SBP GROUP

SBP GROUP

Search This Blog

Total Pageviews

ਸਿਹਤ ਵਿਭਾਗ ਅਧੀਨ ਸਿਰਫ਼ ਦਫ਼ਤਰਾਂ ਦਾ ਸਮਾਂ 7:30 ਤੋਂ 2:00 ਵਜੇ ਤਕ ਕੀਤਾ: ਸਿਵਲ ਸਰਜਨ

ਐੱਸ ਏ ਐਸ ਨਗਰ, 1 ਮਈ : ਜ਼ਿਲ੍ਹਾ ਸਿਹਤ ਵਿਭਾਗ ਅਧੀਨ ਸਾਰੇ ਦਫ਼ਤਰ 2 ਮਈ ਤੋਂ ਸਵੇਰੇ 7.30 ਵਜੇ ਖੁਲ੍ਹਣਗੇ ਅਤੇ ਦੁਪਹਿਰ 2 ਵਜੇ ਬੰਦ ਹੋਣਗੇ। ਇਹ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਰੁਪਿੰਦਰ ਗਿੱਲ ਨੇ ਦਸਿਆ ਕਿ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਉਕਤ ਸਮਾਂ-ਸਾਰਣੀ ਸਿਰਫ਼ ਦਫ਼ਤਰਾਂ ’ਤੇ ਲਾਗੂ ਹੈ ਜਿਹੜੇ ਪਹਿਲਾਂ 9 ਤੋਂ 5 ਵਜੇ ਤਕ ਖੁਲ੍ਹੇ ਰਹਿੰਦੇ ਸਨ। ਉਨ੍ਹਾਂ ਸਪੱਸ਼ਟ ਕੀਤਾ ਕਿ ਜ਼ਿਲ੍ਹੇ ਦੇ ਸਾਰੇ ਸਰਕਾਰੀ ਹਸਪਤਾਲਾਂ ਦੇ ਸਮੇਂ ਵਿਚ ਕੋਈ ਤਬਦੀਲੀ ਨਹੀਂ ਕੀਤੀ ਗਈ ਹੈ ਤੇ ਸਰਕਾਰੀ ਹਸਪਤਾਲ ਪਹਿਲਾਂ ਵਾਂਗ ਹੀ ਸਵੇਰੇ 8 ਵਜੇ ਖੁਲ੍ਹਣਗੇ ਅਤੇ ਦੁਪਹਿਰ 2 ਵਜੇ ਬੰਦ ਹੋਣਗੇ।



ਇਨ੍ਹਾਂ ਹਸਪਤਾਲਾਂ ਵਿਚ ਜ਼ਿਲ੍ਹਾ ਹਸਪਤਾਲ ਮੋਹਾਲੀ, ਸਬ-ਡਵੀਜ਼ਨਲ ਹਸਪਤਾਲ ਖਰੜ ਅਤੇ ਡੇਰਾਬੱਸੀ ਅਤੇ ਜ਼ਿਲ੍ਹੇ ਦੇ ਸਾਰੇ ਪ੍ਰਾਇਮਰੀ ਹੈਲਥ ਸੈਂਟਰ, ਕਮਿਊਨਿਟੀ ਹੈਲਥ ਸੈਂਟਰ, ਸਬ-ਸੈਂਟਰ, ਆਮ ਆਦਮੀ ਕਲੀਨਿਕ, ਈ.ਐਸ.ਆਈ. ਹਸਪਤਾਲ ਆਦਿ ਸ਼ਾਮਲ ਹਨ , ਜਿਨ੍ਹਾਂ ਦਾ ਸਮਾਂ ਪਹਿਲਾਂ ਵਾਂਗ ਸਵੇਰੇ 8 ਤੋਂ 2 ਵਜੇ ਤਕ ਹੋਵੇਗਾ। ਜ਼ਿਲ੍ਹਾ ਸਿਹਤ ਵਿਭਾਗ ਦੇ ਮੁਖੀ ਡਾ. ਗਿੱਲ ਨੇ ਦਸਿਆ ਕਿ ਸਿਹਤ ਵਿਭਾਗ ਦੇ ਸਾਰੇ ਦਫ਼ਤਰ ਜਿਵੇਂ ਸਿਵਲ ਸਰਜਨ ਦਫ਼ਤਰ ਮੋਹਾਲੀ ਅਤੇ ਹਸਪਤਾਲਾਂ ਅੰਦਰਲੇ ਦਫ਼ਤਰ ਜਿਹੜੇ 9 ਤੋਂ 5 ਵਜੇ ਤਕ ਖੁਲ੍ਹਦੇ ਸਨ, ਹੁਣ ਸਵੇਰੇ 7-30 ਤੋਂ 2 ਵਜੇ ਤਕ ਖੁਲ੍ਹੇ ਰਹਿਣਗੇ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਹਸਪਤਾਲਾਂ ਵਿਚ ਐਮਰਜੈਂਸੀ ਸੇਵਾਵਾਂ ਪਹਿਲਾਂ ਵਾਂਗ 24 ਘੰਟੇ ਜਾਰੀ ਰਹਿਣਗੀਆਂ।

      

ਇਥੇ ਇਹ ਵੀ ਜ਼ਿਕਰਯੋਗ ਹੈ ਕਿ ਸਰਕਾਰੀ ਹਸਪਤਾਲਾਂ ਦਾ ਗਰਮੀਆਂ ਦਾ ਸਮਾਂ (15 ਅਪ੍ਰੈਲ ਤੋਂ 15 ਅਕਤੂਬਰ) ਸਵੇਰੇ 8 ਤੋਂ ਦੁਪਹਿਰ 2 ਵਜੇ ਹੁੰਦਾ ਹੈ ਜਦਕਿ ਸਰਦੀਆਂ ਦਾ ਸਮਾਂ (15 ਅਕਤੂਬਰ ਤੋਂ 15 ਅਪ੍ਰੈਲ) ਸਵੇਰੇ 9 ਵਜੇ ਤੋਂ ਦੁਪਹਿਰ 3 ਵਜੇ ਤਕ ਹੁੰਦਾ ਹੈ।

No comments:


Wikipedia

Search results

Powered By Blogger