ਚੰਡੀਗੜ੍ਹ, 5 ਮਈ : ਭਾਜਪਾ ਦੇ ਸੂਬਾ ਮੀਤ ਪ੍ਰਧਾਨ ਅਤੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਜਲੰਧਰ ਉਪ ਚੋਣ ਤੋਂ ਠੀਕ ਪਹਿਲਾਂ ਝੂਠੇ ਵਾਅਦੇ ਕਰਨ ਲਈ ਆਮ ਆਦਮੀ ਪਾਰਟੀ ਦੀ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਵੋਟਰਾਂ ਨੂੰ ਅਜਿਹੇ ਵਾਅਦੇ ਕਰਕੇ ਲੁਭਾਉਣ ਵਿੱਚ ਮਾਹਰ ਹਨ, ਜੋ ਉਹ ਆਪਣੇ ਸੁਪਨਿਆਂ ਵਿੱਚ ਪੂਰੇ ਨਹੀਂ ਕਰ ਸਕਦੇ।
ਉਨ੍ਹਾਂ ਕਿਹਾ ਕਿ ਕੇਜਰੀਵਾਲ ਨੇ ਹਾਲ ਹੀ ਵਿੱਚ ਜਲੰਧਰ ਵਿੱਚ ਪੀਜੀਆਈ ਦਾ ਐਲਾਨ ਕਰਕੇ ਜੁਮਲੇਬਾਜ਼ੀ ਦੀ ਹੱਦ ਕਰ ਦਿਤੀ ਹੈ । ਸਿੱਧੂ ਨੇ ਕਿਹਾ ਕਿ ਇਹ ਡਰਾਮੇਬਾਜ਼ੀ ਭੋਲੇ-ਭਾਲੇ ਵੋਟਰਾਂ ਨਾਲ ਹੋ ਸਕਦੀ ਹੈ ਪਰ ਅਮਲੀ ਤੌਰ 'ਤੇ ਲੋਕ ਜਾਣਦੇ ਹਨ ਕਿ ਅਜਿਹੇ ਵਾਅਦੇ ਮੁਕੰਮਲ ਨਹੀਂ ਹੋ ਸਕਦੇ । ਪੀਜੀਆਈ ਦੇ ਵੱਡੇ ਦਾਅਵੇ ਕੇਜਰੀਵਾਲ ਦੇ ਅਧਿਕਾਰ ਖੇਤਰ ਵਿੱਚ ਨਹੀਂ ਆਉਂਦੇ, ਸਗੋਂ ਪੀਜੀਆਈ ਬਾਰੇ ਫੈਸਲੇ ਸਿਰਫ ਕੇਂਦਰ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ (MoHFW) ਦੁਆਰਾ ਲਏ ਜਾ ਸਕਦੇ ਹਨ। ਸਿੱਧੂ ਨੇ ਲੋਕਾਂ ਨੂੰ ਅਜਿਹੇ ਗੈਰ ਭਰੋਸੇਯੋਗ ਸਿਆਸਤਦਾਨਾਂ ਤੋਂ ਸੁਚੇਤ ਰਹਿਣ ਦੀ ਚੇਤਾਵਨੀ ਦਿੱਤੀ ਕਿਉਂਕਿ ਉਨ੍ਹਾਂ ਦੇ ਪਿਛਲੇ ਵਾਅਦਿਆਂ ਦੀ ਲੰਮੀ ਸੂਚੀ ਅਜੇ ਵੀ ਹਕੀਕਤ ਤੋਂ ਬਹੁਤ ਦੂਰ ਹੈ ।
