Monday, May 1, 2023

ਨਿਯਮਾਂ ਦੀ ਇਨ ਬਿਨ ਪਾਲਣਾ ਨਾਲ ਸੜਕੀ ਹਾਦਸਿਆਂ ਨੂੰ ਘਟਾਇਆ ਜਾ ਸਕਦਾ ਹੈ

 ਲੇਬਰ ਚੌੰਕਾਂ 'ਤੇ ਮਜ਼ਦੂਰਾਂ ਤੇ ਆਮ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਸੰਬਧੀ ਕੀਤਾ ਜਾਗਰੂਕ 

ਐਸ. ਏ. ਐਸ ਨਗਰ, 01 ਮਈ : ਅੱਜ ਸੀਨੀਅਰ ਕਪਤਾਨ ਪੁਲਿਸ ਸੰਦੀਪ ਗਰਗ ਦੇ ਹੁਕਮਾਂ ਤਹਿਤ ਟ੍ਰੈਫਿਕ ਐਜੂਕੇਸ਼ਨ ਸੈੱਲ ਦੇ ਇੰਚਾਰਜ ਏ ਐਸ ਆਈ ਜਨਕ ਰਾਜ ਵੱਲੋਂ ਮਜ਼ਦੂਰ ਦਿਵਸ ਦੇ ਮੌਕੇ ਉੱਤੇ ਮੋਹਾਲੀ ਵਿਖੇ ਵੱਖ-ਵੱਖ ਲੇਬਰ ਚੌੰਕਾਂ ਵਿਖੇ ਮਜ਼ਦੂਰਾਂ ਅਤੇ ਆਮ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਸੰਬਧੀ ਜਾਗਰੂਕ ਕੀਤਾ ਗਿਆ I


ਜਾਣਕਾਰੀ ਦਿੰਦੇ ਹੋਏ ਸ੍ਰੀ ਜਨਕ ਰਾਜ ਨੇ ਦੱਸਿਆ ਕਿ ਇਸ ਦੌਰਾਨ ਟਰੈਫਿਕ ਨਿਯਮਾਂ ਬਾਰੇ, ਲੇਨ ਡਰਾਆਈਵਿੰਗ ਬਾਰੇ, ਵਾਹਨਾਂ ਦੇ ਕਾਗਜ਼ਾਤ ਪੂਰੇ ਰੱਖਣ ਬਾਰੇ, ਪ੍ਰੈਸ਼ਰ ਹਾਰਨ ਦੀ ਵਰਤੋਂ ਨਾ ਕਰਨ ਬਾਰੇ ਵਾਤਾਵਰਣ ਦੀ ਸੁਰੱਖਿਅਤ ਬਾਰੇ ਅਤੇ ਨਸ਼ਿਆ ਦੇ ਮਾੜੇ ਪ੍ਰਭਾਵ ਬਾਰੇ ਵਿਸਤਾਰਪੂਰਵਕ ਜਾਣਕਾਰੀ ਦਿੱਤੀ।  ਇਸ ਤੋਂ ਇਲਾਵਾ ਦੋ ਪਹੀਆ ਵਾਹਨ ਤੇ ਹੈਲਮਟ ਪਾਉਣ ਬਾਰੇ, ਵਾਹਨਾਂ ਨੂੰ ਸੜਕ 'ਤੇ ਖੜਾ ਕਰਨ ਦੀ ਬਜਾਏ ਸਹੀ ਪਾਰਕਿੰਗ ਕਰਨ ਬਾਰ, ਖੱਬੇ-ਸੱਜੇ ਮੁੜਨ ਵੇਲੇ ਇੰਡੀਕੇਟਰ ਦੀ ਵਰਤੋਂ ਬਾਰੇ, ਲਾਲ ਬੱਤੀ ਦੀ ਉਲੰਘਣਾ ਨਾ ਕਰਨ ਬਾਰੇ, ਕਿਸੇ ਵੀ ਤਰ੍ਹਾਂ ਦਾ ਨਸ਼ਾ ਕਰਕੇ ਕੋਈ ਵੀ ਵਾਹਨ ਨਾ ਚਲਾਉਣ ਬਾਰੇ,ਬੁਲਟ ਮੋਟਰਸਾਇਕਲ ਤੇ ਪਟਾਕੇ ਨਾ ਮਾਰਨ ਦੀ ਅਪੀਲ ਕੀਤੀ। 

ਉਨ੍ਹਾਂ ਕਿਹਾ ਕਿ ਸਾਰੇ ਟਰੈਫਿਕ ਨਿਯਮਾਂ ਦੀ ਇਨ ਬਿਨ ਪਾਲਣਾ ਕਰਨ ਤਾਂ ਜੋ ਸੜਕੀ ਹਾਦਸਿਆਂ ਨੂੰ ਘਟਾਇਆ ਜਾ ਸਕੇ। ਇਸ ਮੌਕੇ ਉਹਨਾਂ ਪੁਲਿਸ ਤੋਂ ਮਦਦ ਲੈਣ ਅਤੇ ਕਰਨ ਲਈ ਹੈਲਪਲਾਈਨ ਨੰਬਰ 112 ਅਤੇ 181 'ਤੇ ਕਾਲ ਕਰਨ ਬਾਰੇ, ਇਸ ਦੇ ਨਾਲ ਸਾਈਬਰ ਕ੍ਰਾਈਮ ਲਈ 1930 'ਤੇ ਕਾਲ ਕਰਨ ਬਾਰੇ ਜਾਣਕਾਰੀ ਦਿੱਤੀ।

No comments:

SBP GROUP

SBP GROUP

Search This Blog

Total Pageviews


Wikipedia

Search results

Powered By Blogger