ਦਾਖਲਾ ਮੁਹਿੰਮ ਦੀ ਸ਼ੁਰੂਆਤ
ਖਰੜ, 06 ਮਈ : ਪੰਜਾਬ ਸਰਕਾਰ ਦੇ ਮਿਸ਼ਨ ਹਰ ਨੌਜਵਾਨ ਨੂੰ ਨੌਕਰੀ ਜਾਂ ਸਵੈ ਰੋਜ਼ਗਾਰ ਦੇ ਕਾਬਲ ਬਨਾਉਣ ਦੇ ਮੰਤਵ ਨਾਲ ਪੰਜਾਬ ਦੇ ਸਰਕਾਰੀ ਪੌਲੀਟੈਕਨਿਕ ਕਾਲਜਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਰਿਹਾ ਹੈ। ਇਸ ਮਿਸ਼ਨ ਦੇ ਤਹਿਤ ਸਰਕਾਰੀ ਪੌਲੀਟੈਕਨਿਕ ਕਾਲਜ ਖੂਨੀਮਾਜਰਾ ਤੋਂ ਪ੍ਰਿੰਸੀਪਲ ਰਾਜੀਵ ਪੂਰੀ ਦੀ ਅਗਵਾਈ ਵਿਚ ਦਾਖਲਾ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ।
ਕਾਲਜ ਦੇ ਕਨਵੀਨਰ ਮੀਡੀਆ ਅਤੇ ਅਫਸਰ ਇੰਚਾਰਜ ਸਿਵਲ ਇੰਜੀਨੀਅਰਿੰਗ ਪ੍ਰੋ. ਗੁਰਬਖਸ਼ੀਸ਼ ਸਿੰਘ ਅੰਟਾਲ ਨੇ ਦੱਸਿਆ ਕਿ ਅੱਜ ਪ੍ਰਿੰਸੀਪਲ ਰਾਜੀਵ ਪੂਰੀ ਵਲੋਂ ਨੌਜਵਾਨਾਂ ਲੜਕੇ ਲੜਕੀਆਂ ਵਿੱਚ ਤਕਨੀਕੀ ਸਿੱਖਿਆ ਅਤੇ ਹੁਨਰ ਵਿਕਾਸ ਸਬੰਧੀ ਜਾਗਰੂਕਤਾ ਪੈਦਾ ਕਰਨ ਲਈ ਦਾਖਲਾ ਇੰਚਾਰਜ ਮੈਡਮ ਜਸਦੀਪ ਕੌਰ ਦੀ ਅਗਵਾਈ ਵਿੱਚ ਵੱਖ ਵੱਖ ਟੀਮਾਂ ਵੱਲੋਂ ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ ਗਈ ਹੈ।
ਇਸ ਸਬੰਧੀ ਪ੍ਰਿੰਸੀਪਲ ਰਾਜੀਵ ਪੂਰੀ ਨੇ ਦੱਸਿਆ ਕਿ ਇਹ ਟੀਮਾਂ ਵੱਖ ਵੱਖ ਸਕੂਲਾਂ ਦੇ ਕਰੀਅਰ ਗਾਇਡੈਂਸ ਅਧਿਆਪਕਾਂ ਨਾਲ ਤਾਲਮੇਲ ਕਰਕੇ ਵਿਦਿਆਰਥੀਆਂ ਦੇ ਰੂਬਰੂ ਹੋ ਕੇ ਉਹਨਾਂ ਦੀ ਕਾਬਲੀਅਤ ਅਨੁਸਾਰ ਕੋਰਸਾਂ ਦੀ ਜਾਣਕਾਰੀ ਅਤੇ ਪੰਜਾਬ ਸਰਕਾਰ ਦੀਆਂ ਵਜੀਫ ਯੋਜਨਾਵਾਂ ਬਾਰੇ ਜਾਣੂ ਕਰਵਾਉਣਗੀਆਂ।ਉਨ੍ਹਾਂ ਦੱਸਿਆ ਕਿ ਕਾਲਜ ਵੱਲੋਂ ਮੈਰੀਟੋਰੀਅਸ ਵਿਦਿਆਰਥੀਆਂ ਨੂੰ ਮੁੱਖ ਮੰਤਰੀ ਵਜੀਫਾ ਯੋਜਨਾ ਅਤੇ ਪੀ ਐਮ ਐਸ ਐਸ ਸਕੀਮ ਰਾਹੀਂ ਵਜੀਫੇ ਦਾ ਵਿਸ਼ੇਸ਼ ਪ੍ਰਬੰਧ ਹੈ।
ਇਸ ਮੌਕੇ ਕਾਲਜ ਦੇ ਟਰੇਨਿਗ ਅਤੇ ਪਲੇਸਮੈਂਟ ਸੈਲ ਦੇ ਇੰਚਾਰਜ ਸ੍ਰੀ ਰਵਿੰਦਰ ਵਾਲੀਆ ਨੇ ਦੱਸਿਆ ਕਿ ਕਾਲਜ ਵੱਲੌਂ ਵੱਖ ਵੱਖ ਉਦਯੋਗਿਕ ਇਕਾਈਆਂ ਨਾਲ ਤਾਲਮੇਲ ਕੀਤਾ ਜਾ ਰਿਹਾ ਹੈ ਤਾਂ ਜੋ ਵਿਦਿਆਰਥੀਆਂ ਨੂੰ ਉਦਯੋਗਿਕ ਇਕਾਈਆਂ ਦੇ ਅਨੁਸਾਰ ਪ੍ਰੈਕਟੀਕਲ ਟ੍ਰੇਨਿੰਗ ਮੁਹੱਈਆ ਕਰਵਾਈ ਜਾ ਸਕੇ ਅਤੈ ਉਹਨਾਂ ਦੇ ਹੁਨਰ ਵਿਕਾਸ ਨੂੰ ਨਿਖਾਰ ਕੇ ਰੋਜ਼ਗਾਰ ਦੇ ਮੌਕੇ ਤਲਾਸ਼ੇ ਜਾ ਸਕਣ।
ਇਸ ਮੌਕੇ ਪ੍ਰਿੰਸੀਪਲ ਅਤੇ ਕਾਲਜ ਦੇ ਸਮੂਹ ਮੁੱਖੀ ਵਿਭਾਗ ਸਹਿਬਾਨ ਵੱਲੋਂ ਸੈਸ਼ਨ 2023 ਦਾ ਦਾਖਲਾ ਪੋਸਟਰ ਵੀ ਜਾਰੀ ਕੀਤਾ ਗਿਆ।
ਇਸ ਮੌਕੇ ਅਪਲਾਈਡ ਸਾਇੰਸ ਵਿਭਾਗ ਦੇ ਮੁਖੀ ਜਸਦੀਪ ਕੌਰ, ਇਲੈਕਟ੍ਰੀਕਲ ਦੇ ਮੁਖੀ ਅੰਸ਼ੂ ਸ਼ਰਮਾ, ਕੰਪਿਊਟਰ ਵਿਭਾਗ ਦੈ ਮੁਖੀ ਰਵਿੰਦਰ ਸਿੰਘ ਵਾਲੀਆ, ਮੈਡੀਕਲ ਲੈਬ ਦੇ ਮੁਖੀ ਮੈਡਮ ਹਰਪ੍ਰੀਤ ਕੌਰ ਅਤੇ ਮਕੈਨੀਕਲ ਦੇ ਅਫਸਰ ਇੱਚਾਰਜ ਪ੍ਰਭਦੀਪ ਸਿੰਘ ਵੀ ਹਾਜ਼ਰ ਸਨ।
No comments:
Post a Comment