SBP GROUP

SBP GROUP

Search This Blog

Total Pageviews

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਓਰੋ ਅਤੇ ਮਾਡਲ ਕੈਰੀਅਰ ਸੈਂਟਰ ਵਲੋਂ ਕੀਤਾ ਜਾ ਰਿਹਾ ਹੈ ਪਲੇਸਮੈਂਟ ਕੈਂਪ ਦਾ ਆਯੋਜਨ

 ਐਸ.ਏ.ਐਸ.ਨਗਰ, 03 ਮਈ :ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਓਰੋ ਅਤੇ ਮਾਡਲ ਕੈਰੀਅਰ ਸੈਂਟਰ, ਵਲੋਂ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ,ਡੀ.ਬੀ.ਈ.ਈ. ਦੇ ਹੁਕਮਾਂ ਤਹਿਤ ਜ਼ਿਲ੍ਹੇ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਅਵਸਰ ਮੁਹੱਈਆ ਕਰਵਾਉਣ ਲਈ ਮਿਤੀ 16 ਫਰਵਰੀ 2023 ਤੋਂ  ਹਰ ਵੀਰਵਾਰ (ਸਰਕਾਰੀ ਛੁੱਟੀ ਦੀ ਸੂਰਤ ਵਿੱਚ ਇਕ ਦਿਨ ਪਹਿਲਾਂ/ਬਾਅਦ)  ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਕਮਰਾ ਨੰ. 461 ਤੀਜੀ ਮੰਜਿਲ, ਡੀ.ਸੀ.ਕੰਪਲੈਕਸ ਸੈਕਟਰ-76 ਐਸ.ਏ.ਐਸ ਨਗਰ ਵਿਖੇ ਪਲੇਸਮੈਂਟ ਕੈਂਪ ਲਗਾਉਣੇ ਸ਼ੁਰੂ ਕੀਤੇ ਗਏ ਹਨ।


 ਇਸੇ ਲੜੀ ਤਹਿਤ ਮਿਤੀ 04-ਮਈ 2023 ਦਿਨ ਵੀਰਵਾਰ ਨੂੰ ਸਵੇਰੇ 9:00 ਵਜੇ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ।  ਜਿਸ ਵਿੱਚ ਡੀ.ਬੀ.ਈ.ਈ./ਐਮ.ਸੀ.ਸੀ. ਵਲੋਂ ਵੱਖ-ਵੱਖ ਨਾਮੀ ਕੰਪਨੀਆਂ ਦੇ ਨਿਯੋਜਕਾਂ ਜਿਵੇਂ ਕਿ ਸ਼ੋਪ ਐਂਡ ਸਰਵਿਸਿਜ਼, ਰਿਲਾਇੰਸ ਨਿਪੋਨ ਲਾਈਫ ਇੰਸੋਰੈਂਸ , ਐਸ.ਬੀ.ਆਈ., ਏਰੀਅਲ ਟੈਲੀਕਾਮ ਸਲਿਊਸਨਜ਼ ਆਦਿ ਵਲੋਂ ਭਾਗ ਲਿਆ ਜਾਵੇਗਾ। ਜਿਸ ਵਿੱਚ ਪ੍ਰਾਰਥੀਆਂ ਲਈ  ਜੂਨੀਅਰ ਅਫਸਰ, ਕਸਟਮਰ ਡੀਲਿੰਗ ਐਂਡ ਕੰਪਿਊਟਰ ਓਪਰੇਟਰ ਸੇਲਜ਼ ਕਰੈਡਿਟ ਕਾਰਡ, ਬ੍ਰਾਂਚ ਰਿਲੇਸ਼ਨਸ਼ਿਪ ਐਗਜੀਕਿਊਟਿਵ, ਡਾਟਾ ਐਂਟਰੀ, ਕਸਟਮਰ ਸੁਪਰੋਟ ਐਂਡ ਸੇਲਜ਼ ਪ੍ਰੋਫਾਈਲ (ਫੀਮੇਲ) ਆਦਿ ਸੈਕਟਰਾਂ ਵਿੱਚ ਆਸਾਮੀਆਂ ਉਪਲੱਬਧ ਹੋਣਗੀਆਂ। ਜਿਸ ਵਿੱਚ ਮੈਟ੍ਰਿਕ, ਬਾਰਵੀਂ, ਗ੍ਰੈਜੂਏਟ, ਪਾਸ ਪ੍ਰਾਰਥੀ ਭਾਗ ਲੈ ਸਕਦੇ ਹਨ। 


ਵਧੇਰੇ ਜਾਣਕਾਰੀ ਦਿੰਦਿਆਂ ਮੀਨਾਕਸ਼ੀ ਗੋਇਲ, ਡਿਪਟੀ ਡਾਇਰੈਕਟਰ ਡੀ.ਬੀ.ਈ.ਈ. ਨੇ ਦੱਸਿਆ ਕਿ  ਡੀ.ਬੀ.ਈ.ਈ./ਐਮ.ਸੀ.ਸੀ. ਵਲੋਂ ਬੇਰੁਜ਼ਗਾਰ ਪ੍ਰਾਰਥੀਆਂ ਲਈ ਪਲੇਸਮੈਂਟ ਕੈਂਪ ਆਯੋਜਿਤ ਕੀਤਾ ਜਾ ਰਿਹਾ ਹੈ ਅਤੇ ਅੱਗੇ ਵੀ ਆਉਂਦੇ ਹਰ ਵੀਰਵਾਰ (ਸਰਕਾਰੀ ਛੁੱਟੀ ਦੀ ਸੂਰਤ ਵਿੱਚ ਇਕ ਦਿਨ ਪਹਿਲਾਂ/ਬਾਅਦ) ਨੂੰ ਵੱਧ ਤੋਂ ਵੱਧ ਨਿਯੋਜਕਾਂ ਦੀ ਸਮੂਲੀਅਤ ਕਰਵਾਉਂਦੇ ਹੋਏ ਪਲੇਸਮੈਂਟ ਕੈਂਪਾਂ ਦਾ ਆਯੋਜਨ ਕੀਤਾ ਜਾਵੇਗਾ ਅਤੇ ਬੇਰੁਜ਼ਗਾਰ ਪ੍ਰਾਰਥੀਆਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਮੁਹੱਈਆ ਕਰਵਾਉਣ ਦੇ ਪੁਰਜ਼ੋਰ ਯਤਨ ਜਾਰੀ ਰਹਿਣਗੇ। ਉਨ੍ਹਾਂ ਜਿਲ੍ਹੇ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਪੜ੍ਹੇ ਲਿਖੇ ਨੌਜਵਾਨ ਆਪਣੇ ਰਿਜਿਊਮ ਦੀਆਂ 5-6 ਕਾਪੀਆਂ ਲੈ ਕੇ ਉਕਤ ਪਲੇਸਮੈਂਟ ਕੈਂਪ ਵਿੱਚ ਸਮੇਂ ਸਿਰ ਪਹੁੰਚਣ ਅਤੇ ਵੱਧ ਤੋਂ ਵੱਧ ਲਾਹਾ ਲੈਣ।

No comments:


Wikipedia

Search results

Powered By Blogger