ਐਸ.ਏ.ਐਸ.ਨਗਰ, 16 ਮਈ :ਪੰਜਾਬ ਭਾਸ਼ਾ ਵਿਭਾਗ ਵੱਲੋਂ ਮੋਹਾਲੀ ਵਿਖੇ ਉਰਦੂ ਆਮੋਜ਼ ਦੀ ਸਿਖਲਾਈ ਪਹਿਲੀ ਜੁਲਾਈ ਤੋਂ ਦੇਣ ਦਾ ਫੈਸਲਾ ਕੀਤਾ ਹੈ।ਇਸ ਦੀ ਜਾਣਕਾਰੀ ਦਿੰਦੇ ਹੋਏ ਭਾਸ਼ਾ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਭਾਸ਼ਾ ਵਿਭਾਗ, ਪੰਜਾਬ ਵਲੋਂ ਪੰਜਾਬੀ ਮਾਂ-ਬੋਲੀ ਲਈ ਜਿੱਥੇ ਸਾਹਿਤਕ ਗਤੀਵਿਧੀਆਂ ਕੀਤੀਆਂ ਜਾਂਦੀਆਂ ਹਨ, ਉੱਥੇ ਭਾਸ਼ਾਵਾਂ ਦੇ ਵਿਕਾਸ ਲਈ ਯਤਨ ਕੀਤੇ ਜਾ ਰਹੇ ਹਨ। ਵਿਭਾਗ ਨੂੰ ਉਰਦੂ ਸਿਖਲਾਈ ਸ਼ੁਰੂ ਕਰਨ ਲਈ ਵੀ ਬਹੁਤ ਸਾਰੇ ਸੁਝਾਅ ਮਿਲੇ ਸਨ। ਇਸ ਸਬੰਧੀ ਡਾਇਰੈਕਟਰ ਭਾਸ਼ਾ ਵਿਭਾਗ, ਪੰਜਾਬ ਵਲੋਂ ਦਫਤਰ ਜ਼ਿਲ੍ਹਾ ਭਾਸ਼ਾ ਅਫਸਰ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਵਿਖੇ ਇਸ ਸਾਲ ਪਹਿਲੀ ਜੁਲਾਈ ਤੋਂ ਉਰਦੂ ਆਮੋਜ਼ ਸਿਖਲਾਈi ਕੇਂਦਰ ਸਥਾਪਤ ਕਰਨ ਦੀ ਪ੍ਰਵਾਨਗੀ ਦਿੱਤੀ ਗਈ ਹੈ।
ਬੁਲਾਰੇ ਅਨੁਸਾਰ ਪਹਿਲੀ ਜੁਲਾਈ ਤੋਂ ਰੋਜ਼ਾਨਾ ਇੱਕ ਘੰਟੇ ਦੀ ਉਰਦੂ ਆਮੋਜ਼ ਸਿਖਲਾਈ ਲਈ ਜਮਾਤ ਸ਼ੁਰੂ ਕੀਤੀ ਜਾ ਰਹੀ ਹੈ। ਉਰਦੂ ਆਮੋਜ਼ ਦੀ ਸਿਖਲਾਈ ਲੈਣ ਦੇ ਚਾਹਵਾਨ ਉਮੀਦਵਾਰਾਂ ਤੋਂ ਯਕਮੁਸ਼ਤ 1000/- ਰੁਪਏ ਦਾਖਲਾ ਅਤੇ ਪ੍ਰੀਖਿਆ ਫੀਸ ਨਿਸ਼ਚਿਤ ਕੀਤੀ ਗਈ ਹੈ।
ਇਸ ਵਿਚ ਸਰਕਾਰੀ ਅਧਿਕਾਰੀ ਅਤੇ ਕਰਮਚਾਰੀ ਵੀ ਉਰਦੂ ਆਮੋਜ਼ ਦੀ ਸਿਖਲਾਈ ਲੈਣ ਸਕਣਗੇ। ਇਸ ਬਾਰੇ ਬੇਨਤੀ ਪੱਤਰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਕਮਰਾ ਨੰ: 520, ਚੌਥੀ ਮੰਜ਼ਿਲ, ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਵਿਖੇ 25 ਜੂਨ ਤੱਕ ਦਸਤੀ ਜਮ੍ਹਾਂ ਕਰਵਾ ਸਕਦੇ ਹਨ।
No comments:
Post a Comment