ਖਰੜ 7 ਮਈ : ਰਿਆਤ ਬਾਹਰਾ ਯੂਨੀਵਰਸਿਟੀ ਦੇ ਸਾਲ 2023 ਬੈਚ ਦੇ ਪਾਸ ਹੋਏ 515 ਵਿਦਿਆਰਥੀਆਂ ਨੇ 174 ਕੰਪਨੀਆਂ ਵਿੱਚ ਪਲੇਸਮੈਂਟ ਹਾਸਲ ਕਰਕੇ ਯੂਨੀਵਰਸਿਟੀ ਦਾ ਮਾਣ ਵਧਾਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਿਆਤ ਬਾਹਰਾ ਯੂਨੀਵਰਸਿਟੀ ਦੇ ਚਾਂਸਲਰ ਗੁਰਵਿੰਦਰ ਸਿੰਘ ਬਾਹਰਾ ਨੇ ਦੱਸਿਆ ਕਿ ਇਸ ਪਲੇਸਮੈਂਟ ਦੌਰਾਨ ਸਭ ਤੋਂ ਵੱਧ 32.5 ਲੱਖ ਰੁਪਏ ਦਾ ਸਾਲਾਨਾ ਪੈਕੇਜ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਵਿਦਿਆਰਥੀਆਂ ਦੀ ਚੋਣ ਕਰਨ ਵਾਲੀਆਂ ਕੁਝ ਮਹੱਤਵਪੂਰਨ ਕੰਪਨੀਆਂ ਵਿੱਚ ਨਿਊਜ਼ੀਲੈਂਡ ਤੋਂ ਦ ਲੈਂਡਮਾਰਕ ਗਰੁੱਪ, ਜ਼ੈਡਸਕੇਲਰ, ਬੇਬੋ ਟੈਕਨਾਲੋਜੀ, ਹਿਤਾਚੀ, ਕੁਆਰਕ, ਕਲਾਊਡ ਥਿੰਗ, ਗਲੋਬਲ ਲਾਜਿਕ ਅਤੇ ਟੌਮੀ ਹਿਲਫਾਇਰ ਸ਼ਾਮਲ ਹਨ।
ਸ. ਬਾਹਰਾ ਨੇ ਦੱਸਿਆ ਕਿ ਬੀ.ਟੈਕ ਦੇ ਚਾਰ ਵਿਦਿਆਰਥੀਆਂ ਨੂੰ ਜ਼ੈਡਸਕੇਲਰ ਵੱਲੋਂ 17 ਲੱਖ ਰੁਪਏ ਦੇ ਪੈਕੇਜ ਦੀ ਪੇਸ਼ਕਸ਼ ਕੀਤੀ ਗਈ, ਜਦਕਿ ਬੇਬੋ ਟੈਕਨਾਲੋਜੀ ਵੱਲੋਂ 28 ਵਿਦਿਆਰਥੀਆਂ ਨੂੰ 5 ਲੱਖ ਰੁਪਏ ਦੇ ਪੈਕੇਜ ਦੀ ਪੇਸ਼ਕਸ਼ ਕੀਤੀ ਗਈ। ਇਸ ਸਾਲ ਪਾਸ ਆਊਟ ਹੋਏ ਹੋਰ 319 ਵਿਦਿਆਰਥੀਆਂ ਨੂੰ 101 ਕੰਪਨੀਆਂ ਨੇ 5 ਲੱਖ ਰੁਪਏ ਦੇ ਸਲਾਨਾ ਪੈਕੇਜ ਦੀ ਪੇਸ਼ਕਸ਼ ਕੀਤੀ ਗਈ।
