Wednesday, May 24, 2023

ਵਿਧਾਇਕ ਕੁਲਵੰਤ ਸਿੰਘ ਨੇ 42 ਪਰਿਵਾਰਾਂ ਨੂੰ ਕਰੀਬ 63 ਲੱਖ ਦੀ ਗ੍ਰਾਂਟ ਦੇ ਮਨਜ਼ੂਰੀ ਪੱਤਰ ਵੰਡੇ

 ਐਸ.ਏ.ਐਸ ਨਗਰ, 24 ਮਈ : ਸੂਬਾ ਸਰਕਾਰ ਲੋਕਾਂ ਨਾਲ ਕੀਤੇ ਸਾਰੇ ਵਾਅਦੇ  ਲੜੀਵਾਰ ਪੂਰਾ ਕਰ ਰਹੀ ਹੈ । ਇਸੇ ਕੜੀ ਤਹਿਤ ਹਲਕਾ ਵਿਧਾਇਕ ਸ੍ਰੀ ਕੁਲਵੰਤ ਸਿੰਘ ਵੱਲੋਂ ਕੱਚੇ ਮਕਾਨਾਂ ਨੂੰ ਪੱਕੇ ਕਰਨ ਲਈ ਲੋੜਵੰਦ 42 ਪਰਿਵਾਰਾਂ ਨੂੰ ਕਰੀਬ 63 ਲੱਖ ਦੀ ਗ੍ਰਾਂਟ ਦੇ ਮਨਜ਼ੂਰੀ (ਸੈਂਕਸ਼ਨ) ਪੱਤਰ ਵੰਡੇ ਗਏ । ਇਸ ਦੌਰਾਨ ਉਨ੍ਹਾਂ ਕਿਹਾ ਕਿ ਭਵਿੱਖ ਦੌਰਾਨ ਜ਼ਿਲ੍ਹੇ ’ਚ 1500 ਦੇ ਕਰੀਬ ਹੋਰ ਕੱਚੇ ਘਰ ਪੱਕੇ ਕੀਤੇ ਜਾਣਗੇ ਅਤੇ ਲੋੜ ਅਨੁਸਾਰ ਮੁਰੰਮਤ ਵੀ ਕਰਵਾਈ ਜਾਵੇਗੀ ।


ਸ. ਕੁਲਵੰਤ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਜਦੋਂ ਤੋਂ ਸੱਤਾ ਵਿੱਚ ਆਈ ਹੈ,ਲਗਾਤਾਰ ਲੋਕਾਂ ਨਾਲ ਕੀਤੇ ਗਏ ਵਾਅਦਿਆਂ ਨੂੰ ਪੂਰਾ ਕਰਨ ਵਿੱਚ ਲੱਗੀ ਹੋਈ ਹੈ । ਉਨ੍ਹਾਂ ਕਿਹਾ ਕਿ ਅੱਜ ਲੋਕਾਂ ਨਾਲ ਕੀਤਾ ਹੋਇਆ ਇੱਕ ਹੋਰ ਵਾਅਦਾ ਪੂਰਾ ਕਰਦਿਆ ਉਨ੍ਹਾਂ ਵੱਲੋਂ ਲੋੜਵੰਦ ਪਰਿਵਾਰਾਂ ਨੂੰ ਘਰ ਬਣਾਉਣ ਵਾਸਤੇ ਗ੍ਰਾਂਟ ਦੇ ਮਨਜ਼ੂਰੀ (ਸੈਂਕਸ਼ਨ) ਪੱਤਰ ਵੰਡੇ ਗਏ ਹਨ ਅਤੇ ਸਰਕਾਰ ਵੱਲੋਂ ਇਨ੍ਹਾਂ ਪਰਿਵਾਰਾਂ ਦੇ ਘਰ ਉਸਾਰੇ ਜਾਣਗੇ । ਇਸ ਦੌਰਾਨ ਉਨ੍ਹਾਂ ਇਹ ਵੀ ਦੱਸਿਆ ਕਿ ਇਸ ਤੋਂ ਪਹਿਲਾ 30 ਦੇ ਕਰੀਬ ਕੱਚੇ ਘਰ ਉਨ੍ਹਾਂ ਵੱਲੋਂ ਨਿੱਜੀ ਤੌਰ 'ਤੇ ਪੱਕੇ ਕਰਵਾ ਦਿੱਤੇ ਗਏ ਹਨ । ਉਨ੍ਹਾਂ ਹਲਕੇ 'ਚ ਵਸਦੇ ਉਨ੍ਹਾਂ ਪਰਿਵਾਰਾਂ ਨੂੰ ਜਿਨ੍ਹਾਂ ਕੋਲ ਆਪਣੇ ਘਰ ਨਹੀਂ ਹਨ,ਨੂੰ  ਪੰਜ-ਪੰਜ ਮਰਲੇ ਦੇ ਪਲਾਟ ਦੇਣ ਦਾ ਵੀ ਭਰੋਸਾ ਦਿੱਤਾ।

ਸ੍ਰੀ ਕੁਲਵੰਤ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀ ਆਪਣੀ ਸਰਕਾਰ ਹੈ । ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪਾਰਟੀਬਾਜ਼ੀ ਤੋਂ ਉਪਰ ਉੱਠ ਕੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰ ਰਹੀ ਹੈ । ਇਸ ਦੌਰਾਨ ਉਨ੍ਹਾਂ ਇਹ ਵੀ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਵੱਡੀ ਈਵੀਐਸ ਘਰ ਬਣਾਏ ਜਾ ਰਹੇ ਹਨ । ਜਿਨ੍ਹਾਂ ਵਿੱਚੋ 5000 ਮਕਾਨ ਜ਼ਿਲ੍ਹਾ ਐਸ.ਏ.ਐਸ ਨਗਰ ਵਿੱਚ ਬਣਾਏ ਜਾਣਗੇ । ਉਨ੍ਹਾਂ ਇਹ ਵੀ ਦੱਸਿਆ ਕਿ 1000 ਘਰ ਲਗਭਗ ਤਿਆਰ ਹੋ ਚੁੱਕੇ ਹਨ।

ਇਸ ਦੌਰਾਨ ਐਸ.ਡੀ.ਐਮ ਮੋਹਾਲੀ ਸ੍ਰੀਮਤੀ ਸਰਬਜੀਤ ਕੌਰ ਤੋਂ ਇਲਾਵਾ ਹਲਕੇ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਪਲਾਭਪਾਤਰੀ ਹਾਜ਼ਰ ਸਨ ।

No comments:

SBP GROUP

SBP GROUP

Search This Blog

Total Pageviews


Wikipedia

Search results

Powered By Blogger