ਐਸ.ਏ.ਐਸ ਨਗਰ, 05ਮਈ : ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀਮਤੀ ਅਮਨਿੰਦਰ ਕੌਰ ਬਰਾੜ ਨੇ ਦੱਸਿਆ ਕਿ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 8 (1) (ਜੀ) ਤਹਿਤ ਕੇ.ਵੀ. ਕੈਰੀਅਰ ਕੰਸਲਟੈਂਸੀ ਫਰਮ ਦਾ ਲਾਇਸੰਸ ਰੱਦ ਕਰ ਦਿੱਤਾ ਹੈ।
ਵਧੀਕ ਜਿਲ੍ਹਾ ਮੈਜਿਸਟ੍ਰੇਟ ਨੇ ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆ ਦੱਸਿਆ ਕਿ ਫਰਮ ਕੇ. ਵੀ ਕੈਰੀਅਰ ਕੰਸਲਟੈਂਟਸ ਪ੍ਰਾਈਵੇਟ ਲਿਮਿਟਿਡ ਐਸ.ਸੀ.ਓ ਨੰ: 03, ਟਿਊਲਿਪ ਪਲਾਜ਼ਾ, ਵੀ.ਆਈ.ਪੀ. ਰੋਡ, ਜ਼ੀਰਕਪੁਰ, ਤਹਿਸੀਲ ਡੇਰਾਬੱਸੀ, ਐਸ.ਏ.ਐਸ. ਨਗਰ ਨੂੰ ਕੰਸਲਟੈਂਸੀ ਦੇ ਕੰਮ ਲਈ ਲਾਇਸੰਸ ਜਾਰੀ ਕੀਤਾ ਗਿਆ ਸੀ। ਇਸ ਫਰਮ ਵੱਲੋਂ ਲਾਇਸੰਸ ਸਰੰਡਰ ਕਰਨ ਉਪਰੰਤ ਇਹ ਲਾਇਸੰਸ ਤੁਰੰਤ ਪ੍ਰਭਾਵ 'ਤੇ ਰੱਦ/ਕੈਂਸਲ ਕਰ ਦਿੱਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਫਰਮ ਕੇ. ਵੀ ਕੈਰੀਅਰ ਕੰਸਲਟੈਂਟਸ ਪ੍ਰਾਈਵੇਟ ਲਿਮਿਟਿਡ ਐਸ.ਸੀ.ਓ ਨੰ: 03, ਟਿਊਲਿਪ ਪਲਾਜ਼ਾ, ਵੀ.ਆਈ.ਪੀ. ਰੋਡ, ਜ਼ੀਰਕਪੁਰ, ਤਹਿਸੀਲ ਡੇਰਾਬੱਸੀ, ਦੇ ਮਾਲਕ ਮਦਨ ਲਾਲ ਅਨੰਦ ਅਮ ਤੇ ਸ੍ਰੀਮਤੀ ਸ਼ਸੀ ਅਨੰਦ ਵਾਸੀ ਮਕਾਨ ਨੰਬਰ 3449/1, ਸੈਕਟਰ-27 ਡੀ, ਚੰਡੀਗੜ੍ਹ, ਯੂ.ਟੀ. ਨੂੰ ਕੰਸਲਟੈਂਸੀ ਦੇ ਕੰਮ ਲਈ ਲਾਇਸੰਸ ਜਾਰੀ ਕੀਤਾ ਗਿਆ ਸੀ । ਇਸ ਫਰਮ ਵੱਲੋਂ ਇਹ ਲਾਇਸੰਸ ਸਰੰਡਰ ਕਰਨ ਉਪਰੰਤ ਇਸ ਫਰਮ ਦਾ ਲਾਇਸੰਸ ਤੁਰੰਤ ਪ੍ਰਭਾਵ ਤੋਂ ਰੱਦ ਕਰ ਦਿੱਤਾ ਗਿਆ ਹੈ।
ਸ੍ਰੀਮਤੀ ਬਰਾੜ ਨੇ ਕਿਹਾ ਕਿ ਐਕਟ ਮੁਤਾਬਕ ਕਿਸੇ ਦੀ ਕਿਸਮ ਦੀ ਸ਼ਿਕਾਇਤ ਆਦਿ ਦਾ ਉਕਤ ਲਾਇਸੰਸੀ ਫਰਮ ਦਾ ਮਾਲਕ ਹਰ ਪੱਖੋਂ ਜ਼ਿੰਮੇਵਾਰ ਹੋਵੇਗਾ ਅਤੇ ਇਸ ਦੀ ਭਰਪਾਈ ਕਰਨ ਦੀ ਵੀ ਜ਼ਿੰਮੇਵਾਰੀ ਹੋਵੇਗੀ ।
No comments:
Post a Comment