Monday, May 29, 2023

ਬਾਗਬਾਨੀ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਡਾਇਰੈਕਟਰ ਬਾਗਬਾਨੀ ਦੇ ਮੁੱਖ ਦਫਤਰ ਵਿਖੇ ਚੈਕਿੰਗ

ਐੱਸ.ਏ.ਐੱਸ. ਨਗਰ, 29 ਮਈ :  ਚੇਤਨ ਸਿੰਘ ਜੌੜਾਮਾਜਰਾ, ਬਾਗਬਾਨੀ ਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ, ਪੰਜਾਬ ਵੱਲੋਂ ਡਾਇਰੈਕਟਰ ਬਾਗਬਾਨੀ, ਪੰਜਾਬ ਦੇ ਮੁੱਖ ਦਫਤਰ ਵਿਖੇ ਸਵੇਰੇ 7:30 ਵਜੇ ਅਚਨਚੇਤ ਚੈਕਿੰਗ ਕੀਤੀ ਗਈ।


 ਇਸ ਸਮੇਂ ਡਾਇਰੈਕਟਰ ਬਾਗਬਾਨੀ ਦਫਤਰ ਵਿਖੇ 06 ਅਧਿਕਾਰੀ/ਕਰਮਚਾਰੀ ਗੈਰਹਾਜ਼ਰ ਪਾਏ ਗਏ। ਕੈਬਨਿਟ ਮੰਤਰੀ ਵੱਲੋਂ ਅਧਿਕਾਰੀਆਂ/ ਕਰਮਚਾਰੀਆਂ ਨੂੰ ਦਫਤਰ ਵਿੱਚ ਸਮੇਂ ਦਾ ਪਾਬੰਦ ਰਹਿਣ ਲਈ ਕਿਹਾ ਗਿਆ। 

ਬਾਗਬਾਨੀ ਮੰਤਰੀ ਵੱਲੋਂ ਵਿਭਾਗ ਵਿੱਚ ਚੱਲ ਰਹੀਆਂ ਵੱਖ-ਵੱਖ ਸਕੀਮਾਂ ਸਬੰਧੀ ਜਾਇਜ਼ਾ ਵੀ ਲਿਆ ਗਿਆ। ਸ਼੍ਰੀ ਜੌੜਾਮਾਜਰਾ ਵਲੋਂ ਡਾਇਰੈਕਟਰ ਬਾਗਬਾਨੀ ਨੂੰ ਆਦੇਸ਼ ਦਿੱਤੇ ਗਏ ਕਿ ਵਿਭਾਗੀ ਸਕੀਮਾਂ ਦਾ ਕਿਸਾਨਾਂ ਵਿੱਚ ਵੱਧ ਤੋਂ ਵੱਧ ਪ੍ਰਚਾਰ ਅਤੇ ਪਸਾਰ ਕੀਤਾ ਜਾਵੇ ਤਾਂ ਜੋ ਕਿਸਾਨ ਵਿਭਾਗੀ ਸਕੀਮਾਂ ਦਾ ਲਾਭ ਲੈ ਸਕਣ।

No comments:

SBP GROUP

SBP GROUP

Search This Blog

Total Pageviews


Wikipedia

Search results

Powered By Blogger