SBP GROUP

SBP GROUP

Search This Blog

Total Pageviews

ਡਿਪਟੀ ਕਮਿਸ਼ਨਰ ਵੱਲੋਂ ਇੰਤਕਾਲਾਂ ਦੇ ਲੰਬਿਤ ਪਏ ਮਾਮਲੇ 31 ਮਈ ਤੱਕ ਨਿਪਟਾਉਣ ਦੇ ਮਾਲ ਅਧਿਕਾਰੀਆਂ ਨੂੰ ਨਿਰਦੇਸ਼

 ਐਸ.ਏ.ਐਸ ਨਗਰ 17 ਮਈ : ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਜ਼ਿਲ੍ਹੇ ਵਿੱਚ ਲੰਬਿਤ ਪਏ ਇੰਤਕਾਲਾਂ ਦੇ ਸਾਰੇ ਮਾਮਲੇ 31 ਮਈ ਤੱਕ ਨਿਟਪਾਉਣ ਲਈ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ।

 ਅੱਜ ਸਥਾਨਿਕ ਪ੍ਰਬੰਧਕੀ ਕੰਪਲੈਕਸ ਵਿਖੇ ਇੱਕ ਮੀਟਿੰਗ ਦੌਰਾਨ ਮਾਲ ਵਿਭਾਗ ਦੇ ਕੰਮਾਂ ਦਾ ਜ਼ਾਇਜ਼ਾ ਲੈਂਦੇ ਹੋਏ ਡਿਪਟੀ ਕਮਿਸ਼ਨਰ ਨੇ ਇੰਤਕਾਲਾਂ ਦਾ ਸਮੁੱਚਾ ਕੰਮ ਮੈਨੁਅਲ ਦੀ ਥਾਂ ਆਨਲਾਈਨ ਕਰਨ ਲਈ ਅਧਿਕਾਰੀਆਂ ਨੂੰ ਆਖਿਆ ਤਾਂ ਜੋ ਲੋਕਾਂ ਨੂੰ ਆਪਣੇ ਇੰਤਕਾਲਾਂ ਦੇ ਦਸਤਾਵੇਜ਼ ਸਮੇਂ ਸਿਰ ਪ੍ਰਾਪਤ ਹੋ ਸਕਣ । ਉਨ੍ਹਾਂ ਨੇ ਅਜਿਹਾ ਨਾ ਕਰਨ ਵਾਲੇ ਕਰਮਚਾਰੀਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਲਈ ਵੀ ਅਧਿਕਾਰੀਆਂ ਨੂੰ ਆਖਿਆ । 


ਮਾਲ ਵਿਭਾਗ ਦੀ ਲੰਬਿਤ ਪਈ ਵਸੂਲੀ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਸ੍ਰੀਮਤੀ ਆਸ਼ਿਕਾ ਜੈਨ ਨੇ ਹਰ ਤਰ੍ਹਾਂ ਦੇ ਮਾਲੀਏ ਦੀ ਵਸੂਲੀ ਨੂੰ ਸਮੇਂ ਸਿਰ ਯਕੀਨੀ ਬਣਾਉਣ ਦੇ ਵੀ ਹੁਕਮ ਦਿੱਤੇ । ਇਸ ਦੌਰਾਨ ਉਨ੍ਹਾਂ ਨੇ ਅਧਿਕਾਰੀਆਂ ਵਾਸਤੇ ਮਾਲੀਏ ਦੀ ਵਸੂਲੀ ਦਾ ਟੀਚਾ ਨਿਰਧਾਰਤ ਕੀਤਾ ਅਤੇ ਇਨ੍ਹਾਂ ਟੀਚਿਆ ਨੂੰ ਪ੍ਰਾਪਤ ਕਰਨ ਲਈ ਆਖਿਆ ।

 ਇਸੇ ਮੌਕੇ ਡਿਪਟੀ ਕਮਿਸ਼ਨਰ ਨੇ ਪਿੰਡਾਂ ਵਿੱਚ ਲਾਲ ਲਕੀਰ ਦੀ ਹੱਦਬੰਧੀ ਦਾ ਕੰਮ ਵੀ ਛੇਤੀ ਤੋਂ ਛੇਤੀ ਮੁਕੰਮਲ ਕਰਨ ਲਈ ਹੁਕਮ ਦਿੱਤੇ ਤਾਂ ਜੋ ਲੋਕਾਂ ਨੂੰ ਮਾਲਕੀ ਦੇ ਹੱਕ ਪ੍ਰਾਪਤ ਹੋ ਸਕਣ ਅਤੇ ਹਰੇਕ ਮਕਾਨ ਦਾ ਨੰਬਰ ਲੱਗ ਸਕੇ ।

