ਐਸ.ਏ.ਐਸ.ਨਗਰ 17 ਮਈ : ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਓਰੋ -ਕਮ-ਮਾਡਲ ਕੈਰੀਅਰ ਸੈਂਟਰ, ਵਲੋਂ ਮਾਨਯੋਗ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ,ਡੀ.ਬੀ.ਈ.ਈ. ਐਸ.ਏ.ਐਸ.ਨਗਰ ਦੇ ਹੁਕਮਾਂ ਤਹਿਤ ਜ਼ਿਲ੍ਹੇ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਅਵਸਰ ਮੁੱਹਈਆ ਕਰਵਾਉਣ ਲਈ ਮਿਤੀ 16 ਫਰਵਰੀ 2023 ਤੋਂ ਹਰ ਵੀਰਵਾਰ (ਸਰਕਾਰੀ ਛੁੱਟੀ ਦੀ ਸੂਰਤ ਵਿੱਚ ਇਕ ਦਿਨ ਪਹਿਲਾਂ/ਬਾਅਦ) ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਕਮਰਾ ਨੰ. 461 ਤੀਜੀ ਮੰਜਿਲ, ਡੀ.ਸੀ.ਕੰਪਲੈਕਸ ਸੈਕਟਰ-76 ਐਸ.ਏ.ਐਸ ਨਗਰ ਵਿਖੇ ਪਲੇਸਮੈਂਟ ਕੈਂਪ ਲਗਾਉਣੇ ਸ਼ੁਰੂ ਕੀਤੇ ਗਏ ਹਨ।
ਇਸੇ ਲੜੀ ਤਹਿਤ ਮਿਤੀ 18 ਮਈ ਦਿਨ ਵੀਰਵਾਰ ਨੂੰ ਸਵੇਰੇ 9:00 ਵਜੇ ਤੋਂ ਦੁਪਹਿਰ 1:00 ਵਜੇ ਤੱਕ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ ਜਿਸ ਵਿੱਚ ਡੀ.ਬੀ.ਈ.ਈ./ਐਮ.ਸੀ.ਸੀ. ਵਲੋਂ ਵੱਖ-ਵੱਖ ਨਾਮੀ ਕੰਪਨੀਆਂ ਦੇ ਨਿਯੋਜਕਾਂ ਜਿਵੇਂ ਕਿ ਕੈਸਪਰੋ ਸਲਿਊਸ਼ਨਜ ਪ੍ਰਾ:ਲਿਮ:, ਰਿਲਾਇੰਸ ਨਿਪੋਨ ਲਾਈਫ ਇੰਸੋਰੈਂਸ, ਏਅਰਟੈਲ, ਭਾਰਤ ਪੇਅ ਆਦਿ ਵਲੋਂ ਭਾਗ ਲਿਆ ਜਾਵੇਗਾ ਜਿਸ ਵਿੱਚ ਪ੍ਰਾਰਥੀਆਂ ਲਈ ਬਿਜਨਸ ਡਿਵੈਲਪਮੈਂਟ ਬੀਡਰ, ਕਸਟਮਰ ਸੁਪੋਰਟ ਐਂਡ ਸੇਲਜ਼ ਪ੍ਰੋਫਾਈਲ (ਫੀਮੇਲ), ਕਸਟਮਰ ਰਿਲੇਸ਼ਨਸ਼ਿਪ ਅਫਸਰ, ਟੈਰੀਟਰੀ ਮੈਨੇਜਰ, ਫੀਲਡ ਸਰਵਿਸ ਐਗਜੀਕਿਊਟਿਵ ਆਦਿ ਸੈਕਟਰਾਂ ਵਿੱਚ ਆਸਾਮੀਆਂ ਉਪਲੱਬਧ ਹੋਣਗੀਆਂ। ਜਿਸ ਵਿੱਚ ਬਾਰਵੀਂ, ਗ੍ਰੈਜੂਏਟ ਪਾਸ ਪ੍ਰਾਰਥੀ ਭਾਗ ਲੈ ਸਕਦੇ ਹਨ। ਵਧੇਰੇ ਜਾਣਕਾਰੀ ਦਿੰਦਿਆਂ ਮੀਨਾਕਸ਼ੀ ਗੋਇਲ, ਡਿਪਟੀ ਡਾਇਰੈਕਟਰ ਡੀ.ਬੀ.ਈ.ਈ. ਨੇ ਦੱਸਿਆ ਕਿ ਡੀ.ਬੀ.ਈ.ਈ./ਐਮ.ਸੀ.ਸੀ.ਵਲੋਂ ਬੇਰੁਜ਼ਗਾਰ ਪ੍ਰਾਰਥੀਆਂ ਲਈ ਪਲੇਸਮੈਂਟ ਕੈਂਪ ਆਯੋਜਿਤ ਕੀਤਾ ਜਾ ਰਿਹਾ ਹੈ ਅਤੇ ਅੱਗੇ ਵੀ ਆਉਂਦੇ ਹਰ ਵੀਰਵਾਰ (ਸਰਕਾਰੀ ਛੁੱਟੀ ਦੀ ਸੂਰਤ ਵਿੱਚ ਇਕ ਦਿਨ ਪਹਿਲਾਂ/ਬਾਅਦ) ਨੂੰ ਵੱਧ ਤੋਂ ਵੱਧ ਨਿਯੋਜਕਾਂ ਦੀ ਸ਼ਮੂਲੀਅਤ ਕਰਵਾਉਂਦੇ ਹੋਏ ਪਲੇਸਮੈਂਟ ਕੈਂਪਾਂ ਦਾ ਆਯੋਜਨ ਕੀਤਾ ਜਾਵੇਗਾ ਅਤੇ ਬੇਰੁਜ਼ਗਾਰ ਪ੍ਰਾਰਥੀਆਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਮੁਹੱਈਆ ਕਰਵਾਉਣ ਦੇ ਪੁਰਜ਼ੋਰ ਯਤਨ ਜਾਰੀ ਰਹਿਣਗੇ। ਉਨ੍ਹਾਂ ਜ਼ਿਲ੍ਹੇ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਪੜ੍ਹੇ ਲਿਖੇ ਨੌਜਵਾਨ ਆਪਣੇ ਰਿਜ਼ਿਊਮ ਦੀਆਂ 5-6 ਕਾਪੀਆਂ ਲੈ ਕੇ ਉਕਤ ਪਲੇਸਮੈਂਟ ਕੈਂਪ ਵਿੱਚ ਸਮੇਂ ਸਿਰ ਪਹੁੰਚਣ ਅਤੇ ਵੱਧ ਤੋਂ ਵੱਧ ਲਾਹਾ ਲੈਣ।
No comments:
Post a Comment