ਚੰਡੀਗੜ੍ਹ, 10 ਅਪ੍ਰੈਲ : ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਅੱਜ ਸਵੇਰੇ 10 ਵਜੇ ਸਿਵਲ ਸਕੱਤਰੇਤ ਵਿੱਚ ਹੋਣੀ ਹੈ। ਹਾਲਾਂਕਿ ਸਰਕਾਰ ਵੱਲੋਂ ਮੀਟਿੰਗ ਦਾ ਏਜੰਡਾ ਜਨਤਕ ਨਹੀਂ ਕੀਤਾ ਗਿਆ ਹੈ। ਜਲੰਧਰ ਉਪ ਚੋਣ ਤੋਂ ਪਹਿਲਾਂ ਬੁਲਾਈ ਗਈ ਕੈਬਨਿਟ ਮੀਟਿੰਗ ਨੂੰ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ। ਮੁੱਖ ਮੰਤਰੀ ਭਗਵੰਤ ਮਾਨ ਮੰਤਰੀਆਂ ਨਾਲ ਪੰਜਾਬ ਦੇ ਭਖਦੇ ਮੁੱਦਿਆਂ 'ਤੇ ਵਿਚਾਰ ਕਰਨਗੇ।ਜਲੰਧਰ ਲੋਕ ਸਭਾ ਜ਼ਿਮਨੀ ਚੋਣ ਤੋਂ ਪਹਿਲਾਂ ਇਸ ਕੈਬਨਿਟ ਮੀਟਿੰਗ 'ਚ ਪੰਜਾਬ ਨਾਲ ਸਬੰਧਤ ਕੁਝ ਅਹਿਮ ਫੈਸਲਿਆਂ 'ਤੇ ਵੀ ਮੋਹਰ ਲੱਗ ਸਕਦੀ ਹੈ।
ਆਪ' ਨੇ ਬੇਮੌਸਮੀ ਬਰਸਾਤ ਨਾਲ ਪ੍ਰਭਾਵਿਤ ਕਿਸਾਨਾਂ ਨੂੰ ਵਿਸਾਖੀ ਤੋਂ ਪਹਿਲਾਂ ਮੁਆਵਜ਼ਾ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ। ਇਸ ਤੋਂ ਇਲਾਵਾ ਕੁਝ ਹੋਰ ਸਕੀਮਾਂ ਵੀ ਹਨ, ਜਿਨ੍ਹਾਂ ਨੂੰ ਫਿਲਹਾਲ ਲਾਗੂ ਨਹੀਂ ਕੀਤਾ ਗਿਆ ਹੈ। ਮੰਨਿਆ ਜਾ ਰਿਹਾ ਹੈ ਕਿ ਜਲੰਧਰ ਉਪ ਚੋਣ ਦੇ ਮੱਦੇਨਜ਼ਰ ਮਾਨ ਸਰਕਾਰ ਕੁਝ ਫੈਸਲੇ ਲਾਗੂ ਕਰ ਸਕਦੀ ਹੈ।ਜ਼ਿਕਰਯੋਗ ਹੈ ਕਿ ਪੰਜਾਬ ਨਾਲ ਸਬੰਧਤ ਬਹੁਤੇ ਵੱਡੇ ਅਤੇ ਅਹਿਮ ਮਾਮਲਿਆਂ ਬਾਰੇ ਫੈਸਲੇ ਮਾਨ ਸਰਕਾਰ ਵੱਲੋਂ ਕੈਬਨਿਟ ਮੀਟਿੰਗਾਂ ਵਿੱਚ ਹੀ ਲਏ ਗਏ ਹਨ। ਮੀਟਿੰਗ ਵਿੱਚ ਲਏ ਗਏ ਫੈਸਲਿਆਂ ਦੀ ਜਾਣਕਾਰੀ ਸੀਐਮ ਮਾਨ ਅਤੇ ਵੱਖ-ਵੱਖ ਮੰਤਰੀਆਂ ਵੱਲੋਂ ਦਿੱਤੀ ਜਾਂਦੀ ਰਹੀ ਹੈ।
No comments:
Post a Comment