ਇਸੇ ਦੌਰਾਨ ਉਨ੍ਹਾਂ ਨੇ ਨਾਗਰਿਕ ਸੇਵਾਵਾ, ਬੁਨਿਆਦੀ ਢੰਚਾ ਪ੍ਰੋਜੈਕਟਾਂ ਅਤੇ ਸੜਕ ਸੁਰੱਖਿਆ ਕਾਰਜਾ ਦੀ ਵੀ ਸਮੀਖਿਆ ਕੀਤੀ ।  ਉਨ੍ਹਾਂ ਨੇ ਜ਼ਮਾਂਬੰਧੀ, ਨਿਸ਼ਾਨਦੇਹੀਆਂ, ਤਕਸੀਮ, ਮਾਲ ਅਦਾਲਤਾਂ ਵਿੱਚ ਚਲਦੇ ਕੇਸਾਂ ਦਾ ਨਿਪਟਾਰਾ ਛੇਤੀ ਕਰਨ ਲਈ ਆਖਿਆ ।  ਸ੍ਰੀਮਤੀ ਆਸ਼ਿਕਾ ਜੈਨ ਨੇ ਮਾਲ ਵਿਭਾਗ ਦੇ ਲੰਬਿਤ ਪਏ ਹੋਰ ਕੇਸਾਂ ਨੂੰ ਗੰਭੀਰਤਾ ਨਾਲ ਲੈਣ ਲਈ ਅਧਿਕਾਰੀਆਂ ਨੂੰ ਕਿਹਾ ਅਤੇ ਇਨ੍ਹਾਂ ਬਕਾਇਆ ਕੇਸਾਂ ਦਾ ਨਿਬੇੜਾ ਨਿਰਧਾਰਤ ਸਮੇਂ ਵਿੱਚ ਕਰਨ ਦੇ ਹੁਕਮ ਜਾਰੀ ਕੀਤੇ । ਉਨ੍ਹਾਂ ਕਿਹਾ ਕਿ ਵਿਭਾਗ ਦੇ ਕੰਮਾਂ ਸਬੰਧੀ ਲੋਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਨਹੀਂ ਆਉਣੀ ਚਾਹੀਦੀ ਅਤੇ ਸਾਰੇ ਕੰਮ ਮਿੱਥੇ ਸਮੇਂ ਵਿੱਚ ਹੋਣੇ ਚਾਹੀਦੇ ਹਨ । 

ਇਸ ਮੌਕੇ ਸੜਕਾਂ ਲਈ ਐਕਵਾਈਅਰ ਕੀਤੀ ਜਾਣ ਵਾਲੀ ਜ਼ਮੀਨ ਦੇ ਮੁਆਵਜ਼ੇ ਦੇ ਕੇਸਾਂ ਨੂੰ ਵੀ ਗੰਭੀਰਤਾ ਨਾਲ ਵਿਚਾਰਿਆ ਗਿਆ । ਡਿਪਟੀ ਕਮਿਸ਼ਨਰ ਨੇ ਐਕਵਾਈਅਰ ਕੀਤੀ ਜ਼ਮੀਨ ਦਾ ਮੁਆਵਜ਼ਾ ਜਲਦੀ ਤੋਂ ਜਲਦੀ ਜਾਰੀ ਕਰਨ ਅਤੇ ਕਬਜ਼ਾ ਲੈਣ ਸਬੰਧੀ ਪ੍ਰਕਿਰਿਆ ਤੇਜ਼ ਕਰਨ ਦੀ ਹਦਾਇਤ ਕੀਤੀ । 

ਡਿਪਟੀ ਕਮਿਸ਼ਨਰ ਨੇ ਪਟਵਾਰੀਆਂ ਦੇ ਰਿਕਾਰਡ ਦੀ ਵੀ ਸਮੇਂ ਸਮੇਂ ਤੇ ਚੈਕਿੰਗ ਕਰਨ ਲਈ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਤਾਂ ਜੋ ਕਿਸੇ ਤਰ੍ਹਾਂ ਦੀ ਕੋਈ ਅਣਗਿਹਲੀ ਨਾ ਹੋਵੇ । ਉਨ੍ਹਾਂ ਨੇ ਲੋਕਾਂ ਨੂੰ ਵੱਧ ਤੋਂ ਵੱਧ ਆਨਲਾਈਨ ਸੁਵਿਧਾਵਾਂ ਪ੍ਰਾਪਤ ਕਰਾਉਣ ਲਈ ਵੀ ਅਧਿਕਾਰੀਆਂ ਨੂੰ ਆਖਿਆ ਤਾਂ ਜੋ ਲੋਕਾਂ ਦੇ ਕੰਮ ਜਲਦੀ ਅਤੇ ਆਸਾਨੀ ਨਾਲ ਹੋ ਸਕਣ । 

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀਮਤੀ ਅਮਨਿੰਦਰ ਕੌਰ ਬਰਾੜ ਨੇ ਵੱਖ-ਵੱਖ ਪ੍ਰੋਜੈਕਟਾ ਦੀ ਸਥਿਤੀ ਬਾਰੇ ਡਿਪਟੀ ਕਮਿਸ਼ਨਰ ਨੂੰ ਜਾਣਕਾਰੀ ਦਿੱਤੀ ।

ਇਸ ਮੌਕੇ ਐਸ.ਡੀ.ਐਮ ਮੋਹਾਲੀ ਸ੍ਰੀਮਤੀ ਸਰਬਜੀਤ ਕੌਰ,ਐਸ.ਡੀ.ਐਮ ਖਰੜ੍ਹ ਸ੍ਰੀ ਰਵਿੰਦਰ ਸਿੰਘ, ਐਸ.ਡੀ.ਐਮ ਡੇਰਾਬਸੀ ਸ੍ਰੀ ਹਿਮਾਂਸ਼ੂ ਗੁਪਤਾ,ਜ਼ਿਲ੍ਹਾ ਮਾਲ ਅਫ਼ਸਰ ਅਤੇ ਮਾਲ ਵਿਭਾਗ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ ।

No comments:


Wikipedia

Search results

Powered By Blogger