SBP GROUP

SBP GROUP

Search This Blog

Total Pageviews

ਕੱਚੇ ਅਧਿਆਪਕਾਂ ਨੂੰ ਲੈ ਕੇ ਸਿੱਖਿਆ ਮੰਤਰੀ ਦਾ ਵੱਡਾ ਬਿਆਨ ਆਇਆ ਸਾਹਮਣੇ

 ਚੰਡੀਗੜ੍ਹ, 2 ਮਈ : ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਐਲਾਨ ਕੀਤਾ ਹੈ ਕਿ ਮਈ ਵਿੱਚ ਹੋਣ ਵਾਲੀ ਕੈਬਨਿਟ ਮੀਟਿੰਗ ਵਿੱਚ 13000 ਹਜ਼ਾਰ ਕੱਚੇ ਅਧਿਆਪਕਾਂ ਨੂੰ ਪੱਕੇ ਕਰਕੇ ਨਿਯੁਕਤੀ ਪੱਤਰ ਜਾਰੀ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਇਸ ਸਬੰਧੀ ਪੂਰੀ ਤਿਆਰੀ ਕਰ ਲਈ ਹੈ। ਬੈਂਸ ਜ਼ਿਮਨੀ ਚੋਣ ਦੇ ਸਿਲਸਿਲੇ 'ਚ ਜਲੰਧਰ ਪਹੁੰਚੇ ਸਨ। ਇਸ ਦੌਰਾਨ ਬੈਂਸ ਨੇ ਵਿਧਾਇਕ ਤੇ ਸਾਬਕਾ ਸਿੱਖਿਆ ਮੰਤਰੀ ਪਰਗਟ ਸਿੰਘ ਨੂੰ ਵੀ ਲੰਮੇ ਹੱਥੀਂ ਲਿਆ।


ਉਨ੍ਹਾਂ ਕਿਹਾ ਕਿ ਹਾਲ ਹੀ 'ਚ ਪਰਗਟ ਸਿੰਘ ਨੇ ਟਵੀਟ ਕੀਤਾ ਸੀ ਕਿ ਸਰਕਾਰੀ ਸਕੂਲਾਂ 'ਚ ਸੱਤ ਫੀਸਦੀ ਵਿਦਿਆਰਥੀ ਸਕੂਲ ਛੱਡ ਚੁੱਕੇ ਹਨ, ਜਦਕਿ ਸੱਚਾਈ ਇਹ ਹੈ ਕਿ ਇਹ ਡਰਾਪ ਆਊਟ ਉਸ ਸਮੇਂ ਹੋਇਆ ਜਦੋਂ ਪ੍ਰਗਟ ਸਿੰਘ ਸਿੱਖਿਆ ਮੰਤਰੀ ਸਨ।ਉਨ੍ਹਾਂ ਕਿਹਾ ਕਿ ਪਿਛਲੀ ਸਰਕਾਰ ‘ਚ ਮੰਤਰੀ ਰਹਿ ਚੁੱਕੇ ਵਿਅਕਤੀਆਂ ਨੂੰ ਸਾਡੀ ਸਰਕਾਰ ਦੇ ਸਕੂਲਾਂ ਅਤੇ ਸਿੱਖਿਆ ਦੇ ਖੇਤਰ ਵਿੱਚ ਕੀਤੇ ਕੰਮਾਂ ਦੀ ਤੁਲਨਾ ਕਰਨੀ ਚਾਹੀਦੀ ਹੈ। ਦੁੱਧ ਦਾ ਦੁੱਧ ਤੇ ਪਾਣੀ ਦਾ ਪਾਣੀ ਹੋ ਜਾਵੇਗਾ।

ਸਿੱਖਿਆ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਅਕਤੂਬਰ-ਨਵੰਬਰ ਤੱਕ ਸਕੂਲਾਂ ਵਿੱਚ ਕਿਤਾਬਾਂ ਨਹੀਂ ਪਹੁੰਚੀਆਂ ਸਨ। ਵਰਦੀਆਂ ਦੇ ਪੈਸੇ ਦਸੰਬਰ ਤੱਕ ਨਹੀਂ ਦਿੱਤੇ ਜਾਂਦੇ ਸਨ।ਮੌਜੂਦਾ ਸਰਕਾਰ ਨੇ ਨਵਾਂ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਹੀ ਸਕੂਲਾਂ ਨੂੰ ਕਿਤਾਬਾਂ ਅਤੇ ਵਰਦੀਆਂ ਲਈ ਫੰਡ ਭੇਜ ਦਿੱਤੇ ਹਨ। ਉਨ੍ਹਾਂ ਕਿਹਾ ਕਿ ਅਧਿਆਪਕ ਖੁਦ ਹੀ ਕਹਿੰਦੇ ਹਨ ਕਿ ਪਿਛਲੀਆਂ ਸਰਕਾਰਾਂ ਦੇ ਸਮੇਂ ਉਨ੍ਹਾਂ ਨੇ ਕਈ ਸਾਲ ਧਰਨੇ ਦਿੱਤੇ ਸਨ। ਪੁਲਿਸ ਦੀਆਂ ਲਾਠੀਆਂ ਖਾਧੀਆਂ ਪਰ ਕਿਸੇ ਸਰਕਾਰ ਨੇ ਉਨ੍ਹਾਂ ਨੂੰ ਰੈਗੂਲਰ ਨਹੀਂ ਕੀਤਾ।’ਆਪ’ ਸਰਕਾਰ ਵਿੱਚ ਸਾਰਿਆਂ ਦੀ ਗੱਲ ਸੁਣੀ ਜਾ ਰਹੀ ਹੈ।

No comments:


Wikipedia

Search results

Powered By Blogger