Wednesday, May 3, 2023

ਖਾਦ, ਬੀਜ ਤੇ ਕੀਟਨਾਸ਼ਕ ਦਵਾਈਆਂ ਦੀਆਂ ਦੁਕਾਨਾਂ ਦੀ ਚੈਕਿੰਗ

 ਝੋਨੇ ਦੀਆਂ ਘੱਟ ਸਮਾਂ ਲੈਣ ਵਾਲੀਆਂ ਕਿਸਮਾਂ ਨੂੰ ਤਰਜੀਹ ਦਿੱਤੀ ਜਾਵੇ

ਐੱਸ ਏ ਐੱਸ ਨਗਰ, 03 ਮਈ : ਸਾਉਣੀ ਦੇ ਸ਼ੀਜਨ ਨੂੰ ਮੁੱਖ ਰੱਖਦੇ ਹੋਏ ਕਿਸਾਨਾਂ ਨੂੰ ਉੱਚ ਮਿਆਰ ਦੇ ਵਧੀਆ ਬੀਜ,ਖਾਦ ਅਤੇ ਕੀਟਨਾਸ਼ਕ /ਨਦੀਨਨਾਸ਼ਕ ਦਵਾਈਆਂ ਉਪਲਬੱਧ ਕਰਵਾਉਣ ਲਈ  ਸ੍ਰੀ ਕੁਲਦੀਪ ਸਿੰਘ ਧਾਲੀਵਾਲ, ਖੇਤੀਬਾੜੀ ਮੰਤਰੀ, ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਡਾ. ਗੁਰਬਚਨ ਸਿੰਘ, ਮੁੱਖ ਖੇਤੀਬਾੜੀ ਅਫਸਰ, ਐਸ.ਏ.ਐਸ ਨਗਰ ਦੀ ਅਗਵਾਈ ਹੇਠ ਟੀਮ ਵੱਲੋ ਬਲਾਕ ਖਰੜ ਅਤੇ ਡੇਰਾਬੱਸੀ ਦੇ ਖਾਦ,ਬੀਜ ਅਤੇ ਕੀਟਨਾਸ਼ਕ ਦਵਾਈਆਂ ਦੀ ਦੁਕਾਨਾਂ ਦੀ ਚੈਕਿੰਗ ਕੀਤੀ ਗਈ। 


ਕਿਸਾਨ ਸੀਡ ਸਟੋਰ ਪਿੰਡ ਛੱਤ ਵਿਖੇ ਚੈਕਿੰਗ ਦੌਰਾਨ ਡਾ ਗੁਰਬਚਨ ਸਿੰਘ ਨੇ ਡੀਲਰਾਂ ਨੂੰ ਸਖਤ ਹਦਾਇਤ ਕੀਤੀ ਕਿ ਕੋਈ ਵੀ ਡੀਲਰ ਬਿਨਾਂ ਲਾਇਸੈਂਸ ਅਤੇ ਅਡੀਸ਼ਨ ਤੋਂ ਖੇਤੀ ਸਮੱਗਰੀ ਆਪਣੀ ਦੁਕਾਨ 'ਤੇ ਰੱਖਕੇ ਨਹੀ ਵੇਚੇਗਾ।ਇਸ ਲਈ ਸਾਰੇ ਦਸਤਾਵੇਜ਼ ਮੁਕੰਮਲ ਰੱਖੇ ਜਾਣ ਅਤੇ ਹਰ ਕਿਸਾਨ ਨੂੰ ਖਰੀਦੇ ਸਮਾਨ ਦਾ ਬਿੱਲ ਜਰੂਰ ਦਿੱਤਾ ਜਾਵੇ।

ਇਸ ਮੌਕੇ ਉਨ੍ਹਾਂ ਡੀਲਰਾਂ ਨੂੰ ਇਹ ਵੀ ਹਦਾਇਤ ਕੀਤੀ ਕਿ ਪੀ.ਏ.ਯੂ ਲੁਧਿਆਣਾ ਵੱਲੋਂ ਸਿਫਾਰਿਸ਼ ਕੀਤੀਆਂ ਝੋਨੇ ਦੀਆਂ ਘੱਟ ਸਮਾਂ ਲੈਣ ਵਾਲੀਆਂ ਕਿਸਮਾਂ ਨੂੰ ਤਰਜੀਹ ਦਿੱਤੀ ਜਾਵੇ।ਇਸ ਮੌਕੇ ਡਾ ਗੁਰਦਿਆਲ ਕੁਮਾਰ  ਏ.ਡੀ.ੳ ਨੇ ਕਿਹਾ ਕਿ ਚੈਕਿੰਗ/ ਸੈਂਪਲਿੰਗ ਦੌਰਾਨ ਅਗਰ ਕਿਸੇ ਵੀ ਕਿਸਮ ਦੀ ਕੋਈ ਉਣਤਾਈ ਪਾਈ ਗਈ ਤਾਂ ਕਾਨੂੰਨ ਅਨੁਸਾਰ ਸਖਤ ਕਾਰਵਾਈ ਕੀਤੀ ਜਾਵੇਗੀ।

No comments:

SBP GROUP

SBP GROUP

Search This Blog

Total Pageviews


Wikipedia

Search results

Powered By Blogger