Monday, May 22, 2023

ਸਿਹਤ ਵਿਭਾਗ ਦੀ ਟੀਮ ਵਲੋਂ ਤੰਬਾਕੂ ਰੋਕਥਾਮ ਮੁਹਿੰਮ ਤਹਿਤ ਚੈਕਿੰਗ; 25 ਚਾਲਾਨ ਕੱਟੇ

 ਐੱਸ ਏ ਐਸ ਨਗਰ, 22 ਮਈ :  ਜ਼ਿਲ੍ਹੇ ਵਿਚ ਵੱਖ-ਵੱਖ ਥਾਈਂ ਤੰਬਾਕੂ ਰੋਕਥਾਮ ਮੁਹਿੰਮ ਲਗਾਤਾਰ ਜਾਰੀ ਹੈ। ਜ਼ਿਲ੍ਹਾ ਤੰਬਾਕੂ ਰੋਕਥਾਮ ਨੋਡਲ ਅਫ਼ਸਰ ਡਾ. ਨਵਦੀਪ ਸਿੰਘ ਨੇ ਦਸਿਆ ਕਿ ਸਿਵਲ ਸਰਜਨ ਡਾ. ਰੁਪਿੰਦਰ ਗਿੱਲ ਦੀਆਂ ਹਦਾਇਤਾਂ ’ਤੇ ਵੱਖ-ਵੱਖ ਥਾਈਂ ਜਿਥੇ ਚੈਕਿੰਗ ਕੀਤੀ ਜਾ ਰਹੀ ਹੈ, ਉਥੇ ਦੁਕਾਨਦਾਰਾਂ/ਰੇਹੜੀ ਫੜ੍ਹੀ ਵਾਲਿਆਂ ਨੂੰ ਨਿਯਮਾਂ ਦੇ ਦਾਇਰੇ ਵਿਚ ਹੀ ਤੰਬਾਕੂ ਪਦਾਰਥ ਵੇਚਣ ਲਈ ਜਾਗਰੂਕ ਵੀ ਕੀਤਾ ਜਾ ਰਿਹਾ ਹੈ। ਉਨ੍ਹਾਂ ਦਸਿਆ ਕਿ ਜ਼ਿਲ੍ਹਾ ਸਿਹਤ ਵਿਭਾਗ ਦੀ ਟੀਮ ਨੇ ਮੋਹਾਲੀ ਸ਼ਹਿਰ ਵਿਚ  ਦੁਕਾਨਾਂ ਅਤੇ ਰੇਹੜੀਆਂ-ਫੜ੍ਹੀਆਂ ਦੀ ਚੈਕਿੰਗ ਕੀਤੀ ਅਤੇ ਤੰਬਾਕੂ ਰੋਕਥਾਮ ਕਾਨੂੰਨ ਦੀ ਉਲੰਘਣਾ ਕਰ ਕੇ ਤੰਬਾਕੂ ਪਦਾਰਥ ਵੇਚਣ ਦੇ ਦੋਸ਼ ਹੇਠ 25 ਚਾਲਾਨ ਕੀਤੇ। ਉਨ੍ਹਾਂ ਦਸਿਆ ਕਿ ਟੀਮ ਨੇ ਉਲੰਘਣਾ ਕਰਨ ਵਾਲਿਆਂ ਕੋਲੋਂ 4500 ਰੁਪਏ ਜੁਰਮਾਨਾ ਵੀ ਵਸੂਲ ਕੀਤਾ ਅਤੇ ਭਵਿੱਖ ਵਿਚ ਕਾਨੂੰਨ ਦੇ ਦਾਇਰੇ ਵਿਚ ਰਹਿ ਕੇ ਤੰਬਾਕੂ ਪਦਾਰਥ ਵੇਚਣ ਦੀ ਹਦਾਇਤ ਕੀਤੀ। 


