Monday, May 8, 2023

ਕਣਕ ਦੀ ਖਰੀਦ ਲਈ ਕਿਸਾਨਾਂ ਨੂੰ ਕਰੀਬ 244 ਕਰੋੜ ਰੁਪਏ ਦੀ ਅਦਾਇਗੀ

 ਡਿਪਟੀ ਕਮਿਸ਼ਨਰ ਨੇ ਸਾਂਝੀ ਕੀਤੀ ਜਾਣਕਾਰੀ

ਐੱਸ.ਏ.ਐੱਸ. ਨਗਰ, 8 ਮਈ : ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ 1,28,299 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਵਲੋਂ1,28,299 ਮੀਟ੍ਰਿਕ ਟਨ ਫ਼ਸਲ ਦੀ ਖਰੀਦ ਕੀਤੀ ਜਾ ਚੁੱਕੀ ਹੈ। ਕਿਸਾਨਾਂ ਨੂੰ ਹੁਣ ਤੱਕ ਕਰੀਬ 244 ਕਰੋੜ ਰੁਪਏ ਦੀ ਅਦਾਇਗੀ ਵੀ ਕੀਤੀ ਜਾ ਚੁੱਕੀ ਹੈ।

       ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਪਨਗਰੇਨ ਵਲੋਂ 31,018 ਮੀਟ੍ਰਿਕ ਟਨ, ਮਾਰਕਫੈੱਡ ਵਲੋਂ 28,000 ਮੀਟ੍ਰਿਕ ਟਨ, ਪਨਸਪ ਵਲੋਂ  23,813 ਮੀਟ੍ਰਿਕ ਟਨ, ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵਲੋਂ 18,400 ਮੀਟ੍ਰਿਕ ਟਨ ਅਤੇ ਐਫ.ਸੀ.ਆਈ ਵਲੋਂ 14,845 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ।


ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੰਡੀਆਂ ਵਿੱਚ  ਫ਼ਸਲ ਦੀ ਖਰੀਦ ਦੇ ਨਾਲੋ-ਨਾਲ ਲਿਫਟਿੰਗ ਨੂੰ ਵੀ ਯਕੀਨੀ ਬਣਾਇਆ ਜਾ ਰਿਹਾ ਹੈ ਤੇ ਹੁਣ ਤੱਕ 95,107 ਮੀਟ੍ਰਿਕ ਟਨ ਦੀ ਲਿਫਟਿੰਗ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਕਿਸਾਨਾਂ ਦੀ ਮੰਡੀਆਂ ਵਿੱਚ ਲਿਆਂਦੀ ਫ਼ਸਲ ਦਾ ਇਕ-ਇਕ ਦਾਣਾ ਖਰੀਦਿਆ ਜਾ ਰਿਹਾ ਹੈ ਅਤੇ ਕੋਈ ਸਮੱਸਿਆ ਪੇਸ਼ ਨਹੀਂ ਆਉਣ ਦਿੱਤੀ ਜਾ ਰਹੀ।

       ਉਨ੍ਹਾਂ ਨੇ ਕਿਸਾਨਾਂ ਨੂੰ ਮੰਡੀਆਂ ਵਿੱਚ ਸੁੱਕੀ ਫ਼ਸਲ ਲੈ ਕੇ ਆਉਣ ਅਤੇ ਕੋਵਿਡ-19 ਸਬੰਧੀ ਸੁਰੱਖਿਆ ਸਾਵਧਾਨੀਆਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਦੀ ਅਪੀਲ ਕੀਤੀ।

No comments:

SBP GROUP

SBP GROUP

Search This Blog

Total Pageviews


Wikipedia

Search results

Powered By Blogger