Wednesday, April 5, 2023

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਓਰੋ ਵਲੋਂ ਕੀਤਾ ਜਾ ਰਿਹਾ ਹੈ ਪਲੇਸਮੈਂਟ ਕੈਂਪ ਦਾ ਆਯੋਜਨ

ਐਸ.ਏ.ਐਸ.ਨਗਰ, 5 ਅਪ੍ਰੈਲ : ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਓਰੋ ਵਲੋਂ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ,ਡੀ.ਬੀ.ਈ.ਈ. ਦੇ ਹੁਕਮਾਂ ਤਹਿਤ ਜ਼ਿਲ੍ਹੇ ਦੇ ਬੇਰੁਜ਼ਗਾਰ ਨੋਜਵਾਨਾਂ ਨੂੰ ਰੋਜ਼ਗਾਰ ਦੇ ਅਵਸਰ ਮੁਹੱਈਆ ਕਰਵਾਉਣ ਲਈ ਮਿਤੀ 16 ਫਰਵਰੀ 2023 ਤੋਂ  ਹਰ ਵੀਰਵਾਰ (ਸਰਕਾਰੀ ਛੁੱਟੀ ਦੀ ਸੂਰਤ ਵਿੱਚ ਇਕ ਦਿਨ ਪਹਿਲਾਂ/ਬਾਅਦ)  ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਕਮਰਾ ਨੰ. 461 ਤੀਜੀ ਮੰਜਿਲ, ਡੀ.ਸੀ.ਕੰਪਲੈਕਸ ਸੈਕਟਰ-76 ਐਸ.ਏ.ਐਸ ਨਗਰ ਵਿਖੇ ਪਲੇਸਮੈਂਟ ਕੈਂਪ ਲਗਾਉਣੇ ਸ਼ੁਰੂ ਕੀਤੇ ਗਏ ਹਨ। ਇਸੇ ਲੜੀ ਤਹਿਤ ਮਿਤੀ    06 ਅਪ੍ਰੈਲ 2023 ਦਿਨ ਵੀਰਵਾਰ ਸਵੇਰੇ 10:00 ਵਜੇ ਪਲੇਸਮੈਂਟ ਕੇਂਪ ਦਾ ਆਯੋਜਿਤ ਕੀਤਾ ਜਾ ਰਿਹਾ ਹੈ।  ਜਿਸ ਵਿੱਚ ਡੀ.ਬੀ.ਈ.ਈ. ਵਲੋਂ ਵੱਖ-ਵੱਖ ਨਾਮੀ ਕੰਪਨੀਆਂ ਦੇ ਨਿਯੋਜਕਾਂ ਜਿਵੇਂ ਕਿ ਕੁਨੈਕਟ ਬ੍ਰਾਡਬੈਂਡ, ਓਸ਼ੀਅਨ ਵਿਊ, ਪੀ.ਐਂਡ ਐਮ. ਕਰੇਸ਼ਨਜ਼, ਰਿਲਾਇੰਸ ਸਮਾਰਟ ਆਦਿ ਵਲੋਂ ਭਾਗ ਲਿਆ ਜਾਵੇਗਾ। ਜਿਸ ਵਿੱਚ ਪ੍ਰਾਰਥੀਆਂ ਲਈ  ਕਸਟਮਰ ਕੇਅਰ ਐਗਜੀਕਿਊਟਿਵ, ਕਿਚਨ ਹੈਲਪਰ, ਸਟੀਵਰਡ, ਸੈਫ ਆਦਿ ਸੈਕਟਰਾਂ ਵਿੱਚ ਆਸਾਮੀਆਂ ਉਪਲੱਬਧ ਹੋਣਗੀਆਂ। ਜਿਸ ਵਿੱਚ ਬਾਰਵੀਂ, ਡਿਪਲੋਮਾ, ਗ੍ਰੈਜੂਏਟ, ਹੋਟਲ ਮੈਨੇਜਮੈਂਟ ਡਿਪਲੋਮਾ/ਡਿਗਰੀ ਪਾਸ ਪ੍ਰਾਰਥੀ ਭਾਗ ਲੈ ਸਕਦੇ ਹਨ।



ਵਧੇਰੇ ਜਾਣਕਾਰੀ ਦਿੰਦਿਆਂ ਮੀਨਾਕਸ਼ੀ ਗੋਇਲ, ਡਿਪਟੀ ਡਾਇਰੈਕਟਰ ਡੀ.ਬੀ.ਈ.ਈ. ਨੇ ਦੱਸਿਆ ਕਿ  ਡੀ.ਬੀ.ਈ.ਈ. ਵਲੋਂ ਬੇਰੁਜ਼ਗਾਰ ਪ੍ਰਾਰਥੀਆਂ ਲਈ ਪਲੇਸਮੈਂਟ ਕੈਂਪ ਆਯੋਜਿਤ ਕੀਤਾ ਜਾ ਰਿਹਾ ਹੈ ਅਤੇ ਅੱਗੇ ਵੀ ਆਉਂਦੇ ਹਰ ਵੀਰਵਾਰ (ਸਰਕਾਰੀ ਛੁੱਟੀ ਦੀ ਸੂਰਤ ਵਿੱਚ ਇਕ ਦਿਨ ਪਹਿਲਾਂ/ਬਾਅਦ) ਨੂੰ ਵੱਧ ਤੋਂ ਵੱਧ ਨਿਯੋਜਕਾਂ ਦੀ ਸਮੂਲੀਅਤ ਕਰਵਾਉਂਦੇ ਹੋਏ ਪਲੇਸਮੈਂਟ ਕੈਂਪਾਂ ਦਾ ਆਯੋਜਨ ਕੀਤਾ ਜਾਵੇਗਾ ਅਤੇ ਬੇਰੁਜ਼ਗਾਰ ਪ੍ਰਾਰਥੀਆਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਮੁਹੱਈਆ ਕਰਵਾਉਣ ਦੇ ਪੁਰਜੌਰ ਯਤਨ ਜਾਰੀ ਰਹਿਣਗੇ। ਉਨ੍ਹਾਂ ਜਿਲ੍ਹੇ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਪੜ੍ਹੇ ਲਿਖੇ ਨੌਜਵਾਨ ਆਪਣੇ ਰਿਜਿਊਮ ਦੀਆਂ 5-6 ਕਾਪੀਆਂ ਲੈ ਕੇ ਉਕਤ ਪਲੇਸਮੈਂਟ ਕੈਂਪ ਵਿੱਚ ਸਮੇਂ ਸਿਰ ਪਹੁੰਚਣ ਅਤੇ ਵੱਧ ਤੋਂ ਵੱਧ ਲਾਹਾ ਲੈਣ।

No comments:

SBP GROUP

SBP GROUP

Search This Blog

Total Pageviews


Wikipedia

Search results

Powered By Blogger