ਡਾ. ਨਵਦੀਪ ਮੁਤਾਬਕ ਜਾਂਚ ਦੌਰਾਨ ਵੇਖਿਆ ਗਿਆ ਕਿ ਕੁਝ ਥਾਈਂ ਖਾਣ-ਪੀਣ ਦਾ ਸਮਾਨ ਵੇਚਣ ਦੇ ਨਾਲ-ਨਾਲ ਤੰਬਾਕੂ ਪਦਾਰਥ ਵੇਚੇ ਜਾ ਰਹੇ ਸਨ ਜੋ ਕੋਟਪਾ ਕਾਨੂੰਨ ਦੀ ਉਲੰਘਣਾ ਹੈ। ਕੁੱਝ ਥਾਈਂ ਚੇਤਾਵਨੀ ਰਹਿਤ ਇੰਪੋਰਟਡ ਸਿਗਰਟਾਂ, ਖ਼ੁਸ਼ਬੂਦਾਰ ਤੰਬਾਕੂ ਪਦਾਰਥ ਅਤੇ ਖੁਲ੍ਹੀਆਂ ਸਿਗਰਟਾਂ ਵੇਚੀਆਂ ਜਾ ਰਹੀਆਂ ਸਨ।

ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦਾ ਜ਼ਿਲ੍ਹਾ ਤੰਬਾਕੂ ਵਿਰੋਧੀ ਸੈੱਲ ਜਿਥੇ ਲਗਾਤਾਰ ਚਾਲਾਨ ਅਤੇ ਜੁਰਮਾਨੇ ਦੀ ਕਾਰਵਾਈ ਕਰ ਰਿਹਾ ਹੈ, ਉਥੇ ਨਾਲੋ-ਨਾਲ ਲੋਕਾਂ ਨੂੰ ਤੰਬਾਕੂ ਦੀਵਰਤੋਂ ਦੇ ਨੁਕਸਾਨਾਂ ਅਤੇ ਤੰਬਾਕੂ ਵਿਰੋਧੀ ਕਾਨੂੰਨ ਬਾਰੇ ਵੀ ਜਾਗਰੂਕ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਜਾਂਚ-ਪੜਤਾਲ ਦਾ ਮੰਤਵ ਦੁਕਾਨਦਾਰਾਂ ਨੂੰ ਤੰਗ-ਪ੍ਰੇਸ਼ਾਨ ਕਰਨਾ ਨਹੀਂ ਸਗੋਂ ਉਨ੍ਹਾਂ ਨੂੰ ਦਸਣਾ ਹੈ ਕਿ ਕੋਟਪਾ ਕਾਨੂੰਨ ਦੀ ਪਾਲਣਾ ਕਰਦਿਆਂ ਤੰਬਾਕੂ ਪਦਾਰਥ ਵੇਚੇ ਜਾਣ। ਚਾਲਾਨ ਦੀ ਕਾਰਵਾਈ ਕਰਦਿਆਂ ਦੁਕਾਦਾਰਾਂ ਅਤੇ ਜਨਤਕ ਥਾਵਾਂ ’ਤੇ ਸਿਗਰਟਨੋਸ਼ੀ ਕਰਨ ਵਾਲਿਆਂ ਨੂੰ ਕੋਟਪਾ ਕਾਨੂੰਨ ਬਾਰੇ ਜਾਣਕਾਰੀ ਦਿਤੀ ਗਈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਜਿਥੇ ਕਿਤੇ ਵੀ ਤੰਬਾਕੂ ਰੋਕਥਾਮ ਕਾਨੂੰਨ ਦੀ ਉਲੰਘਣਾ ਕਰਦਿਆਂ ਤੰਬਾਕੂ ਪਦਾਰਥ ਵੇਚੇ ਜਾ ਰਹੇ ਹਨ ਤਾਂ ਸਿਹਤ ਵਿਭਾਗ ਨੂੰ ਸੂਚਿਤ ਕੀਤਾ ਜਾਵੇ ਤਾਂ ਕਿ ਬਣਦੀ ਕਾਰਵਾਈ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਤੰਬਾਕੂ ਵਿਰੋਧੀ ਮੁਹਿੰਮ ਇਸੇ ਤਰ੍ਹਾਂ ਜਾਰੀ ਰਹੇਗੀ।

No comments:

SBP GROUP

SBP GROUP

Search This Blog

Total Pageviews


Wikipedia

Search results

Powered By Blogger