ਖਰੜ 31 ਮਈ : ਰਿਆਤ ਬਾਹਰਾ ਯੂਨੀਵਰਸਿਟੀ ਦੇ ਵੱਖ ਵੱਖ ਸਕੂਲਾਂ ਵੱਲੋਂ ਆਪਣੇ ਵਿਦਿਆਰਥੀਆਂ ਲਈ ਫ੍ਰੈਸ਼ਰ ਕਮ ਫੇਅਰਵੈਲ ਪਾਰਟੀ ਦਾ ਆਯੋਜਨ ਕੀਤਾ ਗਿਆ,ਜਿਸ ਦੌਰਾਨ ਸਕੂਲ ਆਫ ਸਾਇੰਸਿਜ਼ ਵੱਲੋਂ ਫ੍ਰੈਸ਼ਰ ਕਮ ਫੇਅਰਵੈਲ ਪਾਰਟੀ ‘ਫਿਊਜ਼ਨ ਫਿਸਟਾ 2023’ ਆਯੋਜਿਤ ਕੀਤੀ ਗਈ। ਇਸ ਮੌਕੇ ਵਿਦਿਆਰਥੀਆਂ ਨੇ ਗਰੁੱਪ ਡਾਂਸ, ਸੋਲੋ ਡਾਂਸ, ਸੋਲੋ ਗਾਇਨ, ਸਕਿੱਟ, ਰੈਂਪ ਵਾਕ, ਮਿਮਿਕਰੀ ਅਤੇ ਕਾਮੇਡੀ ਪੇਸ਼ਕਾਰੀ ਸਮੇਤ ਸੱਭਿਆਚਾਰਕ ਪ੍ਰੋਗਰਾਮ ਵਿੱਚ ਬੜੇ ਹੀ ਉਤਸ਼ਾਹ ਨਾਲ ਭਾਗ ਲਿਆ।
ਸਮਾਗਮ ਦੌਰਾਨ ਯੂਨੀਵਰਸਿਟੀ ਦੇ ਚਾਂਸਲਰ ਗੁਰਵਿੰਦਰ ਸਿੰਘ ਬਾਹਰਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਉਨ੍ਹਾਂ ਆਪਣੇ ਸੰਬੋਧਨ ਵਿੱਚ ਵਿਦਿਆਰਥੀਆਂ ਨੂੰ ਜੀਵਨ ਵਿੱਚ ਸਫ਼ਲਤਾ ਪ੍ਰਾਪਤ ਕਰਨ ਲਈ ਵੱਡੇ ਸੁਪਨੇ ਵੇਖਣ ਦੀ ਸਲਾਹ ਦਿੱਤੀ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਸਵੈ-ਵਿਕਾਸ ਲਈ ਗਿਆਨ ਅਤੇ ਬੁੱਧੀ ਦੀ ਵਰਤੋਂ ਕਰਨੀ ਚਾਹੀਦੀ ਹੈ। ਉਨ੍ਹਾਂ ਕੋਰਸ ਪੂਰਾ ਕਰਨ ਵਾਲੇ ਵਿਦਿਆਰਥੀਆਂ ਨੂੰ ਵੀ ਸ਼ੁੱਭਕਾਮਨਾਵਾਂ ਦਿੱਤੀਆਂ।
ਵਾਈਸ-ਚਾਂਸਲਰ ਡਾ. ਪਰਵਿੰਦਰ ਸਿੰਘ ਨੇ ਵੀ ਵਿਦਿਆਰਥੀਆਂ ਲਈ ਉਨ੍ਹਾਂ ਦੇ ਭਵਿੱਖ ਦੇ ਯਤਨਾਂ ਵਿੱਚ ਸਫਲਤਾ ਦੀ ਕਾਮਨਾ ਕੀਤੀ। ਉਨ੍ਹਾਂ ਵਿਦਿਆਰਥੀਆਂ ਨੂੰ ਸਖ਼ਤ ਮਿਹਨਤ ਕਰਨ ਅਤੇ ਜੀਵਨ ਵਿੱਚ ਆਪਣੇ ਟੀਚਿਆਂ ਨੂੰ ਪ੍ਰਾਪਤ ਕਰਨ ਲਈ ਪ੍ਰੇਰਿਤ ਕੀਤਾ। ਯੂ.ਐਸ.ਐਸ. ਦੇ ਡੀਨ ਡਾ. ਮਨੋਜ ਬਾਲੀ ਨੇ ਸਮਾਗਮ ਦੇ ਆਯੋਜਨ ਵਿੱਚ ਵਿਦਿਆਰਥੀਆਂ ਅਤੇ ਫੈਕਲਟੀ ਦੁਆਰਾ ਕੀਤੇ ਗਏ ਯਤਨਾਂ ਦੀ ਸ਼ਲਾਘਾ ਕੀਤੀ।
