ਜਲੰਧਰ, 5 ਮਈ : ਜਲੰਧਰ ਜ਼ਿਮਨੀ ਚੋਣ ਨੂੰ ਲੈ ਕੇ ਆਮ ਆਦਮੀ ਪਾਰਟੀ ਨੂੰ ਅੱਜ ਉਸ ਵੇਲੇ ਹੋਰ ਬਲ ਮਿਲਿਆ ਜਦੋਂ ਕਾਂਗਰਸ ਪਾਰਟੀ ਦੇ ਕੱਟੜ ਸਮਰਥਕ ਰਹੇ ਪੰਜਾਹ ਪਰਿਵਾਰ ਕਾਂਗਰਸ ਪਾਰਟੀ ਨੂੰ ਝਟਕਾ ਦਿੰਦੇ ਹੋਏ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ‘ਆਪ’ ਵਿੱਚ ਸ਼ਾਮਲ ਹੋਏ ਪਰਿਵਾਰਾਂ ਨੇ ਦੱਸਿਆ ਕਿ ਉਹ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਭਗਵੰਤ ਮਾਨ ਸਰਕਾਰ ਦੀ ਕਾਰਜਪ੍ਰਣਾਲੀ ਤੋਂ ਪ੍ਰਭਾਵਿਤ ਹੋ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ। ਉਨ੍ਹਾਂ ਜਲੰਧਰ ਜ਼ਿਮਨੀ ਚੋਣ 'ਚ 'ਆਪ' ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਵੱਡੇ ਫ਼ਰਕ ਨਾਲ ਜਿਤਾਉਣ ਦਾ ਦਾਅਵਾ ਕੀਤਾ।
ਅੱਜ ਇਥੇ ਹਲਕਾ ਜਲੰਧਰ ਛਾਉਣੀ ਵਿੱਚ ਕੀਤੇ ਗਏ ਪ੍ਰੋਗਰਾਮ ਦੌਰਾਨ ਆਮ ਆਦਮੀ ਪਾਰਟੀ ਪੰਜਾਬ ਦੇ ਘੱਟ ਗਿਣਤੀ ਵਿੰਗ ਦੇ ਬਾਰੀ ਸਲਮਾਨੀ ਨੇ ਇਨ੍ਹਾਂ ਪਰਿਵਾਰਾਂ ਨੂੰ ‘ਆਪ’ ਵਿੱਚ ਸ਼ਾਮਲ ਕਰਵਾਇਆ ਅਤੇ ਉਨ੍ਹਾਂ ਦਾ ਸਵਾਗਤ ਕੀਤਾ। ਇਸ ਮੌਕੇ ਮੌਲਾਨਾ ਸਫੀਕ ਉਰ ਰਹਿਮਾਨ, ਜ਼ਹੂਰ ਠੇਕੇਦਾਰ ਅਤੇ ਮੁਹੰਮਦ ਆਰਿਫ ਦੇ ਯਤਨਾਂ ਨਾਲ 50 ਦੇ ਕਰੀਬ ਪਰਿਵਾਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ। ਇਹ ਲੋਕ ਪਿਛਲੇ ਕਈ ਸਾਲਾਂ ਤੋਂ ਕਾਂਗਰਸ ਪਾਰਟੀ ਦੇ ਕੱਟੜ ਸਮਰਥਕ ਸਨ। ਪਾਰਟੀ 'ਚ ਸ਼ਾਮਿਲ ਹੋਣ ਵਾਲਿਆਂ ਨੇ ਜਲੰਧਰ ਜ਼ਿਮਨੀ ਚੋਣ ਲਈ 'ਆਪ' ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਨੂੰ ਵੱਡੇ ਫ਼ਰਕ ਨਾਲ ਜੇਤੂ ਬਣਾ ਕੇ ਸੰਸਦ 'ਚ ਭੇਜਣ ਦਾ ਦਾਅਵਾ ਕੀਤਾ।
ਇਸ ਮੌਕੇ ਕਰਵਾਏ ਗਏ ਪ੍ਰੋਗਰਾਮ ਦੌਰਾਨ ਆਮ ਆਦਮੀ ਪਾਰਟੀ ਪੰਜਾਬ ਦੇ ਘੱਟ ਗਿਣਤੀ ਵਿੰਗ ਤੋਂ ਬਾਰੀ ਸਮਲਾਨੀ ਵਿਸ਼ੇਸ਼ ਤੌਰ 'ਤੇ ਪੁੱਜੇ ਅਤੇ ਉਨ੍ਹਾਂ ਆਮ ਆਦਮੀ ਪਾਰਟੀ 'ਚ ਸ਼ਾਮਿਲ ਹੋਣ 'ਤੇ ਸਮੂਹ ਪਰਿਵਾਰਾਂ ਦਾ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ‘ਆਪ’ ਪਾਰਟੀ ਵਿੱਚ ਹਰ ਵਰਗ ਦੇ ਲੋਕਾਂ ਨੂੰ ਬਰਾਬਰ ਦਾ ਸਤਿਕਾਰ ਦਿੱਤਾ ਜਾਂਦਾ ਹੈ ਅਤੇ ਉਨ੍ਹਾਂ ਨੂੰ ਵੀ ਪਾਰਟੀ ਵਿੱਚ ਪੂਰਾ ਮਾਣ-ਸਨਮਾਨ ਮਿਲੇਗਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਅਤੇ ਭਗਵੰਤ ਮਾਨ ਸਰਕਾਰ ਵੱਲੋਂ ਸੂਬੇ ਦੇ ਹਰ ਵਰਗ ਦੇ ਲੋਕਾਂ ਲਈ ਨਵੀਆਂ ਨਵੀਆਂ ਨੀਤੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਹਲਕੇ ਦੇ ਲੋਕਾਂ ਨੂੰ ਜਲੰਧਰ ਜ਼ਿਮਨੀ ਚੋਣ ਲਈ ‘ਆਪ’ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਨੂੰ ਵੱਡੇ ਫ਼ਰਕ ਨਾਲ ਜਿਤਾਉਣ ਦੀ ਅਪੀਲ ਕੀਤੀ।
No comments:
Post a Comment