Tuesday, May 9, 2023

ਸ਼ਾਨਦਾਰ ਖਿਡਾਰੀਆਂ ਲਈ 35 ਲੱਖ ਦਾ ਨਕਦ ਇਨਾਮ

ਐਸ.ਏ.ਐਸ.ਨਗਰ, 9 ਮਈ : ਪੰਜਾਬ ਸਰਕਾਰ ਸੂਬੇ ਦੇ ਬਹੁ-ਪੱਖੀ ਵਿਕਾਸ ਲਈ ਸਖ਼ਤ ਮਿਹਨਤ ਕਰ ਰਹੀ ਹੈ, ਜਿਸ ਦੇ ਸਾਰਥਕ ਨਤੀਜੇ ਵੀ ਸਾਹਮਣੇ ਆ ਰਹੇ ਹਨ। ਇਨ੍ਹਾਂ ਯਤਨਾਂ ਦੀ ਲੜੀ ਤਹਿਤ ਜ਼ਿਲ੍ਹੇ ਦੇ ਜਿਨ੍ਹਾਂ ਖਿਡਾਰੀਆਂ ਨੇ ਰਾਸ਼ਟਰੀ ਪੱਧਰ 'ਤੇ ਸੂਬੇ ਲਈ ਮੈਡਲ ਜਿੱਤੇ ਹਨ, ਉਨ੍ਹਾਂ ਨੂੰ ਪੰਜਾਬ ਸਰਕਾਰ ਵੱਲੋਂ 35 ਲੱਖ ਰੁਪਏ ਦੀ ਇਨਾਮੀ ਰਾਸ਼ੀ ਨਾਲ ਸਨਮਾਨਿਤ ਕੀਤਾ ਗਿਆ ਹੈ।


ਇਸ ਸਬੰਧੀ ਖਿਡਾਰੀਆਂ ਨੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਹੈ। ਖਿਡਾਰੀਆਂ ਨੇ ਕਿਹਾ ਕਿ ਇਸ ਕਦਮ ਨੇ ਖਿਡਾਰੀਆਂ ਨੂੰ ਪ੍ਰੇਰਿਤ ਕੀਤਾ ਹੈ ਅਤੇ ਉਹ ਭਵਿੱਖ ਵਿੱਚ ਵੀ ਆਪਣਾ ਬਿਹਤਰ ਪ੍ਰਦਰਸ਼ਨ ਜਾਰੀ ਰੱਖਣ ਲਈ ਸਖ਼ਤ ਮਿਹਨਤ ਕਰਨਗੇ।



ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਗੁਜਰਾਤ ਵਿਖੇ ਹੋਈਆਂ 36ਵੀਆਂ ਨੈਸ਼ਨਲ ਖੇਡਾਂ ਦੌਰਾਨ ਮੈਡਲ ਜਿੱਤਣ ਵਾਲੇ ਖਿਡਾਰੀਆਂ ਨੂੰ ਇਨਾਮੀ ਰਾਸ਼ੀ ਦਿੱਤੀ ਗਈ ਹੈ।