ਇਸੇ ਦੌਰਾਨ ਯੂਨੀਵਰਸਿਟੀ ਸਕੂਲ ਆਫ ਮੈਨੇਜਮੈਂਟ ਸਟੱਡੀਜ਼ ਦੇ ਕੰਪਿਊਟਰ ਐਪਲੀਕੇਸ਼ਨ ਵਿਭਾਗ ਵੱਲੋਂ ਵੀ ‘ਫਰੈਸ਼ਰਜ਼ ਗਲੋਰੀਅਸ ਈਵ ਐਂਡ ਐਡੀਯੂ’ ਦਾ ਆਯੋਜਨ ਕੀਤਾ ਗਿਆ। ਇਸ ਸ਼ਾਨਦਾਰ ਸਮਾਗਮ ਦੀ ਸ਼ੁਰੂਆਤ ਚਾਂਸਲਰ ਗੁਰਵਿੰਦਰ ਸਿੰਘ ਬਾਹਰਾ, ਵਾਈਸ- ਚਾਂਸਲਰ ਡਾ. ਪਰਵਿੰਦਰ ਸਿੰਘ ਅਤੇ ਡੀਨ ਡਾ. ਅਜੈ ਸ਼ਰਮਾ ਨੇ ਸ਼ਮਾਂ ਰੌਸ਼ਨ ਕਰਕੇ ਕੀਤੀ। ਡੀਨ ਡਾ. ਅਜੇ ਸ਼ਰਮਾ ਨੇ ਵਿਦਿਆਰਥੀਆਂ ਨੂੰ ਵਿਦਾਇਗੀ ਕਮ ਫਰੈਸ਼ਰ ਦੀ ਪੂਰਵ ਸੰਧਿਆ ’ਤੇ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਭਵਿੱਖ ਦੇ ਯਤਨਾਂ ਲਈ ਸ਼ੁੱਭਕਾਮਨਾਵਾਂ ਦਿੱਤੀਆਂ।
ਇਸ ਦੇ ਨਾਲ ਹੀ ਯੂਨੀਵਰਸਿਟੀ ਸਕੂਲ ਆਫ਼ ਐਗਰੀਕਲਚਰ ਸਾਇੰਸਿਜ਼ ਵੱਲੋਂ ਫ੍ਰੈਸ਼ਰ ਕਮ ਵਿਦਾਇਗੀ ਪਾਰਟੀ ‘ਉਮੰਗ-2023” ਦਾ ਆਯੋਜਨ ਕੀਤਾ ਗਿਆ। ਪ੍ਰੋਗਰਾਮ ਦੌਰਾਨ ਐਚਓਡੀ ਐਗਰੀਕਲਚਰ ਡਾ. ਅਮਿਤਾ ਮਹਾਜਨ ਨੇ ਮਹਿਮਾਨਾਂ ਅਤੇ ਵਿਦਿਆਰਥੀਆਂ ਦਾ ਸਵਾਗਤ ਕੀਤਾ ਅਤੇ ਗ੍ਰੈਜੂਏਟ ਹੋਣ ਵਾਲੇ ਵਿਦਿਆਰਥੀਆਂ ਨੂੰ ਅਗਲੇਰੇ ਯਤਨਾਂ ਲਈ ਸ਼ੁੱਭਕਾਮਨਾਵਾਂ ਦਿੱਤੀਆਂ।ਸਮਾਗਮ ਦੋਰਾਨ ਅਕਾਦਮਿਕ ਸਾਲ ਵਿੱਚ ਪਹਿਲੇ, ਦੂਜੇ ਅਤੇ ਤੀਜੇ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਇਸੇ ਤਰ੍ਹਾਂ ਯੂਨੀਵਰਸਿਟੀ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਅਤੇ ਐਜ਼ੂਕੇਸ਼ਨ ਵੱਲੋਂ ਵੀ ਫ੍ਰੈਸ਼ਰ ਕਮ ਵਿਦਾਇਗੀ ਪਾਰਟੀ ਦਾ ਆਯੋਜਨ ਕੀਤਾ ਗਿਆ।
