾਵਾ ਪ੍ਰਧਾਨ ਮੰਤਰੀ ਜੀਵਨ ਜਯੋਤੀ ਬੀਮਾ ਯੋਜਨਾ ਤਹਿਤ 436 ਰੁਪਏ ਸਾਲਾਨਾ ਪ੍ਰੀਮੀਅਮ ਤਹਿਤ 02 ਲੱਖ ਰੁਪਏ ਦਾ ਜੀਵਨ ਬੀਮਾ ਕੀਤਾ ਜਾਂਦਾ ਹੈ। ਇਹ ਉਨ੍ਹਾਂ ਸਾਰੇ ਬੈਂਕ ਖਾਤਾ ਧਾਰਕਾਂ ਲਈ ਹੈ, ਜਿਨ੍ਹਾਂ ਦੀ ਉਮਰ 18 ਤੋਂ 50 ਸਾਲ ਹੈ। ਬੀਮਾ ਧਾਰਕ ਤੋਂ ਬਾਅਦ ਪਰਿਵਾਰ ਨੂੰ ਬੀਮਾ ਰਾਸ਼ੀ ਮਿਲਦੀ ਹੈ। ਪ੍ਰੀਮੀਅਮ ਰਾਸ਼ੀ ਸਬੰਧੀ ਖਾਤਾਧਾਰਕ ਦੇ ਬੱਚਤ ਖਾਤੇ ਵਿੱਚੋਂ ਆਟੋ ਡੈਬਿਟ ਦੀ ਸਹੂਲਤ ਹੈ ਤੇ ਕੋਈ ਵੀ ਵਿਅਕਤੀ ਕੇਵਲ ਇੱਕ ਬੈਂਕ ਖਾਤੇ ਵਿੱਚ ਇਹ ਸਹੂਲਤ ਲੈ ਸਕਦਾ ਹੈ।


ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਨ੍ਹਾਂ ਸਕੀਮਾਂ ਦਾ ਵੱਧ ਤੋਂ ਵੱਧ ਲੋਕਾਂ ਨੂੰ ਲਾਭ ਦੇਣ ਲਈ 04 ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰਾਂ, 32 ਬੈਂਕਾਂ ਦੇ ਜ਼ਿਲ੍ਹਾ ਕੋਆਰਡੀਨੇਟਰਜ਼ ਜੋ ਕਿ 428 ਬੈਂਕ ਬਰਾਂਚਾਂ ਦੀ ਨੁਮਾਇੰਦਗੀ ਕਰਦੇ ਹਨ, ਨੂੰ ਜ਼ਿਲ੍ਹੇ ਵਿਚਲੀਆਂ 332 ਪੰਚਾਇਤਾਂ ਨੂੰ ਕਵਰ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਕਿਹਾ ਗਿਆ ਹੈ ਕਿ ਉਹ ਇਨ੍ਹਾਂ ਕਾਰਜਾਂ ਬਾਬਤ ਪੂਰੀ ਤਨਦੇਹੀ ਨਾਲ ਕੰਮ ਕਰਨ।


ਇਸ ਬਾਬਤ ਜ਼ਿਲ੍ਹਾ ਲੀਡ ਬੈਂਕ ਮੈਨੇਜਰ ਸ਼੍ਰੀ ਐਮ.ਕੇ. ਭਾਰਦਵਾਜ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਇੱਕ ਤੈਅ ਯੋਜਨਾ ਮੁਤਾਬਕ ਕੰਮ ਕੀਤਾ ਜਾ ਰਿਹਾ ਹੈ। ਬਲਾਕਾਂ ਸਬੰਧੀ ਨੋਡਲ ਅਫ਼ਸਰ ਲਾਏ ਗਏ ਹਨ। ਸਰਪੰਚਾਂ ਤੇ ਪੰਚਾਇਤ ਸਕੱਤਰਾਂ ਦੇ ਨੰਬਰ ਨੋਡਲ ਅਫ਼ਸਰਾਂ ਨਾਲ ਸਾਂਝੇ ਕੀਤੇ ਗਏ ਹਨ ਤਾਂ ਜੋ ਜਾਗਰੂਕਤਾ ਕੈਂਪ ਲਾਉਣ ਤੇ ਲੋਕਾਂ ਨੂੰ ਇਨ੍ਹਾਂ ਸਕੀਮਾਂ ਦੇ ਘੇਰੇ ਵਿੱਚ ਲਿਆਉਣ ਸਬੰਧੀ ਕੋਈ ਦਿੱਕਤ ਨਾ ਆਵੇ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਜ਼ਰੂਰ ਲੈਣ। ਇਹ ਮੁਹਿੰਮ ਮਈ ਮਹੀਨੇ ਦੇ ਅੰਤ ਤੱਕ ਜਾਰੀ ਰਹੇਗੀ।


ਕੈਪਸ਼ਨ: ਬੀਮਾ ਸਕੀਮਾਂ ਬਾਰੇ ਜਾਗਰੂਕ ਕਰਨ ਲਈ ਜ਼ਿਲ੍ਹੇ ਦੇ ਵੱਖੋ-ਵੱਖ ਪਿੰਡਾਂ ਵਿੱਚ ਲਾਏ ਕੈਂਪਾਂ ਦੇ ਦ੍ਰਿਸ਼।

No comments:


Wikipedia

Search results

Powered By Blogger