ਖਰੜ ਮਈ 19 ਮਈ : ਰਿਆਤ ਬਾਹਰਾ ਯੂਨੀਵਰਸਿਟੀ ਸਕੂਲ ਆਫ਼ ਲਾਅ ਵੱਲੋਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮੁਹਾਲੀ ਦੇ ਸਹਿਯੋਗ ਨਾਲ ਪ੍ਰੀ ਇੰਸਟੀਚਿਊਸ਼ਨ ਮੀਡੀਏਸ਼ਨ ਸਬੰਧੀ ਜਾਗਰੂਕਤਾ ਫੈਲਾਉਣ ਲਈ ਨੇੜਲੇ ਪਿੰਡਾਂ ਸਹੌੜਾਂ ਅਤੇ ਰਡਿਆਲਾ ਵਿੱਚ ਇੱਕ ਜਾਗਰੂਕਤਾ ਮੁਹਿੰਮ ਦਾ ਆਯੋਜਨ ਕੀਤਾ ਗਿਆ।
ਇਸ ਦੌਰਾਨ ਯੂਨੀਵਰਸਿਟੀ ਸਕੂਲ ਆਫ਼ ਲਾਅ ਦੇ ਵਿਦਿਆਰਥੀਆਂ ਨੇ ਪਿੰਡ ਵਾਸੀਆਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਬਾਰੇ ਦੱਸਿਆ ਅਤੇ ਉਨ੍ਹਾਂ ਨੂੰ ਵਿਚੋਲਗੀ ਰਾਹੀਂ ਅਦਾਲਤ ਤੋਂ ਬਾਹਰ ਮਾਮਲਿਆਂ ਦੇ ਨਿਪਟਾਰੇ ਬਾਰੇ ਜਾਣੂ ਕਰਵਾਇਆ। ਯੂਨੀਵਰਸਿਟੀ ਸਕੂਲ ਆਫ਼ ਲਾਅ ਦੀ ਕੁਆਰਡੀਨੇਟਰ ਮੁਖੀ ਮੋਨਿਕਾ ਬੈਂਸ ਅਤੇ ਪਿ੍ਰਅੰਕਾ ਧੀਮਾਨ ਅਗਵਾਈ ਹੇਠ ਇਹ ਮੁਹਿੰਮ ਚਲਾਈ ਗਈ।
ਇਸ ਮੌਕੇ ਰਿਆਤ ਬਾਹਰਾ ਯੂਨੀਵਰਸਿਟੀ ਦੇ ਚਾਂਸਲਰ ਗਰਵਿੰਦਰ ਸਿੰਘ ਬਾਹਰਾ, ਵਾਈਸ-ਚਾਂਸਲਰ ਡਾ. ਪਰਵਿੰਦਰ ਸਿੰਘ ਨੇ ਵਿਦਿਆਰਥੀਆਂ ਵੱਲੋਂ ਸਮਾਜ ਭਲਾਈ ਲਈ ਵਿੱਢੀ ਇਸ ਮੁਹਿੰਮ ਦੀ ਸ਼ਲਾਘਾ ਕੀਤੀ।
No comments:
Post a Comment