ਸਿੱਧੂ ਨੇ ਕਿਹਾ 'ਆਪ' ਸਰਕਾਰ ਨੇ 2022 ਦੀਆਂ ਚੋਣਾਂ ਤੋਂ ਪਹਿਲਾਂ ਵੋਟਾਂ ਹਾਸਲ ਕਰਨ ਲਈ ਲੋਕਾਂ ਨਾਲ ਝੂਠ ਬੋਲਿਆ। 'ਆਪ' ਵੱਲੋਂ ਕੀਤੇ ਗਏ ਕਈ ਵਾਅਦੇ ਵਿਅਰਥ ਜਾਪਦੇ ਹਨ। ਸਿੱਧੂ ਨੇ ਕੇਜਰੀਵਾਲ ਨੂੰ ਜਲੰਧਰ ਵਿੱਚ ਸਪੋਰਟਸ ਯੂਨੀਵਰਸਿਟੀ ਸਥਾਪਤ ਕਰਨ ਦਾ ਵਾਅਦਾ ਯਾਦ ਕਰਵਾਇਆ। ਉਨ੍ਹਾਂ ਕਿਹਾ ਕਿ 14 ਮਹੀਨੇ ਬੀਤ ਜਾਣ ਤੋਂ ਬਾਅਦ ਵੀ ਯੂਨੀਵਰਸਿਟੀ ਦਾ ਕੋਈ ਜ਼ਿਕਰ ਵੀ ਨਹੀਂ ਕੀਤਾ ਗਿਆ।
18 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਨੂੰ 1000 ਪ੍ਰਤੀ ਮਹੀਨਾ, ਜੋ 'ਆਪ' ਦਾ ਪ੍ਰਮੁੱਖ ਪ੍ਰੋਗਰਾਮ ਸੀ, ਪਰਾਲੀ ਦੇ ਪ੍ਰਬੰਧਨ ਲਈ ਕਿਸਾਨਾਂ ਨੂੰ ਕੋਈ ਨਕਦ ਪ੍ਰੋਤਸਾਹਨ ਨਹੀਂ ਦਿੱਤਾ ਗਿਆ, ਰੇਤਾ ਅਜੇ ਵੀ ਆਮ ਲੋਕਾਂ ਦੀ ਪਹੁੰਚ ਤੋਂ ਬਾਹਰ ਹੈ, ਕਿਸਾਨਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਹੋਏ ਅਤੇ ਹਲੇ ਵੀ ਸਰਕਾਰ ਦਾਵੇ ਕਰਨ ਤੋਂ ਬਾਜ਼ ਨਹੀਂ ਆ ਰਹੀ।
ਸਿੱਧੂ ਮੂਸੇਵਾਲਾ ਦੇ ਮਾਪੇ ਇਨਸਾਫ਼ ਦੀ ਗੁਹਾਰ ਲਈ ਜਲੰਧਰ ਦੇ ਪਿੰਡ-ਪਿੰਡ ਜਾ ਰਹੇ ਹਨ। ਸਰਕਾਰੀ ਦਫ਼ਤਰਾਂ ਦੇ ਸਮੇਂ ਵਿੱਚ ਬਦਲਾਅ ਦੇ ਨਵੇਂ ਤਜਰਬੇ ਆਮ ਲੋਕਾਂ ਵਿੱਚ ਪਰੇਸ਼ਾਨੀ ਦਾ ਸਬਬ ਬਣੇ ਹੋਏ ਹਨ। ਸਿੱਧੂ ਨੇ ਭਵਿੱਖਬਾਣੀ ਕੀਤੀ ਕਿ ਸਰਕਾਰ ਜਲਦੀ ਹੀ ਆਪਣੀ ਹਾਰ ਮੰਨ ਲਵੇਗੀ ਕਿਉਂਕਿ ਉਹ ਜਨਤਾ ਦਾ ਵਿਸ਼ਵਾਸ ਗੁਆ ਚੁਕੀ ਹੈ ਅਤੇ ਜਲੰਧਰ ਜ਼ਿਮਨੀ ਚੋਣ ਇਹ ਸੱਚ ਜਾਗ ਜ਼ਾਹਿਰ ਕਰ ਦੇਗੀ।
No comments:
Post a Comment