ਲੋਕਾਂ ਦੇ ਕੰਮ ਬਿਨਾਂ ਕਿਸੇ ਦੇਰੀ ਤੋਂ ਕੀਤੇ ਜਾਣ : ਅਮਨਿੰਦਰ ਕੌਰ ਬਰਾੜ
ਐਸ.ਏ.ਐਸ ਨਗਰ 11 ਮਈ : ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀਮਤੀ ਅਮਨਿੰਦਰ ਕੌਰ ਬਰਾੜ ਵੱਲੋਂ ਅੱਜ ਬਨੂੰੜ ਤਹਿਸੀਲ ਦਫਤਰ ਦੀ ਅਚਨਚੇਤ ਚੈਕਿੰਗ ਕੀਤੀ ਅਤੇ ਉਨ੍ਹਾਂ ਨੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਲੋਕਾਂ ਦੇ ਕੰਮ ਬਿਨਾਂ ਕਿਸੇ ਦੇਰੀ ਤੋਂ ਕਰਨ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਉਨ੍ਹਾਂ ਤਹਿਸੀਲ ਵਿਖੇ ਦਫਤਰ ਦੇ ਰਿਕਾਰਡ ਨੂੰ ਵੀ ਘੋਖਿਆ।
ਵਧੀਕ ਡਿਪਟੀ ਕਮਿਸ਼ਨਰ ਨੇਂ ਦੱਸਿਆ ਪੰਜਾਬ ਸਰਕਾਰ ਲੋਕਾਂ ਨੂੰ ਸਮੇਂ ਸਿਰ ਸੇਵਾਵਾਂ ਮੁਹੱਈਆ ਕਰਵਾਉਣ ਲਈ ਪੂਰਤੀ ਤਰ੍ਹਾਂ ਦ੍ਰਿੜ ਹੈ ਅਤੇ ਉਨ੍ਹਾਂ ਨੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਦੇ ਨਿਰਦੇਸ਼ਾਂ ਤਹਿਤ ਬਨੂੜ ਤਹਿਸੀਲ ਦਫਤਰ ਦੀ ਅਚਨਚੇਤ ਚੈਕਿੰਗ ਕੀਤੀ ਹੈ ਤਾਂ ਜੋ ਦਫ਼ਤਰ ਦੇ ਕੰਮਕਾਰ ਨੂੰ ਹੋਰ ਚੁਸਤ-ਦਰੁਸਤ ਕੀਤਾ ਜਾ ਸਕੇ।
ਇਸ ਦੌਰਾਨ ਉਨ੍ਹਾਂ ਨੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸਮੇਂ ਸਿਰ ਦਫ਼ਤਰ ਪਹੁੰਚਣ ਅਤੇ ਆਪਣਾ ਕੰਮ ਪੂਰੀ ਤਨਦੇਹੀ ਨਾਲ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਲੋਕਾਂ ਨੂੰ ਸਰਕਾਰ ਦੁਆਰਾ ਦਿੱਤੀਆਂ ਜਾ ਰਹੀਆਂ ਸਹੂਲਤਾਂ ਸਮੇਂ ਸਿਰ ਦੇਣ ਲਈ ਵਚਨਵੱਧ ਹੈ। ਇਸ ਤੋਂ ਇਲਾਵਾ ਉਨ੍ਹਾਂ ਅਧਿਕਾਰੀਆਂ ਨੂੰ ਲੋਕਾਂ ਦੇ ਕੰਮ ਪਹਿਲ ਦੇ ਅਧਾਰ ਤੇ ਹੱਲ ਕਰਨ ਲਈ ਕਿਹਾ।
ਇਸ ਮੌਕੇ ਦਫਤਰ ਦੇ ਅਧਿਕਾਰੀ ਮੌਜੂਦ ਸਨ।
No comments:
Post a Comment