ਐਸ.ਏ.ਐਸ ਨਗਰ 04 ਮਈ : ਪੁਲਿਸ ਸੰਦੀਪ ਗਰਗ ਦੇ ਹੁਕਮਾਂ ਤਹਿਤ ਟ੍ਰੈਫਿਕ ਐਜੂਕੇਸ਼ਨ ਸੈੱਲ ਦੇ ਇੰਚਾਰਜ ਏ.ਐਸ.ਆਈ ਜਨਕ ਰਾਜ ਵੱਲੋਂ ਸਰਕਾਰੀ ਹਾਈ ਸਕੂਲ, ਦੇਵੀ ਨਗਰ ਅਤੇ ਸਰਕਾਰੀ ਸੀਨੀਅਰ ਸਕੈੰਡਰੀ ਸਕੂਲ, ਗੀਗੇਮਾਜਰਾ ਵਿਖੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਟਰੈਫਿਕ ਨਿਯਮਾਂ ਸਬੰਧੀ ਜਾਣਕਾਰੀ ਦੇਣ ਲਈ ਸੈਮੀਨਾਰ ਕੀਤਾ ਗਿਆ I
ਇਸ ਦੀ ਵਧੇਰੇ ਜਾਣਕਾਰੀ ਦਿੰਦੇ ਹੋਏ ਸ੍ਰੀ ਜਨਕ ਰਾਜ ਨੇ ਦੱਸਿਆ ਕਿ ਸੈਮੀਨਾਰ ਦੌਰਾਨ ਟਰੈਫਿਕ ਨਿਯਮਾਂ, ਲੇਨ ਡਰਾਇਵਿੰਗ, ਵਾਹਨਾਂ ਦੇ ਕਾਗਜ਼ਾਤ ਪੂਰੇ ਰੱਖਣ, ਪ੍ਰੈਸ਼ਰ ਹਾਰਨ ਦੀ ਵਰਤੋਂ ਨਾ ਕਰਨ ਵਾਤਾਵਰਣ ਦੀ ਸੁਰੱਖਿਆ ਅਤੇ ਨਸ਼ਿਆ ਦੇ ਮਾੜੇ ਪ੍ਰਭਾਵ ਬਾਰੇ ਵਿਸਤਾਰਪੂਰਵਕ ਜਾਣਕਾਰੀ ਦਿੱਤੀ ਗਈ ਹੈ ।
ਉਨ੍ਹਾਂ ਦੱਸਿਆ ਕਿ ਦੋ ਪਹੀਆ ਵਾਹਨ ਤੇ ਹੈਲਮਟ ਪਾਉਣ , ਵਾਹਨਾਂ ਨੂੰ ਸੜਕ ਤੇ ਖੜਾ ਕਰਨ ਦੀ ਬਜਾਏ ਸਹੀ ਪਾਰਕਿੰਗ ਕਰਨ , ਖੱਬੇ-ਸੱਜੇ ਮੁੜਨ ਵੇਲੇ ਇੰਡੀਕੇਟਰ ਦੀ ਵਰਤੋ , ਲਾਲ ਬੱਤੀ ਦੀ ਉਲੰਘਣਾ ਨਾ ਕਰਨ , ਕਿਸੇ ਵੀ ਤਰ੍ਹਾਂ ਦਾ ਨਸ਼ਾ ਕਰਕੇ ਕੋਈ ਵੀ ਵਾਹਨ ਨਾ ਚਲਾਉਣ ਬਾਰੇ ਅਤੇ ਬੁਲਟ ਮੋਟਰਸਾਇਕਲ ਤੇ ਪਟਾਕੇ ਨਾ ਮਾਰਨ ਦੀ ਵੀ ਅਪੀਲ ਕੀਤੀ ਗਈ ।
ਉਨ੍ਹਾਂ ਨੇਂ ਸੜਕੀ ਹਾਦਸਿਆਂ ਨੂੰ ਘਟਾਉਣ ਵਾਸਤੇ ਸਾਰੇ ਟਰੈਫਿਕ ਨਿਯਮਾਂ ਦੀ ਇੰਨ ਬਿੰਨ ਪਾਲਣਾ ਕਰਨ ਲਈ ਆਖਿਆ |ਇਸ ਮੌਕੇ ਉਨ੍ਹਾਂ ਪੁਲਿਸ ਤੋਂ ਮਦਦ ਲੈਣ ਅਤੇ ਦੇਣ ਲਈ ਹੈਲਪਲਾਈਨ ਨੰਬਰ 112 ਅਤੇ 181 ਤੇ ਕਾਲ ਕਰਨ ਬਾਰੇ, ਇਸ ਦੇ ਨਾਲ ਸਾਈਬਰ ਕ੍ਰਾਈਮ ਲਈ 1930 ਤੇ ਕਾਲ ਕਰਨ ਬਾਰੇ ਜਾਣਕਾਰੀ ਦਿੱਤੀ।
No comments:
Post a Comment