ਇਨ੍ਹਾਂ ਕੌਮੀ ਖੇਡਾਂ ਵਿੱਚ ਜ਼ਿਲ੍ਹਾ ਐਸ.ਏ.ਐਸ ਨਗਰ ਦੇ ਹਰਸ਼ਪ੍ਰੀਤ ਸਿੰਘ ਨੇ ਜੂਡੋ 81 ਕਿਲੋ ਭਾਰ ਵਰਗ ਵਿੱਚ ਚਾਂਦੀ ਦਾ ਤਗ਼ਮਾ ਜਿੱਤਿਆ ਅਤੇ ਪੰਜਾਬ ਸਰਕਾਰ ਵੱਲੋਂ ਉਸ ਨੂੰ 3 ਲੱਖ ਰੁਪਏ ਦੀ ਇਨਾਮੀ ਰਾਸ਼ੀ ਦਿੱਤੀ ਗਈ ਹੈ। ਇਸੇ ਤਰ੍ਹਾਂ ਤੈਰਾਕੀ ਵਿੱਚ ਚਾਹਤ ਅਰੋੜਾ ਨੇ 2 ਸੋਨ ਤਗਮੇ ਅਤੇ ਇੱਕ ਚਾਂਦੀ ਦਾ ਤਗਮਾ ਜਿੱਤਿਆ ਅਤੇ ਉਸ ਨੂੰ 13 ਲੱਖ ਰੁਪਏ ਦੀ ਇਨਾਮੀ ਰਾਸ਼ੀ ਨਾਲ ਸਨਮਾਨਿਤ ਕੀਤਾ ਗਿਆ। ਹੀਰਾ ਕੁਮਾਰੀ ਨੇ ਸਾਫਟਬਾਲ ਟੀਮ ਈਵੈਂਟ 'ਚ ਸੋਨ ਤਮਗਾ ਜਿੱਤਿਆ ਅਤੇ ਉਨ੍ਹਾਂ ਨੂੰ 5 ਲੱਖ ਦੀ ਇਨਾਮੀ ਰਾਸ਼ੀ, ਗਨੀਮਤ ਸੇਖੋਂ ਨੇ ਸ਼ੂਟਿੰਗ 'ਚ ਸੋਨ ਤਮਗਾ ਜਿੱਤ ਕੇ 5 ਲੱਖ ਰੁਪਏ ਦੀ ਇਨਾਮੀ ਰਾਸ਼ੀ ਹਾਸਲ ਕੀਤੀ।


ਸ਼ੂਟਿੰਗ ਵਿੱਚ ਅਰਜੁਨ ਬਬੂਟਾ ਨੇ ਚਾਂਦੀ ਦਾ ਤਗਮਾ ਜਿੱਤ ਕੇ 3 ਲੱਖ ਰੁਪਏ ਦੀ ਇਨਾਮੀ ਰਾਸ਼ੀ ਹਾਸਲ ਕੀਤੀ। ਰੀਨਾ ਖੋਖਰ ਨੂੰ ਹਾਕੀ 'ਚ ਚਾਂਦੀ ਦਾ ਤਗਮਾ ਜਿੱਤਣ 'ਤੇ 3 ਲੱਖ ਰੁਪਏ ਅਤੇ ਸੰਦੀਪ ਕੌਰ ਨੂੰ ਨੈੱਟਬਾਲ 'ਚ ਚਾਂਦੀ ਦਾ ਤਗਮਾ ਜਿੱਤਣ 'ਤੇ ਵੀ 3 ਲੱਖ ਰੁਪਏ ਦਾ ਇਨਾਮ ਦਿੱਤਾ ਗਿਆ ਹੈ |


ਡਿਪਟੀ ਕਮਿਸ਼ਨਰ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਖਿਡਾਰੀਆਂ ਨੂੰ ਵੱਡੇ ਪੱਧਰ 'ਤੇ ਉਤਸ਼ਾਹਿਤ ਕੀਤਾ ਜਾਵੇਗਾ ਅਤੇ ਖਿਡਾਰੀਆਂ ਦੀਆਂ ਸਾਰੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾਵੇਗਾ | ਉਸ ਨੇ ਕਿਹਾ ਕਿ

ਖੇਡਾਂ ਨਾਲ ਜੁੜੇ ਵਿਅਕਤੀ ਵਿੱਚ ਹਰ ਖੇਤਰ ਵਿੱਚ ਦੂਜਿਆਂ ਨਾਲੋਂ ਬਿਹਤਰ ਪ੍ਰਦਰਸ਼ਨ ਕਰਨ ਦੀ ਸਮਰੱਥਾ ਹੁੰਦੀ ਹੈ। ਉਨ੍ਹਾਂ ਨੌਜਵਾਨਾਂ ਨੂੰ ਖੇਡਾਂ ਵਿੱਚ ਵੱਧ ਤੋਂ ਵੱਧ ਭਾਗ ਲੈਣ ਦੀ ਅਪੀਲ ਕੀਤੀ

No comments:

SBP GROUP

SBP GROUP

Search This Blog

Total Pageviews


Wikipedia

Search results

Powered By Blogger