ਜਲੰਧਰ, 30 ਅਪ੍ਰੈਲ : ਆਮ ਆਦਮੀ ਪਾਰਟੀ ਵਲੋਂ ਜਲੰਧਰ ਜ਼ਿਮਨੀ ਚੋਣ ਨੂੰ ਲੈਕੇ ਇਥੇ ਬਣਾਏ ਗਏ ਚੋਣ ਦਫ਼ਤਰ ਵਿਖੇ ਪੰਜਾਬ ਨੈਸ਼ਨਲ ਕਰੇਚ ਯੂਨੀਅਨ ਦੇ ਅਹੁਦੇਦਾਰਾਂ ਅਤੇ ਵਰਕਰਾਂ ਵਲੋ 'ਆਪ' ਪੰਜਾਬ ਦੇ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਯੂਨੀਅਨ ਦੇ ਅਹੁਦੇਦਾਰਾਂ 'ਤੇ ਮੈਂਬਰਾਂ ਨੇ 'ਆਪ' ਦੀਆਂ ਨੀਤੀਆਂ 'ਤੇ ਪੰਜਾਬ ਦੀ ਮਾਨ ਸਰਕਾਰ ਵਲੋਂ ਸੂਬੇ ਵਿੱਚ ਕਰਵਾਏ ਜਾ ਰਹੇ ਕੰਮਾਂ ਦੀ ਸਲਾਘਾਂ ਕੀਤੀ ਅਤੇ ਜਲੰਧਰ ਜ਼ਿਮਨੀ ਚੋਣ ਵਿੱਚ 'ਆਪ' ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਨੂੰ ਵੱਡੇ ਫ਼ਰਕ ਨਾਲ ਜਿਤਾਉਣ ਦਾ ਦਾਅਵਾ ਕੀਤਾ।
'ਆਪ' ਪੰਜਾਬ ਦੇ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨਾਲ ਕੀਤੀ ਗਈ ਮੀਟਿੰਗ ਦੌਰਾਨ ਯੂਨੀਅਨ ਦੀ ਪ੍ਰਧਾਨ ਕਿਰਨ ਬਾਲਾ ਦੀ ਅਗੁਵਾਈ ਹੇਠ ਯੂਨੀਅਨ ਦੇ ਮੈਂਬਰਾਂ ਨੇ ਆਪਣੀਆਂ ਸਮੱਸਿਆਵਾਂ ਬਾਰੇ ਚਰਚਾ ਕੀਤੀ। ਇਸ ਮੌਕੇ ਯੂਨੀਅਨ ਵਲੋਂ 'ਆਪ' ਪੰਜਾਬ ਦੇ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੂੰ ਇੱਕ ਮੰਗ ਵੀ ਪੱਤਰ ਸੌਂਪਿਆ ਗਿਆ। ਯੂਨੀਅਨ ਦੇ ਅਹੁਦੇਦਾਰਾਂ ਨੇ ਦੱਸਿਆ ਕਿ ਉਹ ਆਪਣੀਆਂ ਮੰਗਾਂ ਨੂੰ ਲੈਕੇ ਪਿਛਲੇ ਲਮੇਂ ਸਮੇਂ ਤੋਂ ਸੰਘਰਸ਼ ਕਰਦੇ ਆ ਰਹੇ ਹਨ ਪਰ ਪਿਛਲੀਆਂ ਸਰਕਾਰਾਂ ਨੇ ਉਨ੍ਹਾਂ ਦੀ ਕੋਈ ਸਾਰ ਨਹੀਂ ਲਈ। ਯੂਨੀਅਨ ਨੇ ਸਰਕਾਰ ਤੋਂ ਪਿਛਲੇ 36 ਮਹੀਨਿਆ ਦਾ ਬਕਾਇਆ ਮਾਣ ਭੱਤਾ ਛੇਤੀ ਤੋਂ ਛੇਤੀ ਦੇਣ ਅਤੇ ਵਰਕਰਾਂ ਨੂੰ ਆਂਗਣਵਾੜੀ ਵਿੱਚ ਤਬਦੀਲ ਕਰਨ ਦੀ ਮੰਗ ਕੀਤੀ।
'ਆਪ' ਪੰਜਾਬ ਦੇ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਮੀਟਿੰਗ ਦੌਰਾਨ ਕਿਹਾ ਕਿ ਪੰਜਾਬ ਦੀ ਮਾਨ ਸਰਕਾਰ ਸੂਬੇ ਦੇ ਹਰ ਤਬਕੇ ਦੇ ਲੋਕਾਂ ਅਤੇ ਕਾਮਿਆਂ ਦੀ ਆਪਣੀ ਸਰਕਾਰ ਹੈ। ਉਨ੍ਹਾਂ ਪੰਜਾਬ ਨੈਸ਼ਨਲ ਕਰੇਚ ਯੂਨੀਅਨ ਦੇ ਅਹੁਦੇਦਾਰਾਂ 'ਤੇ ਵਰਕਰਾ ਨੂੰ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਛੇਤੀ ਹੀ ਕੋਈ ਢੁਕਵਾਂ ਹੱਲ ਕੱਢਣ ਦਾ ਭਰੋਸਾ ਦਿੱਤਾ। ਇਸ ਮੌਕੇ ਪੰਜਾਬ ਨੈਸ਼ਨਲ ਕਰੇਚ ਯੂਨੀਅਨ ਦੀ ਪ੍ਰਧਾਨ ਕਿਰਨ ਬਾਲਾ ਸਮੇਤ ਮਮਤਾ, ਜਸਵਿੰਦਰ, ਸੁਨੀਤਾ,ਅੰਜੂ, ਸੀਮਾ ਤੇ ਹੋਰ ਵਰਕਰ ਸ਼ਾਮਿਲ ਸਨ।
No comments:
Post a Comment