ਉਨ੍ਹਾਂ ਕਿਹਾ ਕਿ ਰਿਆਤ ਬਾਹਰਾ ਯੂਨੀਵਰਸਿਟੀ ਉਦਯੋਗ ਨਾਲ ਸਬੰਧਿਤ ਹੁੰਨਰਾਂ ਨਾਲ ਲੈਸ ਹੋਣ ਕਰਕੇ ਪਲੇਸਮੈਂਟ ਵਿੱਚ ਵਾਧਾ ਹੋਇਆ ਹੈ ਅਤੇ ਵਿਦਿਆਰਥੀਆਂ ਨੂੰ ਬਹੁਤ ਹੀ ਆਕਰਸ਼ਕ ਤਨਖਾਹ ਪੈਕੇਜ ਦੀ ਪੇਸ਼ਕਸ਼ ਕੀਤੀ ਗਈ ਹੈ। ਉਨ੍ਹਾਂ ਇਹ ਵੀ ਕਿਹਾ ਕਿ ਆਰਬੀਯੂ ਨੇ ਵਿਦਿਆਰਥੀਆਂ ਦੀ ਰੁਜ਼ਗਾਰ ਸਮਰੱਥਾ ਨੂੰ ਵਧਾਉਣ ਲਈ ਚੋਟੀ ਦੀਆਂ ਬਹੁ-ਰਾਸ਼ਟਰੀ ਕੰਪਨੀਆਂ ਦੇ ਸਹਿਯੋਗ ਨਾਲ ਕਈ ਨਵੇਂ ਕੋਰਸ ਸ਼ੁਰੂ ਕੀਤੇ ਹਨ। ਯੂਨੀਵਰਸਿਟੀ ਦਾ ਸਭ ਤੋਂ ਵੱਧ ਪਲੇਸਮੈਂਟ ਰਿਕਾਰਡ ਹੈ ਅਤੇ ਇਸਦੇ ਵਿਦਿਆਰਥੀਆਂ ਲਈ ਅਤਿ-ਆਧੁਨਿਕ ਸਹੂਲਤਾਂ ਉਪਲਬਧ ਹਨ।
ਇਸ ਦੌਰਾਨ ਰਿਆਤ ਬਾਹਰਾ ਯੂਨੀਵਰਸਿਟੀ ਦੇ ਵਾਈਸ-ਚਾਂਸਲਰ ਡਾ. ਪਰਵਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਨੌਕਰੀ ਦੀਆਂ ਅਜਿਹੀਆਂ ਚੰਗੀਆਂ ਪੇਸ਼ਕਸ਼ਾਂ ਪ੍ਰਾਪਤ ਕਰਨ ਲਈ ਵਧਾਈ ਦਿੰਦੇ ਹੋਏ ਕਿਹਾ ਕਿ ਯੂਨੀਵਰਸਿਟੀ ਮਕੈਨੀਕਲਇੰਜਨੀਅਰਿੰਗ,ਆਟੋਮੋਬਾਈਲ ਇੰਜਨੀਅਰਿੰਗ, ਕੰਪਿਊਟਰ ਸਾਇੰਸ ਅਤੇ ਇੰਜਨੀਅਰਿੰਗ, ਸਿਵਲ ਇੰਜਨੀਅਰਿੰਗ, ਇਲੈਕਟ੍ਰੀਕਲ ਇੰਜਨੀਅਰਿੰਗ ਅਤੇ ਇਲੈਕਟ੍ਰੋਨਿਕਸ ਅਤੇ ਸੰਚਾਰ ਇੰਜਨੀਅਰਿੰਗ ਦੇ ਕੋਰਸਾਂ ਤੋਂ ਇਲਾਵਾ ਮੈਨੇਜਮੈਂਟ, ਕੰਪਿਊਟਰ, ਫਾਰਮੇਸੀ ਅਤੇ ਨਰਸਿੰਗ ਵਿੱਚ ਪੋਸਟ ਗ੍ਰੈਜੂਏਟ ਕੋਰਸਾਂ ਦੀ ਪੇਸ਼ਕਸ਼ ਕਰਦੀ ਹੈ। ਫੋਟੋ ਕੈਪਸ਼ਨ:ਪਲੇਸਮੈਂਟ ਡਰਾਈਵ ਦੌਰਾਨ ਵੱਖ ਵੱਖ ਕੰਪਨੀਆਂ ਵੱਲੋਂ ਚੁਣੇ ਗਏ ਯੂਨੀਵਰਸਿਟੀ ਦੇ ਵਿਦਿਆਰਥੀ।
No comments:
Post a Comment