Monday, May 22, 2023

ਕਿਸਾਨਾਂ ਬੀਜ ਦੀ ਖ਼ਰੀਦ ਦਾ ਬਿੱਲ ਜ਼ਰੂਰ ਦਿੱਤਾ ਜਾਵੇ: ਮੁੱਖ ਖੇਤੀਬਾੜੀ ਅਫ਼ਸਰ

 ਖਰੜ, 22 ਮਈ : ਸਾਉਣੀ ਦੇ ਸ਼ੀਜਨ ਨੂੰ ਮੁੱਖ ਰੱਖਦੇ ਹੋਏ ਕਿਸਾਨਾਂ ਨੂੰ ਉੱਚ ਮਿਆਰੀ ਖਾਦ,ਬੀਜ ਅਤੇ ਕੀਟਨਾਸ਼ਕ /ਨਦੀਨਨਾਸ਼ਕ ਦਵਾਈਆਂ ਉਪਲਬੱਧ ਕਰਵਾਉਣ ਲਈ  ਸ੍ਰੀ ਕੁਲਦੀਪ ਸਿੰਘ ਧਾਲੀਵਾਲ, ਖੇਤੀਬਾੜੀ ਮੰਤਰੀ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਡਾ ਗੁਰਬਚਨ ਸਿੰਘ, ਮੁੱਖ ਖੇਤੀਬਾੜੀ ਅਫਸਰ ਐਸ.ਏ.ਐਸ ਨਗਰ ਦੀ ਅਗਵਾਈ ਹੇਠ ਟੀਮ ਵੱਲੋ ਬਲਾਕ ਖਰੜ ਦੇ ਖਾਦ,ਬੀਜ ਅਤੇ ਕੀਟਨਾਸ਼ਕ ਦਵਾਈਆਂ ਦੇ ਡੀਲਰਾਂ ਦੀ ਚੈੱਕਿਗ ਕੀਤੀ। ਚੈਕਿੰਗ ਦੌਰਾਨ ਡਾ. ਗੁਰਬਚਨ ਸਿੰਘ ਨੇ ਡੀਲਰਾਂ ਨੂੰ ਸਖਤ ਹਦਾਇਤ ਕੀਤੀ ਕਿ ਕੋਈ ਵੀ ਡੀਲਰ ਬਿਨਾਂ ਲਾਇਸੈਂਸ/ ਅਡੀਸ਼ਨ ਤੋਂ ਖੇਤੀ ਸਮੱਗਰੀ ਆਪਣੀ ਦੁਕਾਨ ਤੇ ਰੱਖਕੇ ਨਹੀ ਵੇਚੇਗਾ।ਇਸ ਲਈ ਸਾਰੇ ਦਸਤਾਵੇਜ਼ ਮੁਕੰਮਲ ਰੱਖੇ ਜਾਣ ਅਤੇ ਹਰ ਕਿਸਾਨ ਨੂੰ ਖਰੀਦੇ ਸਮਾਨ ਦਾ ਬਿੱਲ ਜਰੂਰ ਦਿੱਤਾ ਜਾਵੇ।


ਇਸ ਮੌਕੇ ਉਨ੍ਹਾਂ ਡੀਲਰਾਂ ਨੂੰ ਇਹ ਵੀ ਹਦਾਇਤ ਕੀਤੀ ਕਿ ਪੀ.ਏ.ਯੂ ਲੁਧਿਆਣਾ ਵੱਲੋਂ ਸਿਫਾਰਿਸ਼ ਕੀਤੀਆਂ ਝੋਨੇ ਦੀਆਂ ਘੱਟ ਸਮਾਂ ਲੈਣ ਵਾਲੀਆਂ ਕਿਸਮਾਂ ਨੂੰ ਤਰਜੀਹ ਦਿੱਤੀ ਜਾਵੇ । ਇਸ ਮੌਕੇ ਡਾ. ਚਰਨਜੀਤ ਸਿੰਘ ਏ.ਡੀ.ੳ ਨੇ ਕਿਹਾ ਕਿ ਸਾਰੇ ਦੁਕਾਨਦਾਰ ਆਪਣੀ-ਆਪਣੀ ਦੁਕਾਨ ਤੇ ਖਾਦ, ਬੀਜ ਦੇ ਸਟਾਕ ਅਤੇ ਰੇਟ ਲਿਸਟ ਡਿਸਪਲੇਅ ਕਰਨ ਤਾਂ ਜੋ ਕਿਸਾਨਾਂ ਨੂੰ ਬੀਜਾਂ ਦੇ ਸਹੀ ਰੇਟ ਬਾਰੇ ਜਾਣਕਾਰੀ ਹੋ ਸਕੇ।

ਇਸ ਮੌਕੇ ਡਾ. ਗੁਰਪ੍ਰੀਤ ਸਿੰਘ ਏ.ਡੀ.ੳ ਨੇ ਡੀਲਰਾਂ ਨੂੰ ਕਿਹਾ ਕਿ ਚੈਕਿੰਗ/ਸੈਂਪਲਿੰਗ ਦੌਰਾਨ ਅਗਰ ਕਿਸੇ ਵੀ ਕਿਸਮ ਦੀ ਕੋਈ ਉਣਤਾਈ ਫੜੀ ਗਈ ਤਾਂ ਕਾਨੂੰਨ ਅਨੁਸਾਰ ਸਖਤ ਕਾਰਵਾਈ ਕੀਤੀ ਜਾਵੇਗੀ।ਇਸ ਮੌਕੇ ਉਨ੍ਹਾਂ  ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਖਰੀਦੇ ਬੀਜ ਦਾ ਬਿੱਲ ਲਿਆ ਜਾਵੇ,ਅਗਰ ਕੋਈ ਦੁਕਾਨਦਾਰ ਬਿੱਲ ਨਹੀ ਦਿੰਦਾ ਤਾਂ ਖੇਤੀਬਾੜੀ ਵਿਭਾਗ ਦੇ ਦਫਤਰ ਵਿੱਚ ਸੰਪਰਕ ਕੀਤਾ ਜਾਵੇ।

No comments:

SBP GROUP

SBP GROUP

Search This Blog

Total Pageviews


Wikipedia

Search results

Powered By Blogger