ਸਮਾਗਮ ਦੀ ਸ਼ੁਰੂਆਤ ਚਾਂਸਲਰ ਗੁਰਵਿੰਦਰ ਸਿੰਘ ਬਾਹਰਾ, ਵਾਈਸ-ਚਾਂਸਲਰ ਡਾ. ਪਰਵਿੰਦਰ ਸਿੰਘ ਨੇ ਸ਼ਮਾ ਰੋਸ਼ਨ ਕਰਕੇ ਕੀਤੀ ਅਤੇ ਵਿਦਿਆਰਥੀਆਂ ਨੂੰ ਸਫਲ ਜੀਵਨ ਲਈ ਸੇਧ ਦਿੱਤੀ। ਇਸ ਮੌਕੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਅਤੇ ਐਜ਼ੂਕੇਸ਼ਨ ਦੀ ਡੀਨ ਡਾ. ਇੰਦਰਪ੍ਰੀਤ ਕੌਰ ਨੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕੀਤੀ ਅਤੇ ਜੀਵਨ ਵਿੱਚ ਆਪਣੇ ਟੀਚੇ ਨੂੰ ਪ੍ਰਾਪਤ ਕਰਨ ਲਈ ਸਖਤ ਮਿਹਨਤ ਦੇ ਨਾਲ ਸਮੇਂ ਦੀ ਕਦਰ ਕਰਨ ਲਈ ਵੀ ਪ੍ਰੇਰਿਤ ਕੀਤਾ। ਇਨ੍ਹਾਂ ਵੱਖ ਵੱਖ ਪ੍ਰੋਗਰਾਮਾਂ ਦੌਰਾਨ ਮਿਸਟਰ ਫਰੈਸ਼ਰ ਅਤੇ ਮਿਸ ਫਰੈਸ਼ਰ ਦੇ ਨਾਲ ਨਾਲ ਮਿਸਟਰ ਫੇਅਰਵੈਲ ਅਤੇ ਮਿਸ ਫੇਅਰਵੈਲ ਚੁਣੇ ਗਏ ਵਿਦਿਆਰਥੀਆਂ ਦਾ ਸਨਮਾਨ ਚਿੰਨ੍ਹ ਦੇਕੇ ਸਨਮਾਨ ਵੀ ਕੀਤਾ ਗਿਆ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸਮੂਹ ਫੈਕਲਟੀ ਮੈਂਬਰ ਅਤੇ ਯੂਨੀਵਰਸਿਟੀ ਦੇ ਸੀਨੀਅਰ ਅਧਿਕਾਰੀ ਵੀ ਹਾਜਰ ਸਨ। ਫੋਟੋ ਕੈਪਸ਼ਨ: ਸਮਾਗਮ ਦੌਰਾਨ ਮਿਸਟਰ ਫਰੈਸ਼ਰ ਅਤੇ ਮਿਸ ਫਰੈਸ਼ਰ ਚੁਣੇ ਗਏ ਵਿਦਿਆਰਥੀਆਂ ਦਾ ਸਨਮਾਨ ਕਰਦੇ ਹੋਏ ਚਾਂਸਲਰ ਗੁਰਵਿੰਦਰ ਸਿੰਘ ਬਾਹਰਾ ਅਤੇ ਹੋਰ।
.jpg)

No comments:
